Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ

ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

12 May 2025

Last updated on: May 13, 2025, 11:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਇਸ ਪੂਰੇ ਫਾਰਮਾ ਡਰੱਗ ਸਿੰਡੀਕੇਟ ਨੂੰ ਨਸ਼ਟ ਕੀਤਾ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਲੱਧੂ ਵਾਲਾ ਉੱਤਰ ਨਜਦੀਕ ਜਲਾਲਾਬਾਦ-ਸ੍ਰੀ ਮੁਕਤਸਰ ਰੋਡ 'ਤੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ, ਇੰਚਾਰਜ ਸੀਆਈਏ-2 ਫਾਜ਼ਿਲਕਾ ਇੰਸਪੈਕਟਰ ਸੁਨੀਲ ਕੁਮਾਰ ਦੀ ਨਿਗਰਾਨੀ ਅਧੀਨ ਅਤੇ ਐਸਆਈ ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਵਾਲੇ ਪਾਸਿਓਂ ਆ ਰਹੀ ਆਲਟੋ ਕਾਰ ਜਿਸ ਵਿੱਚ ਤਿੰਨ ਸਵਾਰ ਸਨ, ਨੂੰ ਚੈਕਿੰਗ ਲਈ ਰੋਕਿਆ।

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਨੇ ਕਾਰ ਦੀ ਪਿਛਲੀ ਸੀਟ 'ਤੇ ਰੱਖੇ ਗੱਤੇ ਦੇ ਡੱਬਿਆਂ ਵਿੱਚ ਛੁਪਾ ਕੇ ਰੱਖੀਆਂ ਟ੍ਰਾਮਾਡੋਲ ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਅਤੇ ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਹਿੱਸਾ ਸਨ ਅਤੇ ਖੇਤਰ ਵਿੱਚ ਇਨ੍ਹਾਂ ਪਾਬੰਦੀਸ਼ੁਦਾ ਫਾਰਮਾਸਿਊਟੀਕਲ ਓਪੀਔਡਜ਼ ਦੀ ਸਪਲਾਈ ਕਰ ਰਹੇ ਸਨ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 52 ਮਿਤੀ 11-05-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 22-ਸੀ ਅਤੇ 29 ਤਹਿਤ ਫਾਜ਼ਿਲਕਾ ਦੇ ਥਾਣਾ ਵੈਰੋਕੇ ਵਿਖੇ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD