Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

Hardeep Singh Dhillon, Gidderbaha, Aam Aadmi Party, Aam Aadmi Party Punjab, AAP Punjab, Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 May 2025

Last updated on: May 16, 2025, 15:38 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਉਤਸ਼ਾਹਿਤ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ੁਰੂਆਤ ਅੱਜ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਖੁਦ ਕਰਵਾਈ। ਇਸ ਮੌਕੇ ਮੁੱਖ ਮਹਿਮਾਨਾਂ ਨੇ ਬਲਾਕ ਗਿੱਦੜ੍ਹਬਾਹਾ ਪਿੰਡ ਕਾਉਣੀ ਦੇ ਅਗਾਂਹਵਧੂ ਕਿਸਾਨ ਖੁਸ਼ਵਿੰਦਰ ਸਿੰਘ ਪੁੱਤਰ ਸ਼੍ਰ. ਕੁਲਵੰਤ ਸਿੰਘ ਦੇ ਖੇਤ ਵਿੱਚ ਝੋਨੇਂ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। 

ਉਨ੍ਹਾਂ ਦੱਸਿਆ ਕਿ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਰਕਬੇ ਉੱਪਰ ਫੈਲਾਉਣ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲਾਂ ਦੀ ਤਰ੍ਹਾਂ ਵਿੱਚ ਇਸ ਸਾਲ ਵੀ 1500/- ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ। ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸ਼ੇਸ਼ ਉਪਰਾਲੇ ਕੀਤੀ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਖਾਲੀ ਖਰੀਦ ਪ੍ਰਕ੍ਰਿਰਿਆ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਤੋਂ ਵੱਧ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਹੀ ਮੋਟਰਾਂ ਲਈ ਬਿਜਲੀ ਸਪਲਾਈ ਚਾਲੂ ਕਰਵਾਉਣੀ ਯਕੀਨੀ ਬਣਾਈ ਹੈ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਵੀ ਜ਼ਿਲ੍ਹੇ ਕਿਸਾਨਾਂ ਨੂੰ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। 

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ, ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ, ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ ਅਤੇ ਝਾੜ ਜ਼ਿਆਦਾ ਨਿਕਲਦਾ ਹੈ।

ਇਸ ਮੌਕੇ ਆਈ.ਏ.ਐਸ. (ਯੂ.ਟੀ) ਸ਼ਿਵਾਂਸ਼ ਅਸਥਾਨਾ, ਐਸ.ਡੀ.ਐਮ ਗਿੱਦੜ੍ਹਬਾਹਾ ਜਸਪਾਲ ਸਿੰਘ ਬਰਾੜ, ਏ.ਡੀ.ੳ—ਕਮ— ਬਲਾਕ ਅਫਸਰ ਗਿੱਦੜ੍ਹਬਾਹਾ ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਮਨਿੰਦਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਨਾਮ ਕੌਰ, ਖੇਤੀਬਾੜੀ ਵਿਸਥਾਰ ਅਫਸਰ ਜਗਤਾਰ ਸਿੰਘ, ਲਵਪ੍ਰੀਤ ਸਿੰਘ ਏ.ਟੀ.ਐਮ, ਭਗਤ ਸਿੰਘ ਏ.ਐਸ.ਆਈ, ਸ਼ਿੰਦਰਪਾਲ ਏ.ਐਸ.ਆਈ., ਪਰਮਿੰਦਰਜੀਤ ਸਿੰਘ ਬਰਾੜ ਸਰਪੰਚ ਸੁਖਣਾ, ਪ੍ਰਿਤਪਾਲ ਸਿੰਘ ਸਰਪੰਚ ਨਵਾਂ ਭੁੱਲਰ, ਤਰਸੇਮ ਸਿੰਘ ਸਰਪੰਚ ਖਿੜਕੀਆਂ ਵਾਲਾ, ਮੱਖਣ ਸਿੰਘ ਲੁਹਾਰਾ, ਨਿਹਾਲ ਸਿੰਘ ਪਿੰਡ ਆਸਾਬੁੱਟਰ, ਜਸਕਰਨ ਸਿੰਘ ਕਾਉਣੀ, ਖੇਤੀਬਾੜੀ ਵਿਭਾਗ ਦੇ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ) ਹੈਡ.ਕੁਆ, ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨਫੋ) ਹੈਡ ਕੁਆ. ਤੋਂ ਇਲਾਵਾ ਹੋਰ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ।

 

Tags: Hardeep Singh Dhillon , Gidderbaha , Aam Aadmi Party , Aam Aadmi Party Punjab , AAP Punjab , Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD