Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੁਣ 80 ਲੱਖ ਦੀ ਲਾਗਤ ਨਾਲ ਸ਼ਹਿਰ ਦਾ ਦੂਜਾ ਕੂੜਾ ਡੰਪ ਵੀ ਹੋਵੇਗਾ ਖਤਮ: ਮੀਤ ਹੇਅਰ

ਲੋਕ ਸਭਾ ਮੈਂਬਰ ਨੇ ਕੰਮ ਕਰਾਇਆ ਸ਼ੁਰੂ; 20000 ਮੀਟ੍ਰਿਕ ਟਨ ਕੂੜੇ ਦਾ ਹੋਵੇਗਾ ਨਿਬੇੜਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harinder Singh Dhaliwal

Web Admin

Web Admin

5 Dariya News

ਬਰਨਾਲਾ , 13 May 2025

Last updated on: May 13, 2025, 18:40 IST

ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਦੇ ਦਹਾਕਿਆਂ ਪੁਰਾਣੇ 2 ਵੱਡੇ ਕੂੜਾ ਡੰਪਾਂ ਨੂੰ ਕਰੀਬ 2 ਕਰੋੜ ਦੀ ਲਾਗਤ ਨਾਲ ਖਤਮ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮੋਗਾ ਰੋਡ ਫਲਾਈਓਵਰ ਨੇੜਲੇ ਦਹਾਕਿਆਂ ਪੁਰਾਣੇ ਮੁੱਖ ਕੂੜਾ ਡੰਪ ਨੂੰ ਖਤਮ ਕਰਨ ਲਈ 79.75 ਲੱਖ ਰੁਪਏ ਦੀ ਲਾਗਤ ਵਾਲੇ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ।

ਸ. ਮੀਤ ਹੇਅਰ ਨੇ ਕਿਹਾ ਕਿ ਸ਼ਹਿਰ ਦਾ ਕਈ ਦਹਾਕਿਆਂ ਦਾ ਕੂੜਾ ਇਸ ਡੰਪਿੰਗ ਸਾਈਟ 'ਤੇ ਲਿਆਂਦਾ ਜਾਂਦਾ ਸੀ ਤੇ ਹੁਣ ਇਸ 20000 ਮੀਟ੍ਰਿਕ ਵਿੱਚ ਟਨ ਕੂੜੇ ਦੇ ਢੇਰ ਨੂੰ ਬਾਇਓ ਰੈਮੀਡੀਏਸ਼ਨ ਪ੍ਰੋਜੈਕਟ ਨਾਲ ਖਤਮ ਕੀਤਾ ਜਾਵੇਗਾ। ਇਸ ਤਹਿਤ ਠੋਸ ਕੂੜੇ ਨੂੰ ਫੈਕਟਰੀਆਂ ਵਿੱਚ ਬਾਲਣ ਲਈ ਵਰਤਿਆ ਜਾਵੇਗਾ ਅਤੇ ਮਿੱਟੀ ਨੂੰ ਨੀਵੀਆਂ ਥਾਵਾਂ 'ਤੇ ਲੋੜ ਅਨੁਸਾਰ ਵਰਤਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਕਰੀਬ 6 ਮਹੀਨਿਆਂ ਵਿਚ ਇਹ ਪ੍ਰੋਜੈਕਟ ਮੁਕੰਮਲ ਜਾਵੇਗਾ ਜਿਸ ਨਾਲ ਸ਼ਹਿਰ ਦੀ ਸੁੰਦਰੀਕਰਨ ਮੁਹਿੰਮ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 1.41 ਕਰੋੜ ਦੀ ਲਾਗਤ ਨਾਲ ਅਨਾਜ ਮੰਡੀ ਵਾਲੇ ਕੂੜਾ ਡੰਪ ਦੇ ਨਿਬੇੜੇ ਲਈ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਕੰਮ ਜਾਰੀ ਹੈ।

ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਦੇ ਸੁੰਦਰੀਕਰਨ ਕਈ ਜਿੱਥੇ ਚੌਕਾਂ ਦਾ ਕੰਮ ਕਰਾਇਆ ਗਿਆ ਹੈ, ਓਥੇ ਕਰੋੜਾਂ ਦੀ ਲਾਗਤ ਨਾਲ ਪਾਰਕਾਂ, ਗਲੀਆਂ, ਸੀਵਰੇਜ, ਜਲ ਸਪਲਾਈ ਦੇ ਕੰਮ ਕਰਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬਰਨਾਲਾ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਲਈ ਫੰਡਾਂ ਦੇ ਗੱਫ਼ੇ ਦਿੱਤੇ ਜਾ ਰਹੇ ਹਨ ਜਿਸ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸ ਮੌਕੇ ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਅਤੇ ਗਿੱਲਾ ਕੂੜਾ ਵੱਖੋ - ਵੱਖ ਰੱਖਣ ਅਤੇ ਨਗਰ ਕੌਂਸਲ ਬਰਨਾਲਾ ਨੂੰ ਪੂਰਾ ਸਹਿਯੋਗ ਦੇਣ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਧਨੌਲਾ ਦੇ ਚੇਅਰਮੈਨ ਗੁਰਜੋਤ ਸਿੰਘ ਭੱਠਲ, ਸ. ਹਰਿੰਦਰ ਸਿੰਘ ਧਾਲੀਵਾਲ, ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ, ਮੀਤ ਪ੍ਰਧਾਨ ਪਰਮਜੀਤ ਸਿੰਘ ਜੋਂਟੀ ਮਾਨ ਤੇ ਵੱਖ ਵੱਖ ਐਮ ਸੀ ਸਾਹਿਬਾਨ, ਕਾਰਜ ਸਾਧਕ ਅਫ਼ਸਰ ਸ੍ਰੀ ਵਿਸ਼ਾਲਦੀਪ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harinder Singh Dhaliwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD