Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਕਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੀ ਵੱਡੀ ਸਫਲਤਾ

ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਤੇਪਲਾ, (ਸ਼ੰਭੂ, ਰਾਜਪੁਰਾ, ਪਟਿਆਲਾ) , 13 May 2025

Last updated on: May 14, 2025, 13:33 IST

ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। 

ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ।

ਐਸ ਐਸ ਪੀ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਨਕਲੀ ਸ਼ਰਾਬ ਦੇ ਮੰਦਭਾਗੀ ਘਟਨਾ ਸਾਹਮਣੇ ਆਉਣ ਬਾਅਦ ਡੀਆਈਜੀ ਬਾਰਡਰ ਰੇਂਜ ਵੱਲੋਂ ਇਹ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਟਰਾਂਸਪੋਰਟ ਨਗਰ ਤੋਂ ਮੀਥਾਨੌਲ ਕੈਮੀਕਲ ਦੀ ਖੇਪ ਪੰਜਾਬ ਆ ਰਹੀ ਹੈ, ਇਸ ‘ਤੇ ਡੀਜੀਪੀ ਪੰਜਾਬ ਵੱਲੋਂ ਆਦੇਸ਼ ਮਿਲਣ ‘ਤੇ ਪਟਿਆਲਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਤੁਰੰਤ ਚੌਕਸੀ ਵਰਤਦੇ ਹੋਏ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਇਸ ਮੀਥਾਨੌਲ ਦੀ ਖੇਪ ਨੂੰ ਜ਼ਬਤ ਕਰ ਲਿਆ ਹੈ।

ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪੰਜਾਬ ਆ ਰਹੇ ਇਸ ਟਰੱਕ ਨੰਬਰ ਪੀ ਬੀ 10 ਐਚ 1577 ਨੂੰ  ਤੇਪਲਾ ਨੇੜੇ ਘੇਰ ਕੇ ਤਲਾਸ਼ੀ ਦੌਰਾਨ ਬਾਕੀ ਹੋਰ ਬਹੁਤ ਸਾਰੇ ਸਾਮਾਨ ਵਿਚ ਲੁਕੋ ਕੇ ਰੱਖੇ ਹੋਏ ਤਿੰਨ ਡਰੰਮਾਂ ਵਿਚੋਂ ਇਹ 600 ਲਿਟਰ ਮੀਥਾਨੌਲ ਕੈਮੀਕਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਐਸ ਐਸ ਪੀ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਮੁਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੀਥਾਨੌਲ ਦੀ ਇਹ ਖੇਪ ਦਿੱਲੀ ਤੋਂ ਲਿਆਂਦੀ ਜਾ ਰਹੀ ਸੀ, ਜਿਸ ਦੇ ਤਾਰ ਮਜੀਠਾ ਨਕਲੀ ਸ਼ਰਾਬ ਨਾਲ ਜੁੜੇ ਹੋਣ ਹੋਏ ਸਨ ਅਤੇ ਜੇਕਰ ਇਹ ਅੱਗੇ ਆਪਣੇ ਸਥਾਨ ‘ਤੇ ਪਹੁੰਚ ਜਾਂਦੀ ਤਾਂ ਇਸ ਤੋਂ ਤਿਆਰ ਹੋਣ ਵਾਲੀ ਨਕਲੀ ਤੇ ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਨਾਲ ਹੋਰ ਵੀ ਸੈਂਕੜੇ ਲੋਕਾਂ ਦੀ ਮੌਤ ਹੋ ਸਕਦੀ ਸੀ।

ਐਸ ਐਸ ਪੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਦੌਰਾਨ ਐਸ ਪੀ ਡੀ ਗੁਰਬੰਸ ਸਿੰਘ ਬੈਂਸ, ਡੀਐਸਪੀ ਹਰਮਨਜੀਤ ਸਿੰਘ ਚੀਮਾ, ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜੇਸ਼ ਐਰੀ ਦੀ ਨਿਗਰਾਨੀ ਹੇਠ ਇਸ ਟੀਮ ਵਿੱਚ ਆਬਕਾਰੀ ਈਟੀਓ ਰੁਪਿੰਦਰਜੀਤ ਸਿੰਘ, ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਹਰਜਿੰਦਰ ਸਿੰਘ, ਗੋਪਾਲ ਸ਼ਰਮਾ ਤੇ ਰਜਨੀਸ਼ ਕੁਮਾਰ ਸਮੇਤ ਆਬਕਾਰੀ ਪੁਲਿਸ ਤੇ ਤੇਪਲਾ ਚੌਕੀ ਇੰਚਾਰਜ ਜਜਵਿੰਦਰ ਸਿੰਘ ਸ਼ਾਮਲ ਸਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD