Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵੱਲੋਂ ਹਲਕਾ ਸ਼ੁਤਰਾਣਾ ਚ ਲਿੰਕ ਸੜਕਾਂ ਬਣਾਉਣ ਨੂੰ ਪ੍ਰਵਾਨਗੀ - ਕੁਲਵੰਤ ਸਿੰਘ ਬਾਜ਼ੀਗਰ

ਕਿਹਾ, ਪਿਛਲੇ ਕਈ ਸਾਲਾਂ ਤੋਂ ਸੜਕਾਂ ਦੇ ਲਮਕਦੇ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ

Kulwant Singh Bazigar, Shutrana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਾਤੜਾਂ/ਸ਼ੁਤਰਾਣਾ , 13 May 2025

Last updated on: May 13, 2025, 17:25 IST

ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਹਲਕਾ ਸ਼ੁਤਰਾਣਾ ਵਿੱਚ ਪੇਂਡੂ ਲਿੰਕ ਸੜਕਾਂ ਬਣਾਉਣ ਨੂੰ ਪ੍ਰਵਾਨਗੀ ਦੇਕੇ ਕਈ ਸਾਲਾਂ ਤੋਂ ਮੁਸ਼ਕਿਲਾਂ ਸਹਿ ਰਹੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਲਕਾ ਸ਼ੁਤਰਾਣਾ ਵਿੱਚ 20.72 ਕਰੋੜ ਰੁਪਏ ਦੀ ਲਾਗਤ ਨਾਲ 95.23 ਕਿਲੋਮੀਟਰ 42 ਪੇਂਡੂ ਲਿੰਕ ਸੜਕਾਂ ਬਣਾਉਣ ਨੂੰ ਪ੍ਰਸ਼ਾਸਕੀ ਮਨਜ਼ੂਰੀ ਦਿੱਤੀ ਹੈ।

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੀਆਂ ਲਿੰਕ ਸੜਕਾਂ ਦੀ ਮੁੜ ਉਸਾਰੀ ਲਈ ਫੰਡ ਜਾਰੀ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਕਰਕੇ ਇਸ ਦਾ ਹੱਲ ਕਰਨ ਦਾ ਤਹੱਈਆ ਕੀਤਾ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮਨ ਹਰਚੰਦ ਸਿੰਘ ਬਰਸਟ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ।

ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਇਹ ਵੀ ਪੰਜਾਬ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਵੀ ਅਗਲੇ ਪੰਜ ਸਾਲਾਂ ਲਈ ਉਸੇ ਠੇਕੇਦਾਰ ਵੱਲੋਂ ਕੀਤੀ ਜਾਵੇਗੀ, ਜਿਸ ਵੱਲੋਂ ਇਹ ਸੜਕਾਂ ਬਣਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਗੁਲਜ਼ਾਰਪੁਰ ਠਰੂਆ ਤੋਂ ਸਾਗਰ, ਸ਼ੁਤਰਾਣਾ ਡੇਰਾ ਚੀਨਾ ਤੋਂ ਗੁਰਦੁਆਰ ਨਾਨਕਸਰ, ਸਮਾਣਾ-ਪਾਤੜਾਂ ਰੋਡ ਤੋਂ ਨਾਗਰੀ, ਉਜੈਨਮਾਜਰਾ (ਦਵਾਰਕਾਪੁਰ), ਖੇੜੀ ਨਗਾਈਆਂ-ਗੁਰਦੁਆਰਾ ਸਾਹਿਬ, ਅਰਨੇਟੂ, ਡਰੌਲੀ, ਨਨਹੇੜਾ, ਪੈਂਦ, ਜੋਗੇਵਾਲਾ, ਖਨੌਰੀ-ਅਰਨੋ-ਸਾਗਰਾ, ਬਹਿਰਜੱਛ-ਡੇਰਾ ਪਾਲਾ ਸਿੰਘ, ਦਿਉਗੜ, ਖਾਸਪੁਰ, ਬਾਦਲਗੜ੍ਹ-ਰਾਇਧਰਾਣਾ ਤੋਂ ਭੂਤਗੜ੍ਹ, ਸ਼ੁਤਰਾਣਾ ਹਾਈ ਸਕੂਲ-ਸ਼ਿਵ ਮੰਦਿਰ-ਗੁਰਦੁਆਰਾ ਸਾਹਿਬ, ਸ਼ੁਤਰਾਣਾ-ਸਾਗਰਾ-ਘੱਗਰ, ਹਾਮਝੜੀ ਜਾਖਲ ਰੋਡ-ਹਰੀਜਨ ਬਸਤੀ, ਹਰਿਆਊ ਖੁਰਦ-ਪਿਕਾਡਲੀ ਸੂਗਰ ਮਿਲ, ਸੇਲਵਾ-ਡੇਰਾ-ਸ਼ਮਸ਼ਾਨਘਾਟ, ਕਾਹਨਗੜ੍ਹ-ਖਾਸਪੁਰ, ਸ਼ੁਤਰਾਣਾ-ਬਾਦਸ਼ਾਹਪੁਰ-ਡੇਰਾ ਬੋਹੜ ਵਾਲਾ, ਸ਼ੁਤਰਾਣਾ-ਮਤੌਲੀ-ਘੱਗਰ, ਲਿੰਕ ਰੋਡ ਮੌਲਵੀਵਾਲਾ-ਫਿਰਨੀ, ਗਲੋਲੀ-ਬਰਤਾ-ਹਰਿਆਣਾ ਬਾਰਡਰ, ਮੌਲਵੀਵਾਲ-ਪੈਂਦ, ਸਰਕਾਰੀ ਸਕੂਲ ਸ਼ੁਤਰਾਣਾ-ਮਾੜੀ ਗੂਗਾ, ਸ਼ੁਤਰਾਣਾ ਰਸੌਲੀ-ਸ਼ੁਤਰਾਣਾ ਸਾਗਰਾ-ਪੰਚਾਇਤ ਛਿੰਨੀਆਂਵਾਲਾ ਤੇ ਸੋਟਾਪੀਰ, ਚੁਨਾਗਰਾ-ਸ਼ੋਧੀਹਰੀ ਲਿੰਕ ਰੋਡ, ਪਾਤੜਾਂ-ਜਾਖਲ ਰੋਡ-ਦਿਆਲ ਸਿੰਘ ਨਗਰ, ਖਾਨੇਵਾਲ-ਡਰੇਨ ਲਿੰਕ ਰੋਡ ਸ਼ਾਮਲ ਹਨ।

ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਹੀ ਦਫ਼ਤਰੀਵਾਲਾ ਤੋਂ ਬੂਰੜ, ਬੂਰੜ ਤੋਂ ਰਾਮਪੁਰ ਪੜਤਾ, ਬਹਿਰ ਸਾਹਿਬ-ਹਰਿਆਣਾ ਬਾਰਡਰ, ਸ਼ਾਦੀਪੁਰ ਮੋਮੀਆਂ ਤੋਂ ਝਿੱਲ, ਮਹਿਤਾ ਚੌਕ-ਡਰੌਲੀ ਰੋਡ ਪੁਲ, ਸ਼ੇਰਗੜ੍ਹ ਤੋਂ ਬਿੰਦੂਸਰ ਮੰਦਿਰ-ਹਰਿਆਣਾ ਬਾਰਡਰ, ਖਾਸਪੁਰ-ਹਾਮਝੜੀ ਲਿੰਕ ਰੋਡ, ਘੱਗਾ-ਧੂਹੜ-ਸੰਗਰੂਰ ਬਾਊਂਡਰੀ, ਸਾਧਮਾਜਰਾ ਤੋਂ ਜਲਾਲਪੁਰ ਅਤੇ ਅਰਨੇਟੂ ਤੋਂ ਹਰਿਆਣਾ ਬਾਰਡਰ ਤੱਕ ਕੁਲ 42 ਸੜਕਾਂ ਨਵੀਂਆਂ ਬਣਗੀਆਂ। 

ਉਨ੍ਹਾਂ ਦੱਸਿਆ ਕਿ ਉਹ ਇਸੇ ਤਰ੍ਹਾਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਿਣਗੇ। ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਵੀ ਮੌਜੂਦ ਸਨ।

 

Tags: Kulwant Singh Bazigar , Shutrana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD