Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਐਸ.ਪੀ. ਜਲੰਧਰ (ਦਿਹਾਤੀ) ਵਲੋਂ ਨਵੇਂ ਪੈਨਸ਼ਨ ਦਫਤਰ ਦਾ ਉਦਘਾਟਨ

Punjab Admin, Harvinder Singh Virk, Senior Superintendent of Police, SSP Jalandhar, Jalandhar

Web Admin

Web Admin

5 Dariya News

ਜਲੰਧਰ , 14 May 2025

Last updated on: May 15, 2025, 12:14 IST

ਜਲੰਧਰ ਦਿਹਾਤੀ ਪੁਲਿਸ ਦਫ਼ਤਰ ਵਿੱਚ ਅੱਜ ਇੱਕ ਮਹੱਤਵਪੂਰਨ ਕਦਮ ਵਜੋਂ ਨਵੇਂ ਪੈਨਸ਼ਨ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਕੀਤਾ ਗਿਆ। ਇਸ ਮੌਕੇ ਐਸ ਪੀ ਤਫ਼ਤੀਸ਼ ਸਰਬਜੀਤ ਰਾਏ ਅਤੇ ਐਸ ਪੀ ਹੈੱਡ ਕੁਆਟਰ ਪਰਮਿੰਦਰ ਸਿੰਘ ਹੀਰ ਮੌਜੂਦ ਰਹੇ । ਪੁਲਿਸ ਵਿਭਾਗ ਤੋਂ ਸੇਵਾ ਮੁਕਤ ਹੋਏ ਅਧਿਕਾਰੀ ਅਤੇ ਕਰਮਚਾਰੀ ਵੀ ਵਿਸ਼ੇਸ਼ ਤੌਰ ‘ਤੇ ਉਦਘਾਟਨ ਵਿੱਚ ਸ਼ਾਮਲ ਹੋਏ।

ਨਵੇਂ ਪੈਨਸ਼ਨ ਦਫ਼ਤਰ ਦੀ ਸਥਾਪਨਾ ਦਾ ਮੁੱਖ ਉਦੇਸ਼ ਪੁਰਾਣੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ, ਉਨ੍ਹਾਂ ਨੂੰ ਯੋਗ ਮਦਦ ਪ੍ਰਦਾਨ ਕਰਨਾ ਅਤੇ ਪੈਨਸ਼ਨ ਸਬੰਧੀ ਕਾਰਜਵਾਹੀਆਂ ਨੂੰ ਸੁਚਾਰੂ ਬਣਾਉਣਾ ਹੈ। ਉਦਘਾਟਨ ਮੌਕੇ ਐਸ.ਐਸ.ਪੀ. ਨੇ  ਜਾਣਕਾਰੀ ਦਿੰਦਿਆਂ ਕਿਹਾ ਕਿ ਪੁਰਾਣੇ ਅਧਿਕਾਰੀ ਅਤੇ ਕਰਮਚਾਰੀ ਸਾਡੇ ਵਿਭਾਗ ਦੀ ਵਿਰਾਸਤ ਹਨ। 

ਉਨ੍ਹਾਂ ਦੀ ਸੇਵਾ ਲਈ ਸਦਾ ਸਨਮਾਨ ਹੋਣਾ ਚਾਹੀਦਾ ਹੈ। ਨਵਾਂ ਪੈਨਸ਼ਨ ਸੈਲ ਉਨ੍ਹਾਂ ਲਈ ਇੱਕ ਸਿੱਧਾ ਪਲੇਟਫਾਰਮ ਹੋਵੇਗਾ, ਜਿੱਥੇ ਉਹ ਆਪਣੇ ਮੁੱਦੇ ਬਿਨਾ ਕਿਸੇ ਔਕੜ ਦੇ ਰੱਖ ਸਕਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਕਿਸੇ ਨੂੰ ਭਵਿੱਖ ਵਿੱਚ ਕੋਈ ਵਿਅਕਤੀਗਤ ਜਾਂ ਵਿਭਾਗੀ ਮਦਦ ਦੀ ਲੋੜ ਹੋਵੇ, ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਜਲੰਧਰ ਦਿਹਾਤੀ ਪੈਨਸ਼ਨ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਵਜੋਂ ਰਿਟਾਇਰਡ ਗੁਰਨਾਮ ਸਿੰਘ (ਪੀ.ਪੀ.ਐਸ.) ਦੀ ਨਿਯੁਕਤੀ ਵੀ ਕੀਤੀ ਗਈ। ਸਾਰੇ ਹਾਜ਼ਰ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਐਸੋਸੀਏਸ਼ਨ ਹੋਰ ਵੀ ਮਜ਼ਬੂਤ ਹੋਵੇਗੀ।

ਸਮਾਗਮ ਦੀ ਸਮਾਪਤੀ 'ਤੇ ਸਾਰੇ ਪੁਰਾਣੇ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਪੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਅਤੇ ਮੈਂਬਰਾਂ ਵੱਲੋਂ ਮੌਜੂਦ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ।

 

Tags: Punjab Admin , Harvinder Singh Virk , Senior Superintendent of Police , SSP Jalandhar , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD