Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 16 May 2025

Last updated on: May 16, 2025, 18:24 IST

ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ "ਨਸ਼ਾ ਮੁਕਤੀ ਯਾਤਰਾ" ਤਹਿਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਧਾਈ, ਸੋਹਣੇਵਾਲਾ ਅਤੇ ਅਕਾਲਗੜ੍ਹ ਵਿਖੇ ਨਸ਼ਿਆਂ ਦੇ ਖਾਤਮੇ ਹਿਤ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ 'ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ।

ਵਿਧਾਇਕ ਨੇ ਉਹਨਾਂ ਪੰਚਾਇਤਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਨਸ਼ਿਆਂ ਖਿਲਾਫ ਮਤੇ ਪਾਏ ਹਨ ਤੇ ਜਿਹੜੇ ਪਿੰਡਾਂ ਵਿੱਚ ਨਸ਼ੇ ਖਤਮ ਹੋਏ ਹਨ, ਉਹਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨਾਲ ਹੀ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ। ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਜਿਹੜੇ ਨਸ਼ਾ ਪੀੜਤ ਹਨ, ਉਹਨਾਂ ਦਾ ਇਲਾਜ ਕਰਵਾਉਣਾ ਹੈ ਤੇ ਜਿਹੜੇ ਨਸ਼ੇ ਵੇਚਦੇ ਹਨ, ਉਹ ਕਿਸੇ ਵੀ ਹਾਲ ਬਖ਼ਸ਼ੇ ਨਹੀਂ ਜਾਣਗੇ। 

ਕਈ ਵਾਰ ਨੌਜਵਾਨਾਂ ਨੂੰ ਵਰਗਲਾ ਕੇ ਨਸ਼ਿਆਂ ਵਿਚ ਪਾਇਆ ਜਾਂਦਾ ਹੈ ਪਰ ਕਈ ਵਾਰ ਪਰਿਵਾਰ ਵਾਲੇ ਇਹ ਗੱਲ ਕਿਸੇ ਨੂੰ ਦੱਸਦੇ ਨਹੀਂ, ਜਿਸ ਨਾਲ ਇਹ ਬਿਮਾਰੀ ਵਧਦੀ ਜਾਂਦੀ ਹੈ ਤੇ ਫੇਰ ਉਹਨਾਂ ਦਾ ਇਸ ਦਲਦਲ ਵਿਚੋਂ ਬਾਹਰ ਆਉਣਾ ਮੁਸ਼ਕਲ ਹੋ ਜਾਂਦਾ ਹੈ। ਵਿਧਾਇਕ ਨੇ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ। 

ਹੇਠਲੇ ਪੱਧਰ ਤਕ ਸਾਰੇ ਲੋਕਾਂ ਨੂੰ ਜਾਗਰੂਕ ਕਰ ਕੇ ਇਸ ਬਿਮਾਰੀ ਨੂੰ ਖਤਮ ਕਰਨ ਦੀ ਲੋੜ ਹੈ। ਅੱਜ ਲੋਕਾਂ ਵੱਲੋਂ ਇਸ ਗੱਲ ਲਈ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ, ਕਿ ਵੱਡੇ ਤੋਂ ਵੱਡੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ ਤੇ ਲੋਕ ਆਪਣਾ ਫਰਜ਼ ਨਿਭਾਉਣ।

ਵਿਧਾਇਕ ਬਰਾੜ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਰਸ਼ੀਲ ਹਨ। ਜਿਹੜੇ ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਉਹਨਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਰੱਖਿਆ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD