Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ : ਡਾ. ਬਲਬੀਰ ਸਿੰਘ

ਐਮ ਐਲ ਏ ਕੁਲਵੰਤ ਸਿੰਘ ਨਾਲ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਕੀਤੀ ਨਸ਼ਿਆਂ ਵਿਰੁੱਧ ਜਨ ਜਾਗਰੂਕਤਾ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kulwant Singh Mohali, Dr Sunny Singh Ahluwalia,Prabhjot Kaur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 16 May 2025

Last updated on: May 17, 2025, 11:42 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਨਸ਼ਾ ਮੁਕਤੀ ਯਾਤਰਾ ਸੁਰੂ ਕੀਤੀ ਗਈ ਹੈ। ਜਿਸਦੇ ਤਹਿਤ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਅੱਜ ਐਮ ਐਲ ਏ ਕੁਲਵੰਤ ਸਿੰਘ ਨਾਲ ਇਸ ਲੜੀ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਐਸ.ਏ.ਐਸ.ਨਗਰ ਦੇ ਪਿੰਡ ਬੜਮਾਜਰਾ, ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਯਾਤਰਾਵਾਂ ਦਾ ਆਰੰਭ ਕਰਨ ਮੌਕੇ ਕੀਤਾ। ਪਿੰਡ ਬੜਮਾਜਰਾ ਵਿਖੇ ਆਯੋਜਤ ਕੀਤੀ ਯਾਤਰਾ ਵਿੱਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਐਸ.ਏ.ਐਸ.ਨਗਰ ਦੇ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਵੱਲੋਂ ਸ਼ਮੂਲੀਅਤ ਕੀਤੀ ਗਈ। 

ਇਸ ਮੌਕੇ ਤੇ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਵੱਲੋਂ ਲੋਕਾਂ ਨੂੰ ਨਸ਼ਿਆਂ ਖਿਲਾਫ ਸਹੁੰ ਚੁੱਕਵਾਈ ਗਈ ਅਤੇ ਕਿਹਾ ਕਿ ਪੰਜਾਬ ਦੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵੱਲੋਂ ਨਸ਼ਿਆਂ ਦੇ ਵਿਰੁੱਧ ਯੁੱਧ ਛੇੜ ਦਿੱਤਾ ਹੈ। ਅਤੇ ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ। ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਪੰਜਾਬ ਨੂੰ ਨਸ਼ਾ ਮੁਕਤ ਬਨਾਉਣ ਵਿੱਚ ਆਪਣਾ ਫਰਜ ਨਿਭਾਉਣ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਉਨ੍ਹਾਂ ਦਾ ਸਹੀ ਇਲਾਜ ਅਤੇ ਕੌਸਲਿੰਗ ਕਰਨ ਤੋਂ ਇਲਾਵਾ ਉਹਨਾਂ ਦੇ ਪੁਨਰਵਾਸ ਲਈ ਕਿੱਤਾ ਮੁੱਖੀ ਸਿਖਲਾਈ ਦਿੱਤੀ ਜਾ ਰਹੀ ਹੈ।ਪਿੰਡ ਜੁਝਾਰ ਨਗਰ ਅਤੇ ਬਹਿਲੋਲਪੁਰ ਵਿਖੇ ਬੋਲਦੇ ਹੋਏ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਅਤੇ ਅਪੀਲ ਕੀਤੀ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਉਹ ਸਰਕਾਰ ਨੂੰ ਸਹਿਯੋਗ ਦੇਣ ਕਿਉਂਕਿ ਉਹਨਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਕੋਹੜ ਦੀ ਜੜ੍ਹ ਪੁੱਟੀ ਜਾ ਸਕਦੀ ਹੈ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕਦਾ ਹੈ। 

ਪਿੰਡ ਬੜਮਾਜਰਾ ਵਿਖੇ ਆਯੋਜਤ ਯਾਤਰਾ ਵਿੱਚ ਡਾ. ਸੰਨੀ ਆਹਲੂਵਾਲੀਆ, ਸ੍ਰੀਮਤੀ ਪ੍ਰਭਜੋਤ ਕੌਰ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸ੍ਰੀ ਕੁਲਦੀਪ ਸਿੰਘ ਸਮਾਣਾ, ਸ੍ਰੀਮਤੀ ਅੰਨੂ ਬੱਬਰ, ਸ੍ਰੀ ਅਵਤਾਰ ਸਿੰਘ ਸਾਬਕਾ ਸਰਪੰਚ ਪਿੰਡ ਮੋਲੀਬੈਦਵਾਨ, ਇਕਬਾਲ ਸਿੰਘ ਚਿੱਟਾ ਸਰਪੰਚ ਜੁਝਾਰ ਨਗਰ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਅਤੇ ਸਥਾਨਕ ਲੋਕ ਸ਼ਾਮਲ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kulwant Singh Mohali , Dr Sunny Singh Ahluwalia , Prabhjot Kaur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD