Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ 'ਚ : ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Lehragaga

Web Admin

Web Admin

5 Dariya News

ਲਹਿਰਾਗਾਗਾ , 11 May 2025

Last updated on: May 12, 2025, 13:57 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਦੇ ਸੁਭਾਅ ਲਈ ਜਾਣੇ ਜਾਂਦੇ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀ.ਬੀ.ਐਮ.ਬੀ. ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਉਸਾਰੂ ਭੂਮਿਕਾ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੇ ਪਾਣੀ ਦੇ ਨਿਰਧਾਰਤ ਹਿੱਸੇ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕੀਤੀ, ਇਸ ਲਈ ਪੰਜਾਬ ਕਿਸੇ ਵੀ ਜ਼ਬਰਦਸਤੀ ਜਾਂ ਧੱਕੇਸ਼ਾਹੀ ਵਾਲੇ ਰਵੱਈਏ ਨੂੰ ਬਰਦਾਸ਼ਤ ਨਹੀਂ ਕਰੇਗਾ।

ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਲਈ ਤਿਆਰ ਹੈ ਕਿਉਂਕਿ ਇਹ ਦੇਸ਼ ਅਤੇ ਹਥਿਆਰਬੰਦ ਸੈਨਾਵਾਂ ਦੇ ਹਿੱਤ ਵਿੱਚ ਹੈ। ਹਾਲਾਂਕਿ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ।ਬੀ.ਬੀ.ਐਮ.ਬੀ. ਦੇ ਮੁੱਦੇ ਬਾਰੇ ਗੱਲ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਇਸ ਸੰਸਥਾ ਨੇ ਹਰਿਆਣਾ ਅਤੇ ਹੋਰ ਰਾਜਾਂ ਦਾ ਪੱਖ ਲੈਣ ਦੀ ਕੋਸ਼ਿਸ਼ ਕੀਤੀ ਹੈ, ਹਾਲਾਂਕਿ ਇਸ ਦੇ ਸੰਚਾਲਨ ਦਾ 60 ਫੀਸਦ ਖ਼ਰਚਾ ਪੰਜਾਬ ਚੁੱਕ ਰਿਹਾ ਹੈ। 

ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਹਿੱਤਾਂ ਦੀ ਰੱਖਿਆ ਲਈ ਸਾਰੇ ਜ਼ਰੂਰੀ ਕਦਮ ਚੁੱਕੇਗੀ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਪਾਕਿਸਤਾਨ ਵਿੱਚ ਅਤਿਵਾਦੀ ਕੈਂਪਾਂ ਵਿਰੁੱਧ ਸਰਜੀਕਲ ਸਟ੍ਰਾਈਕ ਲਈ ਭਾਰਤੀ ਫੌਜ ਦੀ ਸ਼ਲਾਘਾ ਕਰਦਿਆਂ ਦੇਸ਼ ਦੀਆਂ ਹਥਿਆਰਬੰਦ ਫੌਜਾਂ 'ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਹਾਲਾਤਾਂ ਦੌਰਾਨ ਆਪਣੇ ਲੋਕਾਂ ਨਾਲ ਖੜ੍ਹੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਲਹਿਰਾਗਾਗਾ ਸ਼ਹਿਰ ਵਿੱਚੋਂ ਲੰਘਦੀ ਡਿੱਚ ਡਰੇਨ, ਜੋ ਲੰਬੇ ਸਮੇਂ ਤੋਂ ਗੰਦਗੀ ਅਤੇ ਖ਼ਸਤਾ ਹਾਲ ਸੀ, ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ। ਦੱਸਣਯੋਗ ਹੈ ਕਿ ਹੁਣ ਸੈਰ-ਸਪਾਟੇ ਦੇ ਨਜ਼ਰੀਏ ਤੋਂ ਇਸ ਡਰੇਨ ਦਾ ਮੁਹਾਂਦਰਾ ਬਦਲਿਆ ਜਾ ਰਿਹਾ ਹੈ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਕੰਮ ਮੁਕੰਮਲ ਹੋਣ ਨੇੜੇ ਹੈ ਅਤੇ ਇਹ ਜਲਦ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਡਿੱਚ ਡਰੇਨ ਲਹਿਰਾ ਸ਼ਹਿਰ ਦੇ ਅੰਦਰ ਦੀ ਲੰਘਦੀ ਸੀ। ਇਸ ਦੇ ਕਿਨਾਰਿਆਂ ਉੱਤੇ ਲੋਕ ਬਹੁਤ ਹੀ ਤਰਸਯੋਗ ਹਾਲਤ ਵਿੱਚ ਰਹਿੰਦੇ ਹਨ। 

ਇਥੋਂ ਤੱਕ ਕਿ ਲੋਕਾਂ ਦੇ ਮਕਾਨ ਵੀ ਇਸ ਡਰੇਨ ਉੱਤੇ ਬਣੇ ਹੋਏ ਸਨ ਅਤੇ ਉਨ੍ਹਾਂ ਦੇ ਘਰਾਂ ਦੀ ਹਾਲਤ ਵੀ ਖਸਤਾ ਹੋ ਰਹੀ ਸੀ। ਆਲੇ ਦੁਆਲੇ ਗੰਦ ਹੋਣ ਦੇ ਨਾਲ-ਨਾਲ ਇੱਥੇ ਹਰ ਸਮੇਂ ਦੁਰਘਟਨਾ ਦਾ ਡਰ ਵੀ ਬਣਿਆ ਰਹਿੰਦਾ ਸੀ। ਲੋਕਾਂ ਦੀ ਬਹੁਤ ਪੁਰਾਣੀ ਮੰਗ ਸੀ ਕਿ ਇਸ ਡਰੇਨ ਵੱਲ ਧਿਆਨ ਦਿੱਤਾ ਜਾਵੇ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹੁਣ ਇਸ ਡਰੇਨ ਵਿੱਚ 4.5-4.5 ਫੁੱਟ ਚੌੜ੍ਹੇ 2 ਪਾਈਪ ਪਾਏ ਗਏ ਹਨ ਤਾਂ ਕਿ ਪਾਣੀ ਲੰਘਣ ਵਿੱਚ ਕੋਈ ਦਿੱਕਤ ਨਾ ਆਏ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ 15 ਕਰੋੜ ਰੁਪਏ ਦਾ ਪ੍ਰਾਜੈਕਟ ਸੀ ਪਰ ਵਿਭਾਗੀ ਇਮਾਨਦਾਰੀ ਕਰਕੇ ਇਸ ਦਾ ਟੈਂਡਰ 12 ਕਰੋੜ ਰੁਪਏ ਵਿੱਚ ਹੋਇਆ ਹੈ। 

ਇਸ ਤਰ੍ਹਾਂ ਸੂਬੇ ਦੇ ਲੋਕਾਂ ਦਾ 3 ਕਰੋੜ ਰੁਪਏ ਦਾ ਬਚਾਅ ਹੋਇਆ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਕੰਮ ਮਹੀਨਾ ਕੁ ਪਹਿਲਾਂ ਸ਼ੁਰੂ ਹੋਇਆ ਸੀ, ਜੋ ਜਲਦੀ ਹੀ ਮੁਕੰਮਲ ਹੋਣ ਜਾ ਰਿਹਾ ਹੈ। ਤਿੰਨ ਕਿਲੋਮੀਟਰ ਲੰਮੀ ਅਤੇ 32 ਫੁੱਟ ਚੌੜੀ ਡਰੇਨ ਉੱਤੇ 15 ਫੁੱਟ ਇੰਟਰਲਾਕ ਟਾਈਲਾਂ ਲੱਗ ਰਹੀਆਂ ਹਨ। 

ਇਸ ਦੇ ਆਸੇ ਪਾਸੇ ਜਾਲੀ ਲਗਾ ਕੇ ਆਧੁਨਿਕ ਘਾਹ ਅਤੇ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਥੋਂ ਲੋਕ ਕਦੇ ਲੰਘਣਾ ਵੀ ਪਸੰਦ ਨਹੀਂ ਕਰਦੇ ਸਨ, ਹੁਣ ਇਹ ਸੈਰਗਾਹ ਵਜੋਂ ਵਿਕਸਤ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਦੀ ਸਾਂਭ-ਸੰਭਾਲ ਲਈ ਤਿੰਨ ਕਰਮਚਾਰੀ ਨਿਯੁਕਤ ਕੀਤੇ ਜਾਣਗੇ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿਛਲੇ 40 ਸਾਲਾਂ ਵਿੱਚ ਇਸ ਡਰੇਨ ਉੱਤੇ ਇੱਕ ਵੀ ਪੈਸਾ ਲੱਗਦਾ ਨਹੀਂ ਦੇਖਿਆ ਅਤੇ ਨਾ ਹੀ ਕੋਈ ਇਸ ਦੀ ਸਾਰ ਲੈਣ ਲਈ ਆਇਆ ਸੀ ਪਰ ਹੁਣ ਲੋਕ ਸ਼ਾਮ ਸਵੇਰੇ ਸੈਰ ਕਰਨ ਆਉਣ ਲੱਗੇ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਸਲੱਮ ਖੇਤਰ ਵਿੱਚ ਬਰਸਾਤੀ ਪਾਣੀ ਨਹੀਂ ਖੜ੍ਹਨ ਦਿੱਤਾ ਜਾਵੇਗਾ, ਜਿਸ ਨੂੰ ਹੁਣ ਇਸ ਡਰੇਨ ਵਿੱਚ ਪਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁੰਦਰਤਾ ਅਤੇ ਇਸ ਦੇ ਵਿਕਾਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਐਸ.ਡੀ.ਐਮ ਲਹਿਰਾਗਾਗਾ ਸੂਬਾ ਸਿੰਘ, ਸ੍ਰੀ ਨਰਿੰਦਰ ਕੁਮਾਰ ਗੋਇਲ, ਐਡਵੋਕੇਟ ਗੌਰਵ ਗੋਇਲ, ਤਜਿੰਦਰ ਕੁਮਾਰ ਘਈ, ਐਸ.ਡੀ.ਓ ਚੇਤਨ ਗੁਪਤਾ, ਐਕਸੀਅਨ ਗੁਰਦੀਪ ਬਾਂਸਲ, ਐਕਸੀਅਨ ਜਗਦੀਪ ਭਾਖਰ, ਐਮ.ਸੀ ਕਪਿਲ ਤਾਇਲ, ਐਮ.ਸੀ ਸੁਰਿੰਦਰ ਕੁਮਾਰ ਜੱਗੀ, ਸ਼ੀਸ਼ਪਾਲ, ਪ੍ਰਧਾਨ ਅਗਰਵਾਲ ਸਭਾ ਲਹਿਰਾ, ਨੰਦ ਲਾਲ ਨੰਦੂ, ਮੇਘ ਰਾਜ, ਦੀਪਕ ਜੈਨ ਹਨੁਮਾਨ ਮੰਦਰ ਕਮੇਟੀ ਦੇ ਪ੍ਰਧਾਨ ਸੰਜੇ ਕੁਮਾਰ, ਰਾਮ ਸਰੂਪ, ਮਲਕੀਤ ਸਿੰਘ ਰੀਟਾਇਰ ਜੇ.ਈ ਅਤੇ ਹੋਰ ਵੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD