Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ-ਪਾਤੜਾਂ ਸੜਕ ਦੀ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡਸ਼ਨ ਦਾ ਨੀਂਹ ਪੱਥਰ ਰੱਖਿਆ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲਹਿਰਾ , 16 May 2025

Last updated on: May 17, 2025, 16:18 IST

ਪੰਜਾਬ ਸਰਕਾਰ ਵੱਲੋਂ ਸਪੈਸ਼ਲ ਅਸਿਸਟੈਂਸ ਸਕੀਮ ਅਧੀਨ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਮਾਰਕਿਟ ਕਮੇਟੀ ਲਹਿਰਾ ਅਧੀਨ ਪੈਂਦੀ ਬਹੁਤ ਹੀ ਮਹੱਤਵਪੂਰਨ ਸੜਕ ਮੂਨਕ-ਪਾਤੜਾਂ ਰੋਡ (ਜ਼ਿਲ੍ਹੇ ਦੀ ਹੱਦ ਤਕ), ਜਿਸ ਦੀ ਲੰਬਾਈ 13.75 ਕਿ.ਮੀ. ਹੈ, ਨੂੰ ਕਰੀਬ 10 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾਵੇਗਾ ਤੇ ਇਹ ਕੰਮ 04 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। 

ਇਹ ਜਾਣਕਾਰੀ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੂਨਕ ਮੰਡੀ ਵਿਖੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਸਾਂਝੀ ਕੀਤੀ। ਇਸ ਸੜਕ ਦੀ ਠੇਕੇਦਾਰ ਵੱਲੋਂ ਅਗਲੇ 05 ਸਾਲ ਤੱਕ ਮੇਨਟੀਨੈਂਸ ਵੀ ਕੀਤੀ ਜਾਣੀ ਹੈ, ਜਿਸ ਦੀ ਲਾਗਤ 83.02 ਲੱਖ ਰੁਪਏ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਉੱਪਰ ਹੈਵੀ ਟ੍ਰੈਫਿਕ ਹੋਣ ਕਾਰਨ ਇਸ ਸੜਕ ਨੂੰ ਤੁਰੰਤ ਅਪਗਰੇਡ ਕਰਨਾ ਅਤਿ ਜ਼ਰੂਰੀ ਸੀ। 

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਸੜਕ ਨੂੰ ਅਪਗਰੇਡ ਕਰਨ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਕਾਇਆ ਕਲਪ ਕਰਨ ਲਈ ਹਰ ਪੱਖ ਤੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਵੀ ਵਿਕਾਸ ਕਾਰਜ ਪੂਰੇ ਜੋਸ਼ੋ ਖਰੋਸ਼ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਧਾਨ ਸਭਾ ਲਹਿਰਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਪੜਾਅਵਾਰ ਹੱਲ ਲਈ ਉਹ ਦਿਨ ਰਾਤ ਸਰਗਰਮ ਹਨ ਅਤੇ ਪਿਛਲੇ ਲਗਭਗ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਵੱਡੇ ਲੋਕ ਪੱਖੀ ਪ੍ਰੋਜੈਕਟ ਆਰੰਭੇ ਗਏ ਹਨ ਅਤੇ ਜਲਦੀ ਹੀ ਕਈ ਮਹੱਤਵਪੂਰਨ ਪ੍ਰੋਜੈਕਟ ਮੁਕੰਮਲ ਹੋਣ ਵਾਲੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੀਆਂ ਹੋਰ ਦਰਪੇਸ਼ ਮੁਸ਼ਕਿਲਾਂ ਬਾਰੇ ਜਾਣਿਆ ਅਤੇ ਛੇਤੀ ਹੀ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। 

ਐਸ ਡੀ ਓ ਸੁਖਬੀਰ ਸਿੰਘ, ਪੀ ਏ ਰਾਕੇਸ਼ ਕੁਮਾਰ ਗੁਪਤਾ, ਬਲਾਕ ਪ੍ਰਧਾਨ ਸਤੀਸ਼ ਸਿੰਗਲਾ, ਮਿੱਠੂ ਸੈਣੀ, ਐਮ ਸੀ ਜਗਸੀਰ ਸਿੰਘ, ਐਮ ਸੀ ਬੱਬੂ, ਨੰਬਰਦਾਰ, ਭੋਲਾ ਸਿੰਘ, ਬੱਬੂ ਸਿੰਗਲਾ, ਮੁਕੰਦ ਸੈਣੀ, ਬਲਵੀਰ ਸੈਣੀ, ਜਿਲਾ ਸੈਣੀ, ਅਜਮੇਰ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD