Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਮੁੱਖ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਲੜਾਈ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ

Arvind Kejriwal, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab,Manish Sisodia, Malwinder Singh Kang, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh,Shaheed Bhagat Singh Nagar, Nawanshahr

Web Admin

Web Admin

5 Dariya News

ਲੰਗੜੋਆ (ਐਸ.ਬੀ.ਐਸ. ਨਗਰ) , 16 May 2025

Last updated on: May 17, 2025, 14:17 IST

ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ `ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਕਰ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ `ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੀ ਵੱਡੀ ਪੱਧਰ `ਤੇ ਲਾਮਬੰਦ ਹੁੰਦੀਆਂ ਹਨ ਤਾਂ ਇਹ ਬਹੁਤ ਜਲਦੀ ਖ਼ਤਮ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਰਾਹੀਂ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 10,000 ਵਿਦਿਆਰਥਣਾਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵਧ ਰਹੀਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਆਦਮੀਆਂ ਦੀ ਸਰਦਾਰੀ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਅਤੇ ਸਮਾਜ ਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ `ਤੇ ਮਿਹਨਤੀ ਅਤੇ ਊਰਜਾਵਾਨ ਪੰਜਾਬੀ ਹੁਣ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ `ਤੇ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਦਾ ਇਕ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਪ੍ਰਤੀਕਰਮ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਪਾਣੀ ਦੀ ਚੋਰੀ ਹੋਣ ਦਿੰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਨਹੀਂ ਹੋਣ ਦੇਣਗੇ। 

ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਕਾਰਨ ਲੋਕ ਆਪਣੀ ਇੱਛਾ ਅਨੁਸਾਰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ `ਤੇ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

 

Tags: Arvind Kejriwal , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Manish Sisodia , Malwinder Singh Kang , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Shaheed Bhagat Singh Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD