Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

2025 ਦੀ ਨਸ਼ਿਆਂ ਦੀ ਸਭ ਤੋਂ ਵੱਡੀ ਬਰਾਮਦਗੀ : ਪਾਕਿਸਤਾਨ-ਆਈਐਸਆਈ ਵੱਲੋਂ ਸਮਰਥਿਤ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼

85 ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 16 May 2025

Last updated on: May 17, 2025, 11:35 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ 2025 ਦੀ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਜ਼ਬਤੀ ਕਰਦਿਆਂ, ਤਰਨਤਾਰਨ ਪੁਲਿਸ ਨੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਸਮਰਥਿਤ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਮਾਡਿਊਲ ਦੇ ਭਾਰਤ-ਅਧਾਰਤ ਕਾਰਕੁੰਨ ਨੂੰ 85 ਕਿਲੋ ਹੈਰੋਇਨ ਸਮੇਤ ਗ੍ਰਿਫਤਤਾਰ ਕੀਤਾ ਹੈ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਕਾਰਕੁੰਨ ਦੀ ਪਛਾਣ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਭਿੱਟੇਵਾੜ ਵਿਖੇ ਆਪਣੀ ਰਿਹਾਇਸ਼ ਨੂੰ ਨੈੱਟਵਰਕ ਲਈ ਇੱਕ ਪ੍ਰਮੁੱਖ ਗੁਪਤ ਟਿਕਾਣੇ ਵਜੋਂ ਵਰਤ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਅਮਰਜੋਤ ਆਪਣੇ ਯੂਕੇ-ਅਧਾਰਤ ਡਰੱਗ ਹੈਂਡਲਰ ਲਾਲੀ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਰਹੱਦ ਪਾਰ ਦੇ ਨਸ਼ਾ ਤਸਕਰਾਂ ਤੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਅਮਰਜੋਤ ਨੇ ਵੱਖ-ਵੱਖ ਸਰਹੱਦੀ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕੀਤੀਆਂ ਅਤੇ ਉਨ੍ਹਾਂ ਨੂੰ ਪੰਜਾਬ ਦੇ ਅਲੱਗ-ਅਲੱਗ ਖੇਤਰਾਂ ਵਿੱਚ ਸਪਲਾਈ ਕਰਨ ਲਈ ਸਥਾਨਕ ਸਪਲਾਇਰਾਂ ਤੱਕ ਪਹੁੰਚਾਇਆ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਇੱਕ ਪੁਲਿਸ ਟੀਮ ਨੇ ਇੱਕ ਯੋਜਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਝਬਾਲ ਰੋਡ ਨੇੜਿਓਂ  ਦੋਸ਼ੀ ਅਮਰਜੋਤ ਸਿੰਘ ਉਰਫ਼ ਜੋਤਾ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਐਕਟਿਵਾ ਸਕੂਟਰ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।

ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਦੋਸ਼ੀ ਅਮਰਜੋਤ ਨੇ ਕਬੂਲਿਆ ਕਿ ਉਸਨੇ 40-40 ਕਿਲੋ ਦੀਆਂ ਦੋ ਖੇਪਾਂ ਛੁਪਾਈਆਂ ਹਨ, ਜਿਨ੍ਹਾਂ ਵਿਚੋਂ ਇੱਕ ਰੱਖ ਸਰਾਏ ਅਮਾਨਤ ਖਾਨ ਵਿਖੇ ਛੁਪਾਈ ਗਈ ਹੈ ਅਤੇ ਇੱਕ ਹੋਰ ਪਿੰਡ ਭਿੱਟੇਵਾੜ ਵਿੱਚ ਉਸਦੇ ਘਰ ਵਿੱਚ ਵਾਸ਼ਿੰਗ ਮਸ਼ੀਨ ਵਿੱਚ ਛੁਪਾਈ  ਹੈ। ਉਹਨਾਂ ਕਿਹਾ ਕਿ ਦੋਵਾਂ ਥਾਵਾਂ ਤੇ ਪੁਲਿਸ ਟੀਮਾਂ ਭੇਜੀਆਂ ਗਈਆਂ ਅਤੇ 40-40 ਕਿਲੋ ਦੀਆਂ ਦੋ ਖੇਪਾਂ ਬਰਾਮਦ ਕੀਤੀਆਂ ਗਈਆਂ ਜਿਸ ਨਾਲ  ਹੈਰੋਇਨ ਦੀ  ਕੁੱਲ 85 ਕਿਲੋ ਤੱਕ ਅੱਪੜ ਗਈ ਹੈ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਹੁਣ ਤੱਕ ਪ੍ਰਾਪਤ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ ਹਨ। ਇਸ ਸਬੰਧੀ ਐਫਆਈਆਰ ਨੰਬਰ 118 ਮਿਤੀ 15 ਮਈ, 2025 ਨੂੰ ਤਰਨਤਾਰਨ ਸਿਟੀ ਪੁਲਿਸ ਸਟੇਸ਼ਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 (ਸੀ) ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD