Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

"ਪੰਜਾਬ ਸਿੱਖਿਆ ਕ੍ਰਾਂਤੀ" ਕੇਵਲ ਇੱਕ ਮੁਹਿੰਮ ਨਹੀਂ, ਬਲਕਿ ਪਰਿਵਰਤਨ ਦੀ ਇੱਕ ਲਹਿਰ : ਡਾ. ਚਰਨਜੀਤ ਸਿੰਘ

ਵਿਧਾਇਕ ਨੇ ਪਿੰਡ ਕੋਟਲਾ ਅਤੇ ਗੋਸਲਾਂ ਦੇ ਸਕੂਲਾਂ 'ਚ 27 ਲੱਖ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰੂਪਨਗਰ , 15 May 2025

Last updated on: May 16, 2025, 15:43 IST

’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇੱਕ ਮੁਹਿੰਮ ਨਹੀਂ, ਬਲਕਿ ਪਰਿਵਰਤਨ ਦੀ ਇੱਕ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 27 ਲੱਖ ਦੇ ਵਿਕਾਸ ਕਾਰਜਾਂ ਦੀ ਸੌਗਾਤ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਪੁਰਦ ਕਰਦਿਆਂ ਕੀਤਾ।

ਵਿਧਾਇਕ ਡਾ. ਚਰਨਜੀਤ ਸਿੰਘ ਨੇ ਸਰਕਾਰੀ ਹਾਈ ਸਕੂਲ ਗੋਸਲਾਂ ਵਿਖੇ 7.45 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ (5.80 ਲੱਖ) ਅਤੇ ਸਕੂਲ ਦੀ ਮੇਜਰ ਰਿਪੇਅਰ (1.65 ਲੱਖ), ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ 15 ਲੱਖ 02 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਨਵੇਂ ਅਤੇ ਆਧੁਨਿਕ ਕਲਾਸ ਰੂਮ ਅਤੇ ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਕੋਟਲਾ ਨਿਹੰਗ ਵਿਖੇ 4 ਲੱਖ 53 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। 

ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। 

ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ ਸਿੱਖਿਆ ਵਿਵਸਥਾ ਨੂੰ ਮਜਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਵਿਧਾਇਕ ਡਾ. ਚਰਨਜੀਤ ਸਿੰਘ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।

ਇਸ ਮੌਕੇ ਇੰਮਪਰੂਵਮੈਂਟ ਟਰੱਸਟ ਨੰਗਲ ਦੇ ਚੇਅਰਮੈਨ ਸ਼੍ਰੀ ਰਾਮ ਕੁਮਾਰ ਮੁਕਾਰੀ, ਸਿੱਖਿਆ ਕੋਆਆਰਡੀਨੇਟਰ ਸ. ਰਾਜਿੰਦਰ ਸਿੰਘ ਰਾਜਾ, ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਕੋਟਲਾ ਸਕੂਲ ਸ਼੍ਰੀਮਤੀ ਸੋਨੀਆ, ਸਰਪੰਚ ਪਿੰਡ ਕੋਟਲਾ ਬਲਵਿੰਦਰ ਕੌਰ, ਸਰਪੰਚ ਪਿੰਡ ਗੋਸਲਾਂ ਰਣਵੀਰ ਸਿੰਘ, ਪ੍ਰਿੰਸੀਪਲ ਬਲਵੰਤ ਸਿੰਘ, ਜਸਵੀਰ ਸਿੰਘ, ਜਗਤਾਰ ਸਿੰਘ, ਪੀਏ ਸ਼੍ਰੀ ਚੰਦ, ਬਲਵਿੰਦਰ ਸਿੰਘ ਚੈੜੀਆਂ, ਕੁਲਵੰਤ ਸਿੰਘ, ਮਨਜਿੰਦਰ ਸਿੰਘ ਚੱਕਲਾਂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD