Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

ਅਣਗਹਿਲੀ ਲਈ ਜ਼ੀਰੋ ਟਾਲਰੈਂਸ: ਫਗਵਾੜਾ ਵਿੱਚ ਸੀਵਰੇਜ, ਸੈਨੀਟੇਸ਼ਨ ਅਤੇ ਸਟਰੀਟ ਲਾਈਟਾਂ ਦਾ ਨਵੀਨੀਕਰਨ ਛੇਤੀ ਹੋਵੇਗਾ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Phagwara

Web Admin

Web Admin

5 Dariya News

ਫਗਵਾੜਾ , 13 May 2025

Last updated on: May 14, 2025, 13:23 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ।

ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ ਕਰਨ ਤਾਂ ਜੋ ਕੇਵਲ ਨਿਰਧਾਰਿਤ ਡੰਪਾਂ ਉੱਪਰ ਹੀ ਕੂੜੇ ਦਾ ਯੋਗ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਇਸ ਸਬੰਧੀ ਨਿਗਮ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ’। ਉਨ੍ਹਾਂ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਇਟਾਂ ਬਾਰੇ ਦੱਸਿਆ ਕਿ 4000 ਨਵੀਆਂ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਰਾਤ ਵੇਲੇ ਰੌਸ਼ਨੀ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ।  

ਇਸ ਸਬੰਧੀ ਨਿਗਮ ਅਧਿਕਾਰੀਆਂ ਦੱਸਿਆ ਕਿ ਟੈਂਡਰ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ। ਸ਼ਹਿਰ ਵਿਚ ਜੇ.ਜੇ. ਸਕੂਲ ਨੇੜਲੇ ਡੰਪ ਦਾ ਦੌਰਾ ਕਰਨ ਮੌਕੇ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਡੰਪ ਨੂੰ ਹੋਰ ਥਾਂ ਤਬਦੀਲ ਕਰਨ ਲਈ ਢੁਕਵੀਂ ਥਾਂ ਦੀ ਤਲਾਸ਼ ਕਰਨ ਤਾਂ ਜੋ ਸਕੂਲ ਦੇ ਨੇੜਿਓ  ਡੰਪ ਨੂੰ ਬਦਲਿਆ ਜਾ ਸਕੇ।

ਗੁਰੂ ਨਾਨਕ ਨਗਰ ਵਿਖੇ ਸੀਵਰੇਜ਼ ਨਾ ਹੋਣ ਕਰਕੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਜੈਨ ਨੂੰ ਕਿਹਾ ਕਿ ਉਹ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮਿਲਕੇ ਇਸ ਸਮੱਸਿਆ ਦੇ ਹੱਲ ਲਈ ਇਕ ਹਫਤੇ ਦੇ ਅੰਦਰ-ਅੰਦਰ ਵਿਆਪਕ ਯੋਜਨਾਬੰਦੀ ਕਰਕੇ ਪ੍ਰਸਤਾਵ ਪੇਸ਼ ਕਰਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ , ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਮੇਅਰ ਰਾਮਪਾਲ ਉੱਪਲ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Phagwara

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD