Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਵੱਖ-ਵੱਖ ਕਾਰਜਾਂ ਦੀ ਹੋਈ ਆਰੰਭਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਸੇਵਾ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ

SGPC, Religious, Dharmik, Shiromani Gurdwara Parbandhak Committee, Harjinder Singh Dhami, Batala

Web Admin

Web Admin

5 Dariya News

ਬਟਾਲਾ , 15 May 2025

Last updated on: May 16, 2025, 16:10 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਅੱਜ ਅਰਦਾਸ ਉਪਰੰਤ ਵੱਖ-ਵੱਖ ਕਾਰਜਾਂ ਦੀ ਟੱਪ ਲਗਾ ਕੇ ਸ਼ੁਰੂਆਤ ਕੀਤੀ ਗਈ। ਕਾਰਸੇਵਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪਦਮਸ੍ਰੀ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਇਤਿਹਾਸਕ ਅਸਥਾਨ ਦੇ ਵੱਖ-ਵੱਖ ਕਾਰਜਾਂ ਦੀ ਸੇਵਾ ਕਰਵਾਈ ਜਾ ਰਹੀ ਹੈ। ਇਨ੍ਹਾਂ ਕਾਰਜਾਂ ਵਿਚ ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ, ਲੰਗਰ ਹਾਲ, ਦੀਵਾਨ ਹਾਲ, ਜੋੜਾ ਘਰ ਅਤੇ ਪਾਰਕਿੰਗ ਆਦਿ ਸ਼ਾਮਲ ਹਨ। 

ਇਸ ਇਤਿਹਾਸਕ ਅਸਥਾਨ ਦੇ ਮਹੱਤਵ ਨੂੰ ਮੁਖ ਰੱਖਦਿਆਂ ਇਸ ਦੀ ਦਿੱਖ ਹੂਬਹੂ ਰੱਖੀ ਜਾਵੇਗੀ, ਜਿਸ ਲਈ ਮਾਹਿਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਨ੍ਹਾਂ ਵੱਖ-ਵੱਖ ਕਾਰਜਾਂ ਦੀ ਕਾਰਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਸੰਗਤਾਂ ਨੂੰ ਤਨ ਮਨ ਧੰਨ ਕਰਕੇ ਚੱਲ ਰਹੀਆਂ ਸੇਵਾਵਾਂ ਵਿਚ ਸਹਿਯੋਗ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜਸਬੀਰ ਕੌਰ ਜਫਰਵਾਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸੀਨੀਅਰ ਅਕਾਲੀ ਆਗੂ ਸ. ਗੁਰਇਕਬਾਲ ਸਿੰਘ ਮਾਹਲ, ਸ. ਸੁਖਬੀਰ ਸਿੰਘ ਵਾਹਲਾ, ਸ. ਰਾਜਨਬੀਰ ਸਿੰਘ ਘੁਮਾਣ, ਸ. ਸ਼ਮਸ਼ੇਰ ਸਿੰਘ, ਪ੍ਰੋ. ਧਿਆਨ ਸਿੰਘ ਬਟਾਲਾ, ਸ. ਅਮਰਜੀਤ ਸਿੰਘ ਸੇਖਵਾਂ, ਸ. ਪ੍ਰੇਮ ਸਿੰਘ ਜੈਤੂਸਰਜਾ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ, ਸ. ਰਾਜਿੰਦਰ ਸਿੰਘ ਪਦਮ, ਸ. ਪਲਵਿੰਦਰ ਸਿੰਘ ਲੰਬੜਦਾਰ, ਸ. ਹੰਸਪਾਲ ਸਿੰਘ, ਮਾਸਟਰ ਪ੍ਰਵੀਨ ਸਿੰਘ, ਸ੍ਰੀ ਨਰੇਸ਼ ਮਹਾਜਨ, ਐਸਡੀਓ ਸ. ਸੁਖਬੀਰ ਸਿੰਘ, ਐਲਏ ਸ. ਸੁਖਬੀਰ ਸਿੰਘ, ਜੇਈ ਸ. ਰਘਬੀਰ ਸਿੰਘ, ਸੁਪਰਵਾਈਜ਼ਰ ਸ. ਸੁਖਜਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਮੈਨੇਜਰ ਸ. ਜਤਿੰਦਰ ਸਿੰਘ, ਸ. ਸਰਬਜੀਤ ਸਿੰਘ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਤਨਾਮ ਸਿੰਘ, ਸ. ਮਨਜੀਤ ਸਿੰਘ, ਸ. ਦਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਅਧਿਕਾਰੀ, ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।

 

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD