Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਵੱਲੋਂ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਸਰਕਾਰੀ ਗਰਾਂਟ ਖਰਚਣ ਤੋਂ ਆਨਾਕਾਨੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 14 May 2025

Last updated on: May 15, 2025, 13:02 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਦੌਰਾਨ ਐਸ.ਡੀ.ਐਮ.ਜਗਰਾਉਂ ਕਰਨਜੀਤ ਸਿੰਘ ਵਿਸ਼ੇਸ਼ ਤੌਰਤੇ ਹਾਜ਼ਰ ਸਨ। 

ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਹਲਕੇ ਦੇ ਕਈ ਸਕੂਲਾਂ ਦੇ ਮੁਖੀਆਂ ਵੱਲੋਂ ਵਿਕਾਸ ਕਾਰਜਾਂ ਲਈ ਆਈਆਂ ਗਰਾਂਟਾਂ ਨਾ ਖਰਚਣ ਦੇ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਆਖਿਆ ਕਿ ਜਿਹੜੇ ਵੀ ਸਰਕਾਰੀ ਵਿਭਾਗ ਨੇ ਲੋਕਾਂ ਦੀ ਸਹੂਲਤ ਲਈ ਆਈਆਂ ਗਰਾਂਟਾਂ ਨੂੰ ਖਰਚਣ ਵਿੱਚ ਕੋਈ ਆਨਾਕਾਨੀ ਕੀਤੀ, ਤਾਂ ਸਬੰਧਿਤ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਮੌਕੇ ਤੇ ਹੀ ਐਸ.ਡੀ.ਐਮ.ਜਗਰਾਉਂ ਨੂੰ ਜਿੰਮੇਵਾਰ ਅਧਿਕਾਰੀਆਂ ਵਿਰੁੱਧ ਨੋਟਿਸ ਜਾਰੀ ਕਰਕੇ ਕਾਰਵਾਈ ਕਰਨ ਲਈ ਆਖਿਆ ਅਤੇ ਜਿੰਨਾਂ ਸਕੂਲਾਂ ਦੇ ਮੁਖੀਆਂ ਵੱਲੋਂ ਗੂਗਲ ਸ਼ੀਟਾਂ ਨਹੀਂ ਭਰੀਆਂ ਉਹਨਾਂ ਵਿਰੁੱਧ ਵੀ ਕਾਰਵਾਈ ਆਰੰਭੀ ਜਾਵੇ। 

ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਨੈਸ਼ਨਲ ਹਾਈਵੇਜ਼ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਗਰਾਉਂ ਦੇ ਪੁੱਲਾਂ ਉਪਰ ਲਾਈਟਾਂ ਲਗਾਈਆਂ ਜਾਣ ਅਤੇ ਹਾਈਵੇ ਨਾਲ ਲੱਗਦੇ ਲਿੰਕ ਰੋਡਾਂ ਨੂੰ ਹਦਾਇਤਾਂ ਅਨੁਸਾਰ 10 ਮੀਟਰ ਤੱਕ ਨਵਾਂ ਬਣਾਇਆ ਜਾਵੇ ਅਤੇ ਮੇਨ ਚੌਕ ਦੇ ਪੁੱਲ ਨੂੰ ਸਿਵਲ ਹਸਪਤਾਲ ਦੇ ਅੱਗਿਓਂ ਪਿੱਲਰਾਂ ਉਪਰ ਬਨਾਉਣ ਲਈ ਪ੍ਰਪੋਜ਼ਲ ਤਿਆਰ ਕਰਕੇ ਉਚ ਅਧਿਕਾਰੀਆਂ ਨੂੰ ਭੇਜੀ ਜਾਵੇ। ਵਿਧਾਇਕਾ ਮਾਣੂੰਕੇ ਨੇ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਦੇ ਹੱਲ ਲਈ ਟ੍ਰੈਫਿਕ ਲਾਈਟਾਂ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਸ਼ਹਿਰ ਵਿੱਚ ਪੀਲੇ ਰੰਗ ਦੀ ਪੱਟੀ ਲਗਾਉਣ ਲਈ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। 

ਇਸ ਤੋਂ ਇਲਾਵਾ ਸ਼ਹਿਰ ਦੇ ਪੁੱਲ ਉਪਰ ਲਾਈਟਾਂ ਠੀਕ ਕਰਵਾਈਆਂ ਜਾਣ ਅਤੇ ਪੁੱਲ ਦੇ ਦੋਵੇਂ ਪਾਸੇ ਰੇਲਿੰਗ ਲਗਵਾਈ ਜਾਵੇ, ਤਾਂ ਜੋ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਹਨਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਪਾਣੀ ਵਾਲੀਆਂ ਟੈਂਕੀਆਂ ਦੀ ਤੁਰੰਤ ਪੜਤਾਲ ਕੀਤੀ ਜਾਵੇ ਅਤੇ ਲੋੜ ਅਨੁਸਾਰ ਟੈਂਕੀਆਂ ਦੀ ਮੁਰੰਮਤ ਤੁਰੰਤ ਕਰਵਾਈ ਜਾਵੇ। 

ਉਹਨਾਂ ਨਹਿਰੀ ਵਿਭਾਗ ਨੂੰ ਹਦਾਇਤਾਂ ਕਰਦੇ ਹੋਏ ਆਖਿਆ ਕਿ ਨਹਿਰੀ ਕੋਠੀ ਦੀ ਪੁਰਾਤਨ ਦਿੱਖ ਸੁੰਦਰ ਬਣਾਈ ਜਾਵੇ ਅਤੇ ਟੂਰਿਸਟ ਪੁਆਇੰਟ ਵਜੋਂ ਵਿਕਸਤ ਕੀਤਾ ਜਾਵੇ। ਮੰਡੀਕਰਨ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੌਂਸਲ ਨਾਲ ਸੰਪਰਕ ਕਰਕੇ ਕੋਠੇ ਖੰਜੂਰਾਂ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਬਾਕੀ ਰਹਿੰਦੀਆਂ ਸੜਕਾਂ ਦੀ ਮੁਰੰਮਤ ਲਈ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ। 

ਐਕਸੀਅਨ ਬਿਜਲੀ ਬੋਰਡ ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਗਿੱਦੜਵਿੰਡੀ ਵਿਖੇ ਬਣਨ ਵਾਲੇ ਨਵੇਂ 66 ਕੇਵੀ ਗਰਿੱਡ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਪਿੰਡ ਬਜੁਰਗ ਵਿਖੇ ਮੰਨਜੂਰ ਹੋਏ 66 ਕੇਵੀ ਗਰਿੱਡ ਨੂੰ ਬਨਾਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ ਅਤੇ ਪਿੰਡ ਕਾਉਂਕੇ ਕਲਾਂ ਵਿਖੇ 66 ਕੇਵੀ ਗਰਿੱਡ ਬਨਾਉਣ ਲਈ ਕਾਰਵਾਈ ਚੱਲ ਰਹੀ ਹੈ। ਰੋਡਵੇਜ਼ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕਾ ਮਾਣੂੰਕੇ ਦੀਆਂ ਹਦਾਇਤਾਂ ਅਨੁਸਾਰ ਬੱਸ ਸਟੈਂਡ ਵਿੱਚ ਨਵੀਂਆਂ 44 ਦੁਕਾਨਾਂ ਬਨਾਉਣ ਲਈ ਤਖਮੀਨਾਂ ਤਿਆਰ ਕਰਵਾਕੇ ਉਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਕੋਆਰਡੀਨੇਟਰ ਵਿਕਰਮਜੀਤ ਸਿੰਘ ਵਿੱਕੀ ਥਿੰਦ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਸੋਸ਼ਲ ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਡਾ.ਹਰਜੀਤ ਸਿੰਘ ਐਸ.ਐਮ.ਓ.,ਡਾ.ਮਨਦੀਪ ਕੌਰ ਸਿੱਧੂ ਐਸ.ਐਮ.ਓ., ਗੁਰਿੰਦਰ ਕੁਮਾਰ, ਏ.ਕੇ.ਚੌਧਰੀ, ਇੰਜ:ਗੁਰਪ੍ਰੀਤਮਹਿੰਦਰ ਸਿੰਘ ਸਿੱਧੂ, ਪਰਮਜੀਤ ਸਿੰਘ ਚੀਮਾਂ, ਇੰਜ:ਅਮਰਿੰਦਰ ਕੁਮਾਰ ਰੂੰਮੀ, ਇੰਜ.ਰਕੇਸ਼ ਕੁਮਾਰ ਲੱਖਾ, ਬੇਅੰਤ ਸਿੰਘ ਏ.ਐਫ.ਐਸ.ਓ., ਜਸਪਾਲ ਸਿੰਘ, ਈ.ਓ.ਸੁਖਦੇਵ ਸਿੰਘ ਰੰਧਾਵਾ, ਪਰਮਿੰਦਰ ਸਿੰਘ ਜੇਈ, ਜਸਪਾਲ ਸਿੰਘ, ਪ੍ਰਿੰ.ਰੁਪਿੰਦਰ ਕੌਰ ਗਿੱਲ, ਇੰਜ:ਕਰਮਜੀਤ ਸਿੰਘ ਜੇਈ, ਇੰਜ:ਪੁਸ਼ਪਿੰਦਰ ਸਿੰਘ, ਜਸਪ੍ਰੀਤ ਸਿੰਘ, ਗੌਰਵ ਸੋਨੀ, ਕੁਲਵਿੰਦਰ ਜੋਸ਼ੀ, ਪਰਮਜੀਤ ਕੌਰ, ਭੁਪਿੰਦਰ ਕੌਰ, ਬਲਦੇਵ ਸਿੰਘ ਬੀ.ਪੀ.ਈ.ਓ., ਸੁਪਰਡੈਂਟ ਬਿਕਰਮ ਕੁਮਾਰ, ਅਮਰਜੀਤ ਸਿੰਘ, ਸਟੈਨੋਂ ਅਮਨਦੀਪ ਸਿਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD