Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਮੋਲਕ ਸਿੰਘ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 10.78 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

Amolak Singh, Jaitu, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਜੈਤੋ , 16 May 2025

Last updated on: May 17, 2025, 15:32 IST

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਸ.ਅਮੋਲਕ ਸਿੰਘ ਵੱਲੋਂ  ਸਰਕਾਰੀ ਪ੍ਰਾਇਮਰੀ ਸਕੂਲ ਰਣ ਸਿੰਘ ਵਾਲਾ ਵਿਖੇ 9.76 ਲੱਖ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਆਦਿ ਅਤੇ ਸਰਕਾਰੀ ਮਿਡਲ ਸਕੂਲ ਰਣ ਸਿੰਘ ਵਾਲਾ ਵਿਖੇ 01.2 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੇਜਰ ਰਿਪੇਅਰ ਅਤੇ ਹੋਰ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਆਪਣ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਸਮੇਂ ਦੀ ਮੰਗ ਅਨੁਸਾਰ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਾਕਰ ਸੂਬੇ ਦੇ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 

ਇਸੇ ਤਹਿਤ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤਹਿਤ ਵੱਖ ਵੱਖ ਪਿੰਡਾ ਵਿਚ ਜਾ ਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਬੱਚਿਆਂ/ਮਾਪਿਆਂ ਨੂੰ ਵੀ ਸੁਝਾਅ ਦਿੱਤਾ ਕਿ ਜੇਕਰ ਤੁਹਾਡੇ ਪਿੰਡਾਂ ਵਿਚ ਜਾਂ ਆਸ ਪਾਸ ਕੋਈ ਨਸ਼ਾ ਤਸਕਰ ਨਜਰ ਆਉਂਦਾ ਹੈ ਤਾਂ ਪ੍ਰਸ਼ਾਸਨ ਦੇ ਧਿਆਨ ਵਿਚ ਜਰੂਰ ਲਿਆਂਦਾ ਜਾਵੇ, ਤਾਂ ਜੋ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਬੀ.ਪੀ.ਈ.ਓ ਸੁਸ਼ੀਲ ਕੁਮਾਰ ਆਹੂਜਾ, ਬਲਾਕ ਕੁਆਰਡੀਨੇਟਰ ਸ਼੍ਰੀ ਪੰਨਾ ਲਾਲ, ਸਰਪੰਚ ਬਲਵਿੰਦਰ ਕੌਰ, ਚੇਅਰਮੈਨ ਗੋਬਿੰਦਰ ਸਿੰਘ ਵਾਲੀਆ, ਸਕੂਲ ਮੁਖੀ ਅਮੋਲਕ ਸਿੰਘ ਸਿੱਧੂ, ਸੀ.ਐਚ.ਟੀ ਹਰਜੀਤ ਸਿੰਘ ਬਰਗਾੜੀ, ਸੀ.ਐਚ.ਟੀ ਜਸਵੰਤ ਸਿੰਘ ਬਾਜਾਖਾਨਾ, ਕਪਿਲ ਸਿੱਖਿਆ ਕ੍ਰਾਂਤੀ ਕੁਆਡੀਨੇਟਰ, ਵਿਨੈ ਗੋਇਲ ਸਿੱਖਿਆ ਕ੍ਰਾਂਤੀ ਕੁਆਰਡੀਨੇਟਰ ਅਤੇ ਸਕੂਲਾਂ ਦਾ ਸਟਾਫ ਹਾਜ਼ਰ  ਸਨ।

 

Tags: Amolak Singh , Jaitu , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD