Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ਹੋਈ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ

ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸ੍ਰ. ਸਰਵਨ ਸਿੰਘ ਧੁੰਨ ਅਤੇ ਮਨਜਿੰਦਰ ਸਿੰਘ ਲਾਲਪੁਰਾ ਨੇ ਕੀਤੀ ਨਸ਼ਾ ਮੁਕਤੀ ਯਾਤਰਾਵਾਂ ਦੀ ਅਗਵਾਈ

Dr Kashmir Singh Sohal, Aam Aadmi Party, Aam Aadmi Party Punjab, AAP Punjab, Sarwan Singh Dhun, Manjinder Singh Lalpura, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਤਰਨ ਤਾਰਨ , 16 May 2025

Last updated on: May 17, 2025, 13:11 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਗਲੇ ਪੜਾਅ ਤਹਿਤ ਅੱਜ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਮੁਰਾਦਪੁਰ ਖੁਰਦ, ਮੁਰਾਦਪੁਰ ਕਲਾਂ ਅਤੇ ਪਿੰਡ ਮੱਲ੍ਹੀਆਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ “ਨਸ਼ਾ ਮੁਕਤੀ ਯਾਤਰਾ” ਨਸ਼ਿਆਂ ਦੇ ਖਾਤਮੇ ਲਈ ਲੋਕ ਲਹਿਰ ਬਣਕੇ ਉਭਰੇਗੀ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ ਇਕੋ-ਇੱਕ ਉਦੇਸ਼ ਹੈ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।

ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਨੇ ਪਿੰਡ ਬੈਂਕਾਂ, ਸੁੱਗਾ ਅਤੇ ਲਾਖਣਾ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।

ਇਸ ਤੋਂ ਇਲਾਵਾ ਵਿਧਾਇਕ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕੋਟ ਧਰਮ ਚੰਦ, ਬਾਕੀਪੁਰ ਅਤੇ ਜਰਮਸਤਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ‘ਚ ਸ਼ਾਮਲ ਹੋਣ ਉਪਰੰਤ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਉਨ੍ਹਾਂ ਇਹ ਵੀ ਕਿਹਾ ਨਸ਼ਾ ਇਕ ਐਸੀ ਅਲਾਮਤ ਹੈ, ਜਿਸ ਦਾ ਧੱਬਾ ਸਾਰੀ ਜ਼ਿੰਦਗੀ ਨਹੀਂ ਉਤਰਦਾ ਅਤੇ ਜ਼ਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।

ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ “ਨਸ਼ਾ ਮੁਕਤੀ ਯਾਤਰਾ” ਦਾ ਹਿੱਸਾ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ।

 

Tags: Dr Kashmir Singh Sohal , Aam Aadmi Party , Aam Aadmi Party Punjab , AAP Punjab , Sarwan Singh Dhun , Manjinder Singh Lalpura , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD