Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ: ਨੀਨਾ ਮਿੱਤਲ

ਬਲਾਕ ਰਾਜਪੁਰਾ-2 ਦੇ ਪੰਜ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 76 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਵਿਧਾਇਕਾ ਨੀਨਾ ਮਿੱਤਲ ਵੱਲੋਂ ਲੋਕ ਅਰਪਣ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰਾਜਪੁਰਾ/ਪਟਿਆਲਾ , 15 May 2025

Last updated on: May 16, 2025, 14:14 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਵੱਲੋਂ ਬਲਾਕ ਰਾਜਪੁਰਾ-2 ਦੇ ਪੰਜ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ, ਹਦਾਇਤਪੁਰਾ, ਉੱਚਾ ਖੇੜਾ, ਲੇਹਲਾਂ ਅਤੇ ਖੇੜਾ ਗੱਜੂ ਵਿੱਚ ਕੁੱਲ 38 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀਆਂ ਦੀ ਮੁਰੰਮਤ, ਨਵੀਂ ਚਾਰਦੀਵਾਰੀ, ਨਵੇਂ ਸਮਾਰਟ ਕਲਾਸਰੂਮਾਂ, ਸਮਾਰਟ ਐੱਲਈਡੀ ਪੈਨਲ ਦੀ ਉਪਲਬਧ ਕਰਨ ਵਰਗੇ ਅਹਿਮ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਵਿੱਚ 10 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ ਹੈ। 

ਹਦਾਇਤਪੁਰਾ ਸਕੂਲ ਵਿੱਚ ਵੀ 10 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ ਅਤੇ ਚਾਰਦੀਵਾਰੀ ਦੀ ਰਿਪੇਅਰ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਉੱਚਾ ਖੇੜਾ ਸਕੂਲ ਵਿੱਚ 2 ਲੱਖ 22 ਹਜ਼ਾਰ ਰੁਪਏ ਨਾਲ ਚਾਰਦੀਵਾਰੀ ਦੀ ਮੁਰੰਮਤ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਲੇਹਲਾਂ ਸਕੂਲ ਵਿੱਚ ਚਾਰਦੀਵਾਰੀ ਦੀ ਨਵੀਂ ਉਸਾਰੀ ਲਈ 7 ਲੱਖ 40 ਹਜ਼ਾਰ ਰੁਪਏ ਦੀ ਰਕਮ ਵਰਤੀ ਗਈ, ਜਦਕਿ ਖੇੜਾ ਗੱਜੂ ਸਕੂਲ ਵਿੱਚ ਵੀ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ।

ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਦੀ ਪੀੜ੍ਹੀ ਨੂੰ ਮਜ਼ਬੂਤ ਬੁਨਿਆਦ ਦੇਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਣਗੇ।ਕਿਉਂਕਿ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਦੀ ਲਹਿਰ ਨੇ ਸਰਕਾਰੀ ਸਕੂਲਾਂ ਤੋਂ ਮਾਪਿਆਂ ਤੱਕ ਦਸਤਕ ਦਿੱਤੀ ਹੈ ਜਿਸ ਨਾਲ ਜਿੱਥੇ ਦਿਹਾਤੀ ਖੇਤਰਾਂ ਵਿਚ ਜਾਗਰੂਕਤਾ ਆਈ ਹੈ, ਉੱਥੇ ਆਮ ਨਾਗਰਿਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦਿੱਤੀ ਹੈ।

ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਲਿਆਂਦੇ ਜਾ ਰਹੇ ਜ਼ਿਕਰਯੋਗ ਬਦਲਾਅ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ।ਜਿਸ ਨਾਲ ਸੂਬੇ ਦੇ ਸੁਨਹਿਰੇ ਭਵਿੱਖ ਦੀਆਂ ਆਸਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ। ਸਮਾਰੋਹ ਦੌਰਾਨ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਅਤੇ ਮਾਸਟਰ ਟਰੇਨਰ ਮਾਲਵਾ ਜ਼ੋਨ ਵਿਜੇ ਮੈਨਰੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਆਧੁਨਿਕ ਤੇ ਸੁਚਾਰੂ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਰਾਹੀਂ ਸਿੱਖਣ ਸਿਖਾਉਣ ਪ੍ਰਕਿਰਿਆ ਦੇ ਮਿਆਰ ਵਿੱਚ ਨਿਖਾਰ ਆਵੇਗਾ। ਇਸ ਮੌਕੇ ਰਾਜਿੰਦਰ ਸਿੰਘ ਚਾਨੀ, ਬੀਪੀਈਓ ਰਾਜਪੁਰਾ ਮਨਜੀਤ ਕੌਰ, ਮੇਜਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਪਿਆਰਾ ਸਿੰਘ, ਸਚਿਨ ਮਿੱਤਲ, ਜਗਦੀਪ ਸਿੰਘ ਅਲੂਣਾ, ਸਰਪੰਚ ਜਸਵਿੰਦਰ ਸਿੰਘ ਸਾਮਦੋ, ਸਰਪੰਚ ਭਿੰਦਰ, ਗੁਰਤੇਜ ਸਿੰਘ, ਸਤਵਿੰਦਰ ਸਿੰਘ ਮਿਰਜ਼ਾਪੁਰ,ਅਮਨ ਸੈਣੀ,ਤਰੂਣ‌ਸ਼ਰਮਾ ਸਮੇਤ ਪਾਰਟੀ ਦੇ ਅਹੁਦੇਦਾਰ, ਸੈਂਟਰ ਹੈੱਡ ਟੀਚਰ, ਹੋਰ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ, ਬੱਚਿਆਂ ਦੇ ਮਾਪੇ, ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD