Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ

ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ, ਦਲਵਿੰਦਰਜੀਤ ਸਿੰਘ ਵਲੋਂ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਦੌਰਾ-ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 12 May 2025

Last updated on: May 13, 2025, 12:27 IST

ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵਲੋਂ 17 ਮਈ ਨੂੰ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਇਹ ਜਾਣਕਾਰੀ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਲਵਿੰਦਰਜੀਤ ਸਿੰਘ ਵਲੋਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ ਗਈ। ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ, ਸ੍ਰੀਮਤੀ ਜਸਵੰਤ ਕੋਰ ਐਸ.ਪੀ (ਐੱਚ) ਅਤੇ ਚੇਅਰਮੈਨ ਮਾਨਿਕ ਮਹਿਤਾ ਵੀ ਮੋਜੂਦ ਸਨ।

ਪੁਲਿਸ ਲਾਇਨ ਬਟਾਲਾ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਪੀ.ਡਬਲਿਊ.ਡੀ. ਸੀਵਰੇਜ ਬੋਰਡ, ਵਾਟਰ ਸਪਲਾਈ ਤੇ ਸੈਨੀਟੇਸ਼ਨ, ਕਾਰਪੋਰੇਸ਼ਨ , ਪਾਵਰਕਾਮ ਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦੇ ਉਦਘਾਟਨ ਨੂੰ ਮੁੱਖ ਰੱਖਦਿਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਕੇ ਮੁਕੰਮਲ ਕਰ ਲੈਣ। ਉਨਾਂ ਅਧਿਕਾਰੀਆਂ ਨੂੰ ਕੰਪਲੈਕਸ ਦੀ ਸਾਫ-ਸਫਾਈ ਤੇ ਫਰਨੀਚਰ ਆਦਿ ਸਬੰਧੀ ਵਿਸ਼ੇਸ ਤਵੱਜੋਂ ਦੇ ਕੇ ਤਿਆਰੀਆਂ ਕਰਨ ਲਈ ਕਿਹਾ।

ਇਸ ਤੋਂ ਪਹਿਲਾ ਉਨਾਂ ਵਲੋਂ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਦਾ ਦੌਰਾ ਕੀਤਾ ਗਿਆ ਅਤੇ ਹਰੇਕ ਰੂਮ ਨੂੰ ਵੇਖਣ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਇੱਕ-ਦੋ ਦਿਨਾਂ ਦੇ ਅੰਦਰ ਜੋ ਕੰਮ ਰਿਹਾ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਕਿਹਾ।ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਵੇਂ ਬਣੇ ਸਬ ਡਵੀਜ਼ਨਲ ਕੰਪਲੈਕਸ ਬਟਾਲਾ ਬਣਨ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇੱਕ ਛੱਤ ਹੇਠਾਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲੇਗਾ। 

ਉਨਾਂ ਦੱਸਿਆ ਕਿ ਲੋਕਾਂ ਦੀ ਸਹਲੂਤ ਲਈ ਤਹਿਸੀਲ ਕੰਪਲੈਕਸ ਦੀ ਅਪਰੋਚ ਰੋਡ ਨੂੰ ਵੀ ਚੋੜਾ ਕੀਤਾ ਗਿਆ ਹੈ ਅਤੇ ਵਿਕਾਸ ਕੰਮ ਮੁਕੰਮਲ ਕੀਤੇ ਗਏ ਹਨ।ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸਲੀਦਾਰ ਬਟਾਲਾ, ਜਸਪ੍ਰੀਤ ਸਿੰਘ ਐਕਸੀਅਨ ਪੀ.ਡਬਲਿਊ.ਡੀ,  ਨਿਰਮਲ ਸਿੰਘ ਐਸ.ਡੀ.ਓ, ਨੀਰਜ ਸ਼ਰਮਾ ਫਾਇਰ ਬਿ੍ਰਗੇਡ ਅਫਸਰ, ਇੰਜ. ਰੋਹਿਤ ਉੱਪਲ ਐਸ.ਡੀ.ਓ ਕਾਰਪੋਰੇਸ਼ਨ ਅਤੇ ਪਰਮਪਾਲ ਸਿੰਘ ਡੀ.ਐਸ.ਐਮ , ਫਰਦ ਕੇਂਦਰ ਆਦਿ ਮੋਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD