Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੰਤਰੀ ਰਵਜੋਤ ਸਿੰਘ ਨੇ ਲਾਪਰਵਾਹੀ 'ਤੇ ਸ਼ਿਕੰਜਾ ਕੱਸਿਆ, ਡੇਰਾਬੱਸੀ ਵਿੱਚ ਤੇਜ਼ੀ ਨਾਲ ਸਫਾਈ ਦੇ ਦਿੱਤੇ ਆਦੇਸ਼

ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ; ਕੂੜਾ ਹਟਾਉਣ, ਡਰੇਨੇਜ ਦੀ ਸਫਾਈ ਅਤੇ ਬੱਸ ਸਟੈਂਡ ਦੀ ਉਸਾਰੀ ਲਈ ਸਮਾਂ-ਸੀਮਾ ਨਿਰਧਾਰਿਤ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government,  Kuljit Singh Randhawa, Dera Bassi, Komal Mittal, DC Mohali, Deputy Commissioner Mohali, Sahibzada Ajit Singh Nagar, Gurpreet Singh Khaira

Web Admin

Web Admin

5 Dariya News

ਡੇਰਾਬੱਸੀ , 14 May 2025

Last updated on: May 15, 2025, 11:13 IST

ਮਾਨ ਸਰਕਾਰ ਦੀ ਸਫਾਈ ਵਿੱਚ ਢਿੱਲ-ਮੱਠ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਨੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿੱਚ ਰਹਿਣ ਵਾਲੇ ਵਸਨੀਕਾਂ ਦੀਆਂ ਬੁਨਿਆਦੀ ਚਿੰਤਾਵਾਂ ਦੇ ਸਮਾਂਬੱਧ ਹੱਲ ਲਈ ਲੋਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਪ੍ਰਗਟਾਈ ਹੈ। ਡੇਰਾਬੱਸੀ ਸ਼ਹਿਰ ਦੇ ਆਪਣੇ ਤੜਕਸਾਰ ਦੇ ਦੌਰੇ ਦੌਰਾਨ, ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਨਾਗਰਿਕ ਮੁੱਦਿਆਂ ਨੂੰ ਹੱਲ ਕਰਨ ਲਈ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਰਵਜੋਤ ਨੇ ਬਰਵਾਲਾ ਰੋਡ ਤੋਂ ਆਪਣਾ ਦੌਰਾ ਸ਼ੁਰੂ ਕੀਤਾ, ਜਿੱਥੇ ਉਨ੍ਹਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਉਨ੍ਹਾਂ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਸ ਨੂੰ ਪੂਰਾ ਕਰਨ ਲਈ ਕੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਗਲੇ ਦੋ ਹਫ਼ਤਿਆਂ ਦੇ ਅੰਦਰ ਵੱਖ-ਵੱਖ ਸੜਕਾਂ ਦੇ ਨਾਲ-ਨਾਲ ਮਲਬਾ ਤੁਰੰਤ ਹਟਾਉਣ ਦੇ ਆਦੇਸ਼ ਦਿੱਤੇ।

ਬੱਸ ਸਟੈਂਡ ਦਾ ਨਿਰੀਖਣ ਕਰਦੇ ਹੋਏ, ਉਨ੍ਹਾਂ ਨਗਰ ਕੌਂਸਲ ਨੂੰ ਕਿਹਾ ਕਿ ਉਹ ਤੁਰੰਤ ਨਵੇਂ ਬੱਸ ਸਟੈਂਡ ਦੀ ਉਸਾਰੀ ਸ਼ੁਰੂ ਕਰਨ ਦਾ ਰਾਹ ਪੱਧਰਾ ਕਰਨ, ਜਿਸ ਨਾਲ ਆਵਾਜਾਈ ਦਾ ਪ੍ਰਵਾਹ ਸੁਚਾਰੂ ਹੋਵੇ ਅਤੇ ਆਲੇ-ਦੁਆਲੇ ਦੀਆਂ ਸੜਕਾਂ 'ਤੇ ਭੀੜ ਘੱਟ ਹੋਵੇ। ਮੌਜੂਦਾ ਬੱਸ ਸਟੈਂਡ ਦੇ ਪਿੱਛੇ ਵਾਲੀ ਸੜਕ ਦਾ ਨਿਰੀਖਣ ਕਰਦੇ ਹੋਏ, ਉਨ੍ਹਾਂ ਨੇ ਖੇਤਰ ਵਿੱਚ ਕੂੜੇ ਦੇ ਢੇਰ 'ਤੇ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਮਟੀਰੀਅਲ ਰਿਕਵਰੀ ਫੈਸਿਲਿਟੀ (ਐਮ ਆਰ ਐੱਫ) ਦੀ ਢੁਕਵੀਂ ਵਰਤੋਂ 'ਤੇ ਜ਼ੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਸਫਾਈ ਬਣਾਈ ਰੱਖਣ ਅਤੇ ਬਦਬੂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ।

ਈਸਾਪੁਰ-ਬਕਰਪੁਰ ਰੋਡ (ਵਾਰਡ 17) 'ਤੇ ਸਥਿਤ ਪੰਪਿੰਗ ਸਟੇਸ਼ਨ 'ਤੇ, ਡਾ. ਰਵਜੋਤ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਡੇਰਾ ਜਗਾਧਾਰੀ ਖੇਤਰ ਵਿੱਚ ਗੰਦੇ ਪਾਣੀ ਦੇ ਨਿਕਾਸ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਵਿੱਖ ਵਿੱਚ ਪੈਦਾ ਹੋਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਲੋੜ ਪੈਣ 'ਤੇ ਪਾਈਪਲਾਈਨਾਂ ਨੂੰ ਅਪਗ੍ਰੇਡ ਕਰਨ ਦਾ ਲਈ ਵੀ ਕਿਹਾ।

ਡਾ. ਰਵਜੋਤ ਨੇ ਨਗਰ ਕੌਂਸਲ ਅਤੇ ਜਲ ਸਪਲਾਈ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਚ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਜਾਂ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਨਗਰ ਕੌਂਸਲ ਅਤੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਵਿਚਕਾਰ ਬੇਹਤਰ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਨਾਗਰਿਕ ਸਹੂਲਤਾਂ ਨੂੰ ਵਧਾਇਆ ਜਾ ਸਕੇ।

ਉਨ੍ਹਾਂ ਕਾਰਜਕਾਰੀ ਅਧਿਕਾਰੀ ਨੂੰ ਮੁੱਖ ਸੜਕਾਂ ਦੀ ਸਫਾਈ ਨੂੰ ਤਰਜੀਹ ਦੇਣ ਅਤੇ ਫਿਰ ਅੰਦਰੂਨੀ ਗਲੀਆਂ ਚ ਜਾਣ ਦੇ ਨਿਰਦੇਸ਼ ਦਿੱਤੇ, ਜਿਸ ਨੂੰ ਪੂਰਾ ਕਰਨ ਲਈ ਦੋ ਹਫ਼ਤਿਆਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ।ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਥਾਨਕ ਸਰਕਾਰ ਮੰਤਰੀ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਅਤੇ ਸੀਵਰੇਜ, ਪਾਣੀ ਦੀ ਸਪਲਾਈ ਅਤੇ ਨਵੇਂ ਬੱਸ ਅੱਡੇ ਦੀ ਉਸਾਰੀ ਸਮੇਤ ਜ਼ਰੂਰੀ ਸਥਾਨਕ ਮੰਗਾਂ ਨੂੰ ਉਜਾਗਰ ਕੀਤਾ। 

ਡਾ. ਰਵਜੋਤ ਨੇ ਤੇਜ਼ੀ ਨਾਲ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮੋਹਾਲੀ ਜ਼ਿਲ੍ਹੇ ਵਿੱਚ ਵਧ ਰਹੇ ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਨੂੰ ਬੁਨਿਆਦੀ ਢਾਂਚੇ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਸਰਗਰਮ ਉਪਾਵਾਂ ਦੀ ਲੋੜ ਹੈ, ਜਿਸ ਲਈ ਸਥਾਨਕ ਸਰਕਾਰਾਂ ਵਿਭਾਗ ਪੁਰਜ਼ੋਰ ਕੋਸ਼ਿਸ਼ ਕਰ ਰਿਹਾ ਹੈ।ਇਸ ਦੌਰੇ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਏ ਡੀ ਸੀ (ਯੂ ਡੀ) ਅਨਮੋਲ ਸਿੰਘ ਧਾਲੀਵਾਲ, ਈ ਓ ਵਿਜੇ ਜਿੰਦਲ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuljit Singh Randhawa , Dera Bassi , Komal Mittal , DC Mohali , Deputy Commissioner Mohali , Sahibzada Ajit Singh Nagar , Gurpreet Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD