Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ

ਬੱਲੂਆਣਾ ਦੇ ਵਿਧਾਇਕ ਵੱਲੋਂ ਧਰਾਂਗ ਵਾਲਾ, ਭੰਗਾਲਾਂ ਅਤੇ ਕੁੰਡਲ ਦਾ ਦੌਰਾ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬੱਲੂਆਣਾ (ਫਾਜ਼ਿਲਕਾ) , 16 May 2025

Last updated on: May 17, 2025, 14:20 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਵਿਧਾਨ ਸਭਾ ਹਲਕਾ ਬੱਲੂਆਣਾ ਵਿੱਚ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਪਿੰਡ ਧਰਾਂਗ ਵਾਲਾ, ਭੰਗਾਲਾ ਅਤੇ ਕੁੰਡਲ ਵਿਖੇ ਪਹੁੰਚੀ।

 ਇਸ ਦੌਰਾਨ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। 

ਉਨਾਂ ਨੇ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ਤੇ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ 100 ਕਰੋੜ ਰੁਪਏ ਸਕੂਲਾਂ ਤੇ ਖਰਚ ਕੀਤੇ ਗਏ ਹਨ। 

ਇਸੇ ਤਰਾਂ 15 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਸੁਖਚੈਨ ਵਿੱਚ ਨਵਾਂ ਸਰਕਾਰੀ ਕਾਲਜ ਬਣਾਇਆ ਗਿਆ ਹੈ। 1900 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸੇ ਤਰਾਂ ਰਾਜ ਸਰਕਾਰ ਨੇ 56 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਇੱਕ ਸਹੀ ਦਿਸ਼ਾ ਦਿੱਤੀ ਹੈ। ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਹਲਕੇ ਵਿੱਚ 44 ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਗਏ ਹਨ।

ਇਸ ਮੌਕੇ ਵਿਧਾਇਕ ਨੇ ਪਿੰਡ ਭੰਗਾਲਾਂ ਵਿੱਚ ਸੋਲਰ ਲਾਈਟਾਂ ਲਈ 5 ਲੱਖ ਰੁਪਏ ਅਤੇ ਜਿੰਮ ਬਣਾਉਣ ਲਈ 10 ਲੱਖ ਰੁਪਏ ਦੀ ਗਰਾਂਟ ਅਤੇ ਪਿੰਡ ਕੁੰਡਲ ਵਿੱਚ ਖੇਡ ਸਟੇਡੀਅਮ ਅਤੇ ਜਿੰਮ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਤੋਂ ਇਲਾਵਾ ਇਸ ਪਿੰਡ ਵਿੱਚ ਕਮਿਊਨਿਟੀ ਹਾਲ ਬਣਾਉਣ ਦਾ ਐਲਾਨ ਵੀ ਕੀਤਾ । ਇਸ ਮੌਕੇ ਉਨਾਂ ਦੇ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅੰਤਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD