Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਹਸਪਤਾਲਾਂ ਦਾ ਅਚਨਚੇਤ ਨਿਰੀਖਣ ਕੀਤਾ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ (ਐਸਏਐਸ ਨਗਰ) , 12 May 2025

Last updated on: May 12, 2025, 18:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜੋ ਮੈਡੀਕਲ ਪੇਸ਼ੇਵਰਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਭਰਤੀ ਪ੍ਰਕਿਰਿਆਦਾ ਅਮਲ ਸ਼ੁਰੂ ਹੋ ਚੁੱਕਾ ਹੈ।

ਸੋਮਵਾਰ ਨੂੰ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ (ਢਕੋਲੀ) ਦੇ ਹਸਪਤਾਲਾਂ ਦੇ ਅਚਨਚੇਤ ਨਿਰੀਖਣ ਦੌਰਾਨ, ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਅਤੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਮੌਜੂਦਾ ਸਿਹਤ ਸੰਸਥਾਵਾਂ ਨਾਲ ਉਨ੍ਹਾਂ ਦੇ ਤਜ਼ਰਬੇ (ਫੀਡਬੈਕ) ਦਾ ਪਤਾ ਲਗਾਇਆ ਜਾ ਸਕੇ। 

ਉਨ੍ਹਾਂ ਓ ਪੀ ਡੀ ਸਲਿੱਪਾਂ ਪ੍ਰਾਪਤ ਕਰਨ ਲਈ ਕਤਾਰ ਚ ਖੜ੍ਹੇ ਲੋਕਾਂ ਨੂੰ ਉਡੀਕ ਸਮੇਂ ਬਾਰੇ ਵੀ ਪੁੱਛਿਆ।  ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਵਿੱਚ ਮੁਫਤ ਲੈਬ ਟੈਸਟ ਅਤੇ ਦਵਾਈਆਂ ਸ਼ਾਮਲ ਹਨ। 

ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ (ਸੀ ਐਚ ਸੀ) ਵਿੱਚ ਮੈਡੀਸਨ, ਸਰਜਰੀ, ਗਾਇਨੀਕੋਲੋਜੀ ਅਤੇ ਪੀਡੀਆਟ੍ਰਿਕਸ ਦੇ ਮੈਡੀਕਲ ਮਾਹਿਰ ਉਪਲਬਧ ਹਨ। ਵਿਸ਼ੇਸ਼ ਦੇਖਭਾਲ ਨੂੰ ਹੋਰ ਵਧਾਉਣ ਲਈ, ਅੱਖਾਂ, ਈ ਐਨ ਟੀ ਅਤੇ ਚਮੜੀ ਰੋਗਾਂ ਦੇ ਮਾਹਿਰਾਂ ਨੂੰ ਖਾਲੀ ਅਸਾਮੀਆਂ ਵਾਲੀਆਂ ਥਾਵਾਂ 'ਤੇ ਹਫਤਾਵਾਰੀ ਰੋਸਟਰ ਦੇ ਆਧਾਰ 'ਤੇ ਤਾਇਨਾਤ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਲਾਲੜੂ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਢੁਕਵਾਂ ਬੁਨਿਆਦੀ ਢਾਂਚਾ ਉਪਲਬਧ ਹੈ ਅਤੇ ਸਿਹਤ ਸੇਵਾਵਾਂ ਨੂੰ ਅਨੁਕੂਲ ਬਣਾਉਣ ਲਈ ਵਾਧੂ ਸਟਾਫ ਨਿਯੁਕਤ ਕੀਤਾ ਜਾਵੇਗਾ। ਡੇਰਾਬੱਸੀ ਦੇ ਸਬ-ਡਵੀਜ਼ਨਲ ਹਸਪਤਾਲ ਵਿੱਚ, ਜਿੱਥੇ ਕਿ ਸਟਾਫ਼ ਦੀ ਘਾਟ ਨਹੀਂ ਹੈ ਪਰ ਜਗ੍ਹਾ ਦੀ ਘਾਟ ਹੈ, ਬਾਰੇ ਆਉਣ ਵਾਲੇ ਸਮੇਂ ਚ ਸੋਚਿਆ ਜਾਵੇਗਾ। 

ਜ਼ੀਰਕਪੁਰ ਵਿੱਚ, ਉਨ੍ਹਾਂ ਨੇ ਹੋਰ ਡਾਕਟਰੀ ਇਲਾਜਾਂ ਦੇ ਨਾਲ-ਨਾਲ ਲੈਪਰੋਸਕੋਪਿਕ ਸਰਜਰੀ ਸੇਵਾਵਾਂ ਦੀ ਉਪਲਬਧਤਾ 'ਤੇ ਚਾਨਣਾ ਪਾਇਆ। ਨਰਸਿੰਗ ਸਟਾਫ ਦੀ ਘਾਟ ਨੂੰ ਦੂਰ ਕਰਨ ਲਈ, ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਸਰਕਾਰ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।  

ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁਫ਼ਤ ਦਵਾਈਆਂ ਅਤੇ ਲੈਬ ਟੈਸਟਿੰਗ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਕੇ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਦਾ ਉਦੇਸ਼ ਜਨਤਾ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨਾ ਹੈ ਅਤੇ ਨਾਲ ਹੀ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਮਰੀਜ਼ਾਂ ਦੀ ਦੇਖਭਾਲ ਦੇ ਉੱਚ ਮਿਆਰ ਨੂੰ ਬਣਾਈ ਰੱਖਣ ਲਈ ਜ਼ਰੂਰੀ ਨਿਰਦੇਸ਼ ਵੀ ਪ੍ਰਦਾਨ ਕਰਨਾ ਹੈ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD