Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਹਲਕੇ ਦੇ ਰਜ਼ਬਾਹੇ ਤੇ ਮੋਘੇ ਕਰੋੜਾਂ ਦੀ ਲਾਗਤ ਨਾਲ ਹੋਣਗੇ ਪੱਕੇ

ਅਧਿਕਾਰੀਆਂ ਨੂੰ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨਾਂ ਤੇ ਛੱਪੜਾਂ ਦੀ ਸਫਾਈ ਦਾ ਪ੍ਰਬੰਧ ਕਰਨ ਦੀਆਂ ਹਦਾਇਤਾਂ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 15 May 2025

Last updated on: May 16, 2025, 16:05 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਭੂਮੀ ਰੱਖਿਆ, ਨਹਿਰੀ ਅਤੇ ਡਰੇਨ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਕਾਸੀ ਪਾਣੀ ਦੀਆਂ ਸਮੱਸਿਆਵਾਂ ਦੇ ਹੱਲ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਵੀ ਉਹਨਾਂ ਦੇ ਨਾਲ ਸਨ। 

ਮੀਟਿੰਗ ਦੌਰਾਨ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਜਾਣੂੰ ਕਰਵਾਇਆ ਕਿ ਹਲਕੇ ਦੇ ਪਿੰਡਾਂ ਵਿੱਚੋਂ ਲੰਘ ਰਹੀਆਂ ਡਰੇਨ ਦੀ ਵੱਡੀ ਸਮੱਸਿਆ ਇਹ ਹੈ ਕਿ ਨਿਕਾਸੀ ਵਾਲੇ ਪਾਸੇ ਵੱਲ ਨੂੰ ਡਰੇਨਾਂ ਦੀ ਢਲਾਨ ਉਚੀ ਹੋ ਚੁੱਕੀ ਹੈ। ਜਿਸ ਕਾਰਨ ਨਿਕਾਸੀ ਪਾਣੀ ਦਾ ਵਹਾਅ ਉਲਟ ਪਾਸੇ ਹੁੰਦਾ ਹੈ ਅਤੇ ਬਰਸਾਤਾਂ ਦੇ ਦਿਨਾਂ ਵਿੱਚ ਪਾਣੀ ਜ਼ਿਆਦਾ ਆਉਣ ਕਾਰਨ ਓਵਰ ਫਲੋਅ ਹੋਕੇ ਨਾਲ ਲੱਗਦੇ ਖੇਤਾਂ ਦੀਆਂ ਫ਼ਸਲਾਂ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਸ਼ਹਿਰ ਦੇ ਕਮਲ ਚੌਂਕ, ਪੁਰਾਣੀ ਦਾਣਾ ਮੰਡੀ, ਪੁਰਾਣੀ ਸਬਜ਼ੀ ਮੰਡੀ ਅਤੇ ਕਈ ਮੁਹੱਲਿਆਂ ਵਿੱਚ ਬਰਸਾਤੀ ਪਾਣੀ ਦੀ ਵੱਡੀ ਸਮੱਸਿਆ ਹੋ ਜਾਂਦੀ ਹੈ ਅਤੇ ਕਈ ਭਿਆਨਕ ਬਿਮਾਰੀਆਂ ਦੇ ਫੈਲਣ ਦਾ ਖਤਰਾ ਬਣਿਆਂ ਰਹਿੰਦਾ ਹੈ। 

ਅਧਿਕਾਰੀਆਂ ਨੇ ਹੋਰ ਦੱਸਿਆ ਕਿ ਡਰੇਨਾਂ ਦੇ ਬੰਨ ਅਤੇ ਕਈ ਥਾਵਾਂ ਤੋਂ ਪੁੱਲ ਵੀ ਨੀਵੇਂ ਹੋ ਚੁੱਕੇ ਹਨ ਅਤੇ ਕਈ ਥਾਵਾਂ 'ਤੇ ਲੋਕਾਂ ਵੱਲੋਂ ਡਰੇਨ ਦੀ ਜਗ੍ਹਾ ਉਪਰ ਨਜਾਇਜ਼ ਕਬਜ਼ੇ ਵੀ ਕੀਤੇ ਹੋਏ ਹਨ, ਜੋ ਕਿ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਵੱਡਾ ਅੜਿੱਕਾ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵਿਧਾਇਕਾ ਮਾਣੂੰਕੇ ਨੇ ਤੁਰੰਤ ਸਬੰਧਿਤ ਵਿਭਾਗ ਦੇ ਮੰਤਰੀ ਵਰਿੰਦਰ ਗੋਇਲ ਨੂੰ ਫੋਨ 'ਤੇ ਗੱਲਬਾਤ ਕਰਕੇ ਮਾਮਲੇ ਨੂੰ ਵਿਚਾਰਿਆ ਗਿਆ ਅਤੇ ਡਰੇਨਾਂ ਵਿੱਚੋਂ ਮਿੱਟੀ ਕੱਢਣ ਲਈ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਤਾਂ ਮੰਤਰੀ ਸਾਹਿਬ ਵੱਲੋਂ ਭਰੋਸਾ ਦਿੱਤਾ ਗਿਆ ਕਿ ਇਸ ਸਬੰਧੀ ਕੇਸ ਪ੍ਰਾਪਤ ਹੋਣ ਤੇ ਮੰਨਜੂਰੀ ਜਾਰੀ ਕਰ ਦਿੱਤੀ ਜਾਵੇਗੀ। 

ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਜੋ ਗਰਾਂਟਾਂ ਆਈਆਂ ਹਨ, ਉਹਨਾਂ ਵਿੱਚੋਂ ਹਲਕਾ ਜਗਰਾਉਂ ਅਧੀਨ ਸਿੱਧਵਾਂ ਖੁਰਦ ਤੋਂ ਲੈ ਕੇ ਗਾਲਿਬ ਕਲਾਂ ਤੱਕ ਕੋਕਰੀ ਰਜ਼ਬਾਹੇ ਨੂੰ 13 ਕਰੋੜ 62 ਲੱਖ ਦੀ ਲਾਗਤ ਨਾਲ ਪੱਕਾ ਕੀਤਾ ਜਾ ਰਿਹਾ ਹੈ ਅਤੇ ਇਹ ਰਜ਼ਬਾਹਾ ਪੱਕਾ ਕਰਨ ਵੇਲੇ ਸੂਏ ਦੇ ਬੈਡ ਨੂੰ ਕੱਚਾ ਰੱਖਿਆ ਜਾ ਰਿਹਾ, ਤਾਂ ਜੋ ਧਰਤੀ ਹੇਠਲਾ ਪਾਣੀ ਵੀ ਰਿਚਾਰਜ ਹੁੰਦਾ ਰਹੇਗਾ। ਇਸ ਤੋਂ ਇਲਾਵਾ ਸਿੱਧਵਾਂ ਕਲਾਂ ਅਤੇ ਸਿੱਧਵਾਂ ਖੁਰਦ ਦੇ ਮੋਘੇ ਦੇ ਖਾਲਾਂ ਨੂੰ ਪੱਕਾ ਕਰਨ ਲਈ ਇੱਕ ਕਰੋੜ 92 ਲੱਖ ਰੁਪਏ, ਮਲਸ਼ੀਹਾਂ ਤੇ ਚੀਮਨਾਂ ਦੇ ਮੋਘੇ ਨੂੰ ਇੱਕ ਕਰੋੜ 60 ਲੱਖ ਰੁਪਏ, ਰਾਮਗੜ੍ਹ ਭੁੱਲਰ ਦੇ ਮੋਘੇ ਨੂੰ ਇੱਕ ਕਰੋੜ 9 ਲੱਖ ਰੁਪਏ ਅਤੇ ਗਾਲਿਬ ਕਲਾਂ ਦੇ ਮੋਘੇ ਨੂੰ ਇੱਕ ਕਰੋੜ 84 ਲੱਖ ਰੁਪਏ ਦੀ ਗਰਾਂਟ ਨਾਲ ਪੱਕਾ ਕੀਤਾ ਜਾ ਰਿਹਾ ਹੈ। 

ਇਸ ਤੋਂ ਇਲਾਵਾ ਨਹਿਰੀ ਵਿਸ਼ਰਾਮ ਘਰ ਅਖਾੜਾ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ। ਇਸ 'ਤੇ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਮੋਘੇ ਅਤੇ ਸੂਏ ਨੂੰ ਪੱਕਾ ਕਰਨ ਦੇ ਕੰਮ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਕਿਸਾਨ ਭਰਾਵਾਂ ਨਹਿਰੀ ਪਾਣੀ ਦੀ ਸਹੂਲਤ ਜ਼ਲਦੀ ਤੋਂ ਜ਼ਲਦੀ ਮੁਹੱਈਆ ਕਰਵਾਈ ਜਾ ਸਕੇ ਅਤੇ ਵਿਸ਼ਰਾਮ ਘਰ ਅਖਾੜਾ ਵਿਖੇ 'ਟੂਰਿਜ਼ਮ ਪੁਆਇੰਟ' ਬਨਾਉਣ ਲਈ ਪ੍ਰੋਜੈਕਟ ਬਣਾਇਆ ਜਾਵੇ, ਤਾਂ ਜੋ ਲੋਕ ਵਿਆਹਾਂ ਮੌਕੇ ਫੋਟੋ ਗ੍ਰਾਫੀ ਤੇ ਪ੍ਰੀਵੈਡਿੰਗ ਸ਼ੂਟ ਆਦਿ ਕਰਨ ਸਕਣ। ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਚੁਕਵਾਉਣ ਲਈ ਹਦਾਇਤਾਂ ਤੋਂ ਜਾਣੂੰ ਕਰਵਾਇਆ ਜਾਵੇ ਅਤੇ ਡਰੇਨਜ਼ ਦੀ ਸਫਾਈ ਲਈ ਉਪਰਾਲੇ ਕੀਤੇ ਜਾਣ। 

ਇਸ ਮੌਕੇ ਬਲਾਕ ਪ੍ਰਧਾਨ ਨਿਰਭੈ ਸਿੰਘ ਕਮਾਲਪੁਰਾ, ਸੋਸ਼ਲ ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਐਸ.ਡੀ.ਓ.ਨਹਿਰੀ ਵਿਭਾਗ ਪੁਸ਼ਪਿੰਦਰ ਸਿੰਘ, ਭੂਮੀਂ ਰੱਖਿਆ ਅਫਸਰ ਬਲਜਿੰਦਰ ਕੌਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਜਸਰਿਤੂ ਕੌਰ, ਇੰਜ:ਕਰਮਪ੍ਰੀਤ ਸਿੰਘ ਜੇਈ ਡਰੇਨਜ਼ ਵਿਭਾਗ, ਐਸ.ਡੀ.ਐਮ. ਦਫਤਰ ਤੋਂ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD