Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਾਣੀ ਸਾਡੀ ਆਰਥਿਕਤਾ ਦੀ ਜੀਵਨ ਰੇਖਾ ਹੈ, ਅਸੀਂ ਇੱਕ ਵੀ ਵਾਧੂ ਬੂੰਦ ਨਹੀਂ ਦੇਵਾਂਗੇ : ਡਾ. ਚਰਨਜੀਤ ਸਿੰਘ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਕੀਰਤਪੁਰ ਸਾਹਿਬ , 13 May 2025

Last updated on: May 14, 2025, 14:12 IST

ਕੇਂਦਰ ਸਰਕਾਰ ਵੱਲੋਂ ਬੀਬੀਐਮਬੀ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹੁਕਮ ਜਾਰੀ ਕਰਨ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਅਧੀਨ ਆਉਣ ਵਾਲੇ ਕਲਿਆਣਪੁਰ ਪਿੰਡ ਵਿੱਚ ਲੋਹੰਡ ਗੇਟਾਂ ਦੇ ਨੇੜੇ ਇੱਕ ਠੋਸ ਮੋਰਚਾ ਲਗਾ ਦਿੱਤਾ ਹੈ। ਵਿਧਾਇਕ ਡਾ. ਚਰਨਜੀਤ ਸਿੰਘ ਵੀ ਆਪਣੇ ਸਮਰਥਕਾਂ ਨਾਲ ਇਸ ਮੋਰਚੇ 'ਤੇ ਪਹੁੰਚੇ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਲੋਕਾਂ ਨੇ ਕੇਂਦਰ ਸਰਕਾਰ ਅਤੇ ਬੀਬੀਐਮਬੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਪਾਣੀ ਪੰਜਾਬ ਦੀ ਆਰਥਿਕਤਾ ਦੀ ਜਿੰਦ-ਜਾਨ ਹੈ। ਇਸ ਲਈ ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਕਿਸੇ ਹੋਰ ਸੂਬੇ ਨੂੰ ਨਹੀਂ ਦੇ ਸਕਦਾ। 

ਭਾਵੇਂ ਬੀਬੀਐਮਬੀ ਵਿਭਾਗ ਕੇਂਦਰ ਦੇ ਸਹਿਯੋਗ ਨਾਲ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਇਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਮਾਨਵਤਾ ਦੇ ਆਧਾਰ 'ਤੇ ਹਰਿਆਣਾ ਨੂੰ ਨਿਰਧਾਰਤ ਕੋਟੇ ਤੋਂ ਵੱਧ 4000 ਕਿਊਸਿਕ ਵਾਧੂ ਪਾਣੀ ਦੇ ਰਿਹਾ ਹੈ। ਇਸ ਲਈ ਹੁਣ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਇੰਚ ਵੀ ਵਾਧੂ ਪਾਣੀ ਨਹੀਂ ਹੈ। ਲੋਹੰਡ ਗੇਟਾਂ ਨੇੜੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਪਾਣੀ ਦਾ ਮਸਲਾ ਹੱਲ ਨਹੀਂ ਹੋ ਜਾਂਦਾ ਅਤੇ ਪੰਜਾਬ ਨੂੰ ਉਸਦਾ ਹੱਕ ਨਹੀਂ ਦਿੱਤਾ ਜਾਂਦਾ। 

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਐਨਪੀ ਰਾਣਾ, ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆ, ਐਸ.ਸੀ.ਵਿੰਗ ਪ੍ਰਧਾਨ, ਮੇਹਰਬਾਨ ਸਿੰਘ, ਬਲਬੀਰ ਸਿੰਘ ਮੇਹਤੌਤ, ਪੁਰਸ਼ੋਤਮ ਸਿੰਘ ਮਾਹਲ, ਕੋਆਰਡੀਨੇਟਰ ਰਜਿੰਦਰ ਸਿੰਘ ਰਾਜਾ, ਪੁਰਸ਼ੋਤਮ ਸਿੰਘ ਮਾਹਲ, ਨਿਰਪਾਲ ਸਿੰਘ ਮੰਡੇਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਕਾਕਾ, ਕੁਲਵੰਤ ਸਿੰਘ ਸੁਰਤਾਪੁਰ, ਬਲਵਿੰਦਰ ਸਿੰਘ ਚੈੜੀਆਂ, ਜਗਤਾਰ ਸਿੰਘ ਸਹੇੜੀ, ਕੇਵਲ ਜੋਸ਼ੀ ਮੜੌਲੀ ਕਲਾਂ, ਅਮਰੀਕ ਸਿੰਘ ਢੰਗਰਾਲੀ, ਗੁਰਪ੍ਰੀਤ ਸਿੰਘ ਸਿਲ, ਲਖਵੀਰ ਸਿੰਘ ਤਾਜਪੁਰ, ਸਰਪੰਚ ਮਲਕੀਤ ਸਿੰਘ ਜਿੰਦਾ ਪੁਰ, ਅਮ੍ਰਿਤ ਪਾਲ ਸਿੰਘ ਸਿੰਘ ਭਗਵੰਤ ਪੂਰਾ (ਅਪਣੇ ਸਾਥੀਆਂ ਦੇ ਨਾਲ), ਜਗਦੇਵ ਸਿੰਘ ਬਟੌਆ ਪ੍ਰਧਾਨ, ਸਮਸ਼ੇਰ ਸਿੰਘ ਮੰਗੀ ਪ੍ਰਧਾਨ, ਭੁਪਿੰਦਰ ਸਿੰਘ ਭੂਰਾ ਵਾਇਸ ਪ੍ਰਧਾਨ, ਦਰਸ਼ਨ ਸਿੰਘ ਵਰਮਾ ਐਮ.ਸੀ, ਨਰਿੰਦਰ ਸਿੰਘ (ਕੋਚ) ਐਮ. ਸੀ, ਗਗਨਦੀਪ ਸਿੰਘ ਧਨੋਆ ਐਮ. ਸੀ, ਨਿਰਮਲ ਸਿੰਘ ਮਾਵੀ ਮਾਨਗੜ੍ਹ ਰੁਕਾਲੀ, ਹਰਿੰਦਰ ਸਿੰਘ ਜਟਾਣਾਂ, ਸਵਰਨ ਸਿੰਘ ਜਟਾਣਾਂ, ਜਸਮੇਰ ਸਿੰਘ ਗੜਾਂਗਾਂ, ਹਰਦੀਪ ਸਿੰਘ ਗੜਾਂਗਾਂ, ਅਮਰ ਸਿੰਘ ਸੋਲਖੀਆਂ, ਕੁਲਵੰਤ ਸਿੰਘ ਬੱਤਾ, ਇਕਬਾਲ ਸਿੰਘ ਬੱਤਾ, ਸੁਖਜਿੰਦਰ ਸਿੰਘ ਸੋਹੀ ਨਥਮੱਲਪੁਰ, ਕੁਲਦੀਪ ਸਿੰਘ ਭੈਣੀ, ਹਰਮਿੰਦਰ ਸਿੰਘ ਮਿੰਡੀ, ਰਣਜੀਤ ਸਿੰਘ ਫਤਿਹਪੁਰ ਥੇੜੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD