Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪੰਜਾਬ ਸਰਕਾਰ ਨੇ ਉੜਤਾ ਪੰਜਾਬ ਤੋਂ ਬਦਲਦਾ ਪੰਜਾਬ ਬਣਾਇਆ : ਦੇਵ ਮਾਨ

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪਿੰਡ ਕਕਰਾਲਾ ਤੇ ਛੀਟਾਂਵਾਲਾ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਇਕਜੁੱਟ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਨਾਭਾ , 16 May 2025

Last updated on: May 17, 2025, 16:15 IST

ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਉੜਤਾ ਪੰਜਾਬ ਤੋਂ ਬਦਲਦਾ ਪੰਜਾਬ ਤੱਕ ਦਾ ਸਫ਼ਰ ਤੈਅ ਕਰ ਲਿਆ ਹੈ ਤੇ ਬਹੁਤ ਜਲਦ ਸੂਬਾ ਰੰਗਲੇ ਪੰਜਾਬ ਨਾਲ ਜਾਣਿਆ ਜਾਣ ਲੱਗੇਗਾ। ਇਹ ਪ੍ਰਗਟਾਵਾਂ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੱਜ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡ ਕਕਰਾਲਾ ਤੇ ਛੀਟਾਂਵਾਲਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲੈਂਰਸ ਦੀ ਨੀਤੀ ਅਪਣਾਈ ਹੈ ਜਿਸ ਸਦਕਾ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਵੀ ਦੇਖਣ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਬਿਲਕੁਲ ਬੰਦ ਕਰ ਦਿੱਤਾ ਹੈ ਤੇ ਹੁਣ ਨਸ਼ਾ ਕਰਨ ਦੇ ਆਦੀ ਵਿਅਕਤੀਆਂ ਦਾ ਇਲਾਜ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਨਸ਼ਾ ਛਡਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ।

ਉਨ੍ਹਾਂ ਪਿੰਡ ਵਾਸੀਆਂ ਨੂੰ ਇਸ  ਮੁਹਿੰਮ 'ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਪੂਰਨ ਤੌਰ 'ਤੇ ਖਾਤਮੇ ਲਈ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਜਨ ਅੰਦੋਲਨ ਬਣਾਇਆ ਜਾਵੇ ਜੋ ਸਭ ਦੇ ਸਹਿਯੋਗ ਨਾਲ ਸੰਭਵ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ ਵਿੱਚ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਜਾਂ ਵਿਲੇਜ਼ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਦੇ ਸਕਦੇ ਹੋ ਅਤੇ ਜੇਕਰ ਕੋਈ ਪਿੰਡ ਦਾ ਵਿਅਕਤੀ ਨਸ਼ਾ ਕਰਨ ਦਾ ਆਦੀ ਹੈ ਉਸ ਨੂੰ ਪ੍ਰੇਰਿਤ ਕਰਕੇ ਨਸ਼ਾ ਛਡਾਊ ਕੇਂਦਰ 'ਚ ਇਲਾਜ ਲਈ ਭੇਜਿਆ ਜਾਵੇ।

ਗੁਰਦੇਵ ਸਿੰਘ ਦੇਵ ਮਾਨ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁਨ ਜੰਗ ਵਿੱਚ ਸਮਰਪਣ ਭਾਵਨਾ ਨਾਲ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਦੀ ਇਹ ਲੜਾਈ ਸਾਡੀ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਆ ਭਵਿੱਖ ਲਈ ਬਹੁਤ ਜ਼ਰੂਰੀ ਹੈ। ਇਸ ਮੌਕੇ ਬੀ.ਡੀ.ਪੀ.ਓ. ਤੇ ਐਸ.ਐਚ.ਓ. ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD