Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ - ਮਨਜੀਤ ਸਿੰਘ ਬਿਲਾਸਪੁਰ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਨਿਹਾਲ ਸਿੰਘ ਵਾਲਾ , 14 May 2025

Last updated on: May 14, 2025, 17:59 IST

ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਦੇ 2 ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ ਤੇ ਭਾਗੀਕੇ ਵਿੱਚ 10.89 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ-ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲ ਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਕਿ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਸਮਰੱਥ ਬਣਾਏਗਾ।

ਉਹਨਾਂ ਅੱਗੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਰੰਗ ਲਿਆਉਣ ਲੱਗ ਪਈਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ ਨਾਲ ਬੁਨਿਆਦੀ ਢਾਂਚੇ ਦੀ ਮਜਬੂਤੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਿੱਖਿਆ ਨਾਲ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 

ਵਿਦਿਆਰਥੀਆਂ ਅੰਦਰ ਵਿਕਾਸ ਦੀਆਂ ਅਨੰਤ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਉਹਨਾਂ ਨੂੰ ਜੇਕਰ ਮੌਕੇ ਮਿਲਦੇ ਰਹਿਣ ਤਾਂ ਉਹ ਕਿਸੇ ਵੀ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਬਣ ਸਕਦੇ ਹਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD