Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਯੁੱਧ ਨਸ਼ਿਆਂ ਵਿਰੁੱਧ': ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਠੱਲ ਪਾਈ-ਨੀਨਾ ਮਿੱਤਲ, ਗੁਰਲਾਲ ਘਨੌਰ

ਵਿਧਾਇਕ ਨੀਨਾ ਮਿੱਤਲ ਵੱਲੋਂ ਉਲਾਣਾ, ਬਸੰਤਪੁਰਾ ਤੇ ਪੜਾਓ 'ਚ ਨਸ਼ਾ ਮੁਕਤੀ ਯਾਤਰਾ

Gurlal Singh, Ghanaur, AAP, Aam Aadmi Party, Aam Aadmi Party Punjab, AAP Punjab, Neena Mittal, Rajpura, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰਾਜਪੁਰਾ, ਘਨੌਰ , 16 May 2025

Last updated on: May 17, 2025, 16:16 IST

ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਠੱਲ ਪਾ ਦਿੱਤੀ ਹੈ। ਦੋਵੇਂ ਵਿਧਾਇਕ ਅੱਜ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਜਮੀਨੀ ਪੱਧਰ ਤੱਕ ਪੁੱਜਦਾ ਕਰਨ ਤੇ ਆਮ ਲੋਕਾਂ ਨੂੰ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲਾਮਬੰਦ ਕਰਨ ਲਈ ਨਸ਼ਾ ਮੁਕਤੀ ਯਾਤਰਾ ਤਹਿਤ ਹਲਕੇ ਦੇ ਪਿੰਡਾਂ ਉਲਾਣਾ, ਬਸੰਤਪੁਰਾ, ਪੜਾਓ ਅਤੇ ਜਰੀਕਪੁਰ, ਰੁਕੜੀ ਤੇ ਰੁੜਕਾ ਵਿਖੇ ਪੁੱਜੇ ਹੋਏ ਸਨ। 

ਨੀਨਾ ਮਿੱਤਲ ਤੇ ਗੁਰਲਾਲ ਘਨੌਰ ਨੇ ਇਸ ਮੌਕੇ ਪਿੰਡਾਂ ਦੇ ਵਸਨੀਕਾਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਲੀਕੀ ਬਹੁ ਪਰਤੀ ਯੋਜਨਾਬੰਦੀ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। 

ਇਸ ਦੌਰਾਨ ਹਲਕਿਆਂ ਦੇ ਪਿੰਡਾਂ ਦੇ ਪੰਚ ਸਰਪੰਚ, ਬੀ.ਡੀ.ਪੀ.ਓਜ, ਐਸ.ਐਮ.ਓਜ, ਥਾਣਿਆਂ ਤੇ ਪੁਲਿਸ ਚੌਂਕੀਆਂ ਦੇ ਮੁਖੀ ਵੀ ਸ਼ਿਰਕਤ ਕਰ ਰਹੇ ਸਨ। ਨੀਨਾ ਮਿੱਤਲ ਤੇ ਗੁਰਲਾਲ ਘਨੌਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਮਾਰਚ ਨੂੰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾ ਰਿਹਾ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਇਹ ਯੁੱਧ ਜਿੱਤਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਦੋਵਾਂ ਵਿਧਾਇਕਾਂ ਨੇ ਦੱਸਿਆ ਕਿ ਲੋਕਾਂ ਤੋਂ ਫੀਡਬੈਕ ਹਾਸਲ ਕਰਕੇ ਇਲਾਕੇ ਦੇ ਨਸ਼ਾ ਤਸਕਰਾਂ ਦੀ ਸੂਹ ਲੈ ਕੇ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ ਤੇ ਜਿਹੜੇ ਵਿਅਕਤੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਦੇ ਇਲਾਜ ਤੇ ਪੁਨਰਵਾਸ ਲਈ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇਗਾ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab , Neena Mittal , Rajpura , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD