Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਦੁਵੱਲੀ ਗੋਲੀਬਾਰੀ ਮਗਰੋਂ ਅਪਰਾਧੀ ਗ੍ਰਿਫ਼ਤਾਰ, ਐੱਸਐੱਸਪੀ ਵਰੁਣ ਸ਼ਰਮਾ ਮੌਕੇ ‘ਤੇ ਪੁੱਜੇ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 14 May 2025

Last updated on: May 15, 2025, 11:42 IST

ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨਿਭਾਉਂਦਿਆਂ ਪਟਿਆਲਾ ਪੁਲਿਸ ਨੇ ਅੱਜ ਇਕ ਬਦਨਾਮ ਬਦਮਾਸ਼ ਨੂੰ ਦੁਵੱਲੀ ਗੋਲੀਬਾਰੀ ਮਗਰੋਂ ਗ੍ਰਿਫ਼ਤਾਰ ਕਰਨ ਦੀ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਇੱਥੇ ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਏਸ਼ੀਅਨ ਕਾਲਜ ਰੋਡ ਵਿਖੇ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ ਪਰ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ।

ਮੌਕੇ ਉੱਤੇ ਪਹੁੰਚੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ। ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਸਰਹਿੰਦ ਰੋਡ ‘ਤੇ ਗਸ਼ਤ ਕਰ ਰਹੀ ਸੀ। 

ਇਸ ਦੌਰਾਨ ਪੁਲਿਸ ਨੂੰ ਸੂਹ ਮਿਲੀ ਸੀ ਕਿ ਗੁਰਚਰਨ ਸਿੰਘ ਉਰਫ਼ ਕਾਲੂ ਪੁੱਤਰ ਮਲਕੀਤ ਸਿੰਘ ਨਿਵਾਸੀ ਪਿੰਡ ਬਹੇੜੀ ਥਾਣਾ ਘੜੂੰਆਂ ਜ਼ਿਲ੍ਹਾ ਐਸਏਐਸ ਨਗਰ, ਜੋ ਕਿ ਪਿਛਲੇ ਦਿਨੀ ਪਟਿਆਲਾ ਦੇ ਤ੍ਰਿਪੜੀ ਇਲਾਕੇ ਵਿੱਚੋਂ ਖੋਹੀ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਐਸਐਸਪੀ ਨੇ ਦੱਸਿਆ ਕਿ ਜਦੋਂ ਪਿੰਡ ਫੱਗਣਮਾਜਰਾ ਏਸ਼ੀਅਨ ਕਾਲਜ ਰੋਡ ਨੇੜੇ, ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਭੱਜੇ ਜਾਂਦੇ ਇਸ ਬਦਨਾਮ ਬਦਮਾਸ਼ ਨੂੰ ਪੁਲਿਸ ਨੇ ਅਪਣੇ ਘੇਰੇ ਵਿੱਚ ਲਿਆ ਤਾਂ ਉਸ ਨੇ ਇਕ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਪਾਰਟੀ ਉਪਰ ਫਾਇਰ ਕਰਦਿਆਂ ਚਾਰ ਗੋਲੀਆਂ ਚਲਾਈਆਂ ਤਾਂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਅਤੇ ਸੰਜਮ ਦਿਖਾਇਆ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾਈ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।

ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਡਕੈਤੀ, ਹਥਿਆਰਬੰਦ ਡਕੈਤੀ, ਐਨਡੀਪੀਐਸ ਐਕਟ ਦੇ 8 ਤੋਂ ਵੱਧ ਮਾਮਲੇ ਦਰਜ ਹਨ।ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD