Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਦ੍ਰਿੜਤਾ ਨਾਲ ਲੈ ਰਹੀ ਫੈਸਲੇ - ਜਗਦੀਪ ਸਿੰਘ ਕਾਕਾ ਬਰਾੜ

ਪੰਜਾਬ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾ ਰਿਹੈ ਵਧੇਰੇ ਮਜਬੂਤ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 May 2025

Last updated on: May 15, 2025, 17:09 IST

ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਧੇਰੇ ਮਜਬੂਤ ਕਰਨ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਸਰਕਾਰ ਦੀ ਇਸ ਮੁਹਿੰਮ ਨਾਲ ਪੰਜਾਬ ਦੇਸ਼ ਵਿੱਚ ਸਿੱਖਿਆ ਦੇ ਖੇਤਰ ’ਚ ਮੋਢੀ ਸੂਬੇ ਵਜੋਂ ਜਾਣਿਆਂ ਜਾਵੇਗਾ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੇ) ਵਿਖੇ ਤਕਰੀਬਨ 19 ਲੱਖ ਰੁਪਏ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਿੱਖਿਆ ਦਾ ਮਿਆਰ ਉੱਚਾ ਕਰਕੇ ਹਰੇਕ ਨਾਗਰਿਕ ਤੱਕ ਮਿਆਰੀ ਸਿੱਖਿਆ ਪਹੁੰਚਾਈ ਜਾਵੇਗੀ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕਰਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ।

ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ 20 ਹਜ਼ਾਰ ਅਧਿਆਪਕ ਭਰਤੀ ਕੀਤੇ ਹਨ ਅਤੇ 13 ਹਜ਼ਾਰ ਅਧਿਆਪਕਾਂ ਨੂੰ ਰੈਗੁਲਰ ਕਰਕੇ ਤਨਖਾਹਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਕੇ ਸੂਬੇ ਦੇ ਸਿੱਖਿਆ ਮਾਡਲ ਨੂੰ ਨਮੂਨੇ ਦਾ ਬਣਾ ਰਹੀ ਹੈ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਿਹਾ ਜਿਸ ਵਿੱਚ ਚਾਰ ਦੀਵਾਰੀ ਤੇ ਲੜਕੇ ਤੇ ਲੜਕੀਆਂ ਲਈ ਵੱਖਰੇ ਪਖਾਨੇ ਨਾ ਹੋਣ। ਉਨ੍ਹਾਂ ਕਿਹਾ ਕਿ ਇਹ ਬੁਨਿਆਦੀ ਸਹੂਲਤਾਂ ਹਰੇਕ ਸਕੂਲ ਲਈ ਬਹੁਤ ਜਰੂਰੀ ਹਨ। ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ ਜਿਸ ਨੂੰ ਕੋਈ ਵੀ ਚੋਰੀ ਨਹੀਂ ਕਰ ਸਕਦਾ ਅਤੇ ਸਿੱਖਿਆ ਨਾਲ ਹੀ ਸਮਾਜ ਵਿਕਾਸ ਕਰਦਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਿਦਿਅਕ ਸੁਵਿਧਾਵਾਂ ਉਪਲਬਧ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ। 

ਉਨ੍ਹਾਂ ਕਿਹਾ ਕਿ ਹਲਕੇ ਦੇ ਸਕੂਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੇਗੀ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੀ ਕਾਬਲੀਅਤ ਨਾਲ ਹੋਰ ਉੱਚੀਆਂ ਮੱਲਾਂ ਮਾਰਨਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ, ਸ੍ਰੀ ਜਸਪਾਲ ਮੋਂਗਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਤੇ ਪਾਰਟੀ ਦੇ ਨੁਮਾਂਇੰਦੇ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD