Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਚਾਇਤੀ ਜਮੀਨਾਂ ਤੋਂ ਨਾਜਾਇਜ਼ ਕਬਜੇ ਛੁਡਵਾਉਣ ਲਈ ਕਬਜਾ ਵਾਰੰਟਾਂ ਦੀ ਤਾਮੀਲ ਕਰਵਾਉਣ ਪੰਚਾਇਤ ਅਧਿਕਾਰੀ : ਡਾ. ਪ੍ਰੀਤੀ ਯਾਦਵ

ਪਟਿਆਲਾ ਦੇ ਸਾਰੇ ਪਿੰਡ ਓਡੀਐਫ ਪਲਸ ਮਾਡਲ ਪਿੰਡ ਬਣਾਏ ਜਾਣਗੇ, ਕਾਰਜ ਪ੍ਰਗਤੀ ਦਾ ਲਿਆ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 May 2025

Last updated on: May 13, 2025, 17:35 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਪੰਚਾਇਤੀ ਜਮੀਨਾਂ 'ਤੇ ਨਾਜ਼ਾਇਜ਼ ਕਬਜੇ ਛੁਡਵਾਉਣ ਲਈ ਜਾਰੀ ਹੋਏ ਕਬਜਾ ਵਾਰੰਟਾਂ ਦੀ ਤਾਮੀਲ ਦਾ ਜਾਇਜ਼ਾ ਲੈਂਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਬਜ਼ਾ ਵਾਰੰਟਾਂ 'ਤੇ ਅਮਲ ਕਰਕੇ ਤਾਮੀਲ ਦੀ ਕਾਰਵਾਈ ਰਿਪੋਰਟ ਭੇਜੀ ਜਾਵੇ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 454 ਕਬਜਾ ਵਾਰੰਟਾਂ ਮਾਮਲਿਆਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ ਵਿਲੇਜ ਕਾਮਲ ਲੈਂਡ ਐਕਟ 1961 ਦੀ ਧਾਰਾ 7 ਅਧੀਨ ਪੰਚਾਇਤੀ ਜਮੀਨਾਂ ਤੋਂ ਨਾਜ਼ਾਇਜ ਕਬਜੇ ਛੁਡਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ 'ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ। 

ਉਨ੍ਹਾਂ ਨੇ ਸਬੰਧਤ ਬੀ.ਡੀ.ਪੀ.ਓਜ ਤੋਂ ਕਬਜ਼ਾ ਵਾਰੰਟਾਂ 'ਤੇ ਅਮਲ ਕਾਰਵਾਈ 'ਚ ਦੇਰੀ ਦੇ ਕਾਰਨ ਵੀ ਜਾਣੇ ਤੇ ਇਸ ਬਾਬਤ ਰਿਪੋਰਟ ਵੀ ਤਲਬ ਕੀਤੀ। ਇਸ ਬੈਠਕ ਮੌਕੇ ਏ.ਡੀ.ਸੀ. ਇਸ਼ਾ ਸਿੰਗਲ, ਮੁੱਖ ਮੰਤਰੀ ਫ਼ੀਲਫ ਅਫ਼ਸਰ ਸਤੀਸ਼ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਸਮੂਹ ਬੀ.ਡੀ.ਪੀ.ਓਜ ਵੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ 'ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ।

ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਓਡੀਐਫ਼ ਪਲੱਸ ਮਾਡਲ ਬਣਾਉਣ ਲਈ ਕੰਮ 'ਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜ. ਰਸ਼ਪਿੰਦਰ ਸਿੰਘ ਤੇ ਆਈਈਸੀ ਬੀ.ਆਰ.ਸੀ. ਵੀਰਪਾਲ ਦੀਕਸ਼ਿਤ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਪਿੰਡਾਂ 'ਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਰਿਪੋਰਟ ਰੋਜ਼ਾਨਾ ਦੇ ਅਧਾਰ 'ਤੇ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਤੇ 898 ਪਿੰਡਾਂ ਵਿੱਚੋਂ 86 ਪਿੰਡ ਓਡੀਐਫ ਪਲੱਸ ਤੇ ਮਾਡਲ ਹੋ ਚੁੱਕੇ ਹਨ, ਜਿਹੜੇ ਕਿ ਮੁਕੰਮਲ ਤੌਰ 'ਤੇ ਸਾਫ਼ ਸੁਥਰੇ ਪਿੰਡ ਹਨ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ 'ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD