Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਲੱਡੂ ਵੰਡ ਕੇ ਸ਼ੁਰੂ ਕਰਵਾਇਆ ਅਖਾੜਾ ਨਹਿਰ ਦੇ ਪੁੱਲ ਦੀ ਫਿਟਿੰਗ ਦਾ ਕੰਮ

ਲੋਕਾਂ ਨੂੰ 140 ਸਾਲ ਪੁਰਾਣੇ ਤੇ ਭੀੜੇ ਪੁੱਲ ਤੋਂ ਮਿਲੇਗੀ ਨਿਯਾਤ ਅਤੇ ਹਲਕੇ ਦੀ ਵੱਡੀ ਸਮੱਸਿਆ ਹੋਵੇਗੀ ਹੱਲ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 16 May 2025

Last updated on: May 17, 2025, 16:22 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਲੋਕਾਂ ਦੀ ਵੱਡੀ ਸਮੱਸਿਆ ਹੱਲ ਕਰਨ ਲਈ ਅਖਾੜਾ ਨਹਿਰ ਉਪਰ ਬਣ ਰਹੇ ਨਵੇਂ ਪੁੱਲ ਦੀ ਫਿਟਿੰਗ ਦਾ ਕੰਮ ਲੱਡੂ ਵੰਡ ਕੇ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਅਖਾੜਾ ਨਹਿਰ ਉਪਰ ਨਵਾਂ ਪੁੱਲ ਬਣਨ ਨਾਲ ਬਹੁਤ ਵੱਡੀ ਸਮੱਸਿਆ ਹੱਲ ਹੋਣ ਜਾ ਰਹੀ ਹੈ ਅਤੇ ਇਸ ਨਾਲ ਲੋਕਾਂ ਨੂੰ 140 ਸਾਲ ਪਹਿਲਾਂ ਬਣੇ ਮਿਆਦ ਪੁਗਾ ਚੁੱਕੇ ਪੁਰਾਣੇ ਤੇ ਭੀੜੇ ਪੁੱਲ ਤੋਂ ਵੀ ਨਿਯਾਤ ਮਿਲ ਜਾਵੇਗੀ। 

ਉਹਨਾਂ ਆਖਿਆ ਕਿ ਸਿਆਸਤ ਵਿੱਚ ਆਉਣ ਮੌਕੇ ਫੈਸਲਾ ਕੀਤਾ ਸੀ ਕਿ ਜੇਕਰ ਲੋਕਾਂ ਨੇ ਉਹਨਾਂ ਨੂੰ ਤਾਕਤ ਬਖਸ਼ੀ ਤਾਂ ਉਹ ਅਖਾੜਾ ਨਹਿਰ ਉਪਰ ਨਵਾਂ ਪੁੱਲ ਬਨਾਉਣਗੇ ਅਤੇ ਲੋਕਾਂ ਦੀ ਵੱਡੀ ਸਮੱਸਿਆ ਦਾ ਹੱਲ ਕਰਨਗੇ। ਪਰੰਤੂ ਅੱਜ ਨਵਾਂ ਪੁੱਲ ਬਣਨ ਨਾਲ ਜਿੱਥੇ ਮਨ ਨੂੰ ਸਕੂਨ ਮਿਲ ਰਿਹਾ ਹੈ, ਉਥੇ ਹੀ ਲੋਕਾਂ ਵੱਲੋਂ ਮਿਲ ਰਹੀਆਂ ਦੁਆਵਾਂ ਸਾਡੇ ਹੌਸਲੇ ਵਿੱਚ ਵੀ ਵਾਧਾ ਕਰ ਰਹੀਆਂ ਹਨ। 

ਉਹਨਾਂ ਆਖਿਆ ਕਿ ਹਲਕੇ ਦੇ ਲੋਕਾਂ ਨੂੰ ਪਿਛਲੇ 75-76 ਸਾਲਾਂ ਦੌਰਾਨ ਇਹ ਪੁੱਲ ਬਨਾਉਣ ਲਈ ਕੇਵਲ ਲਾਰੇ ਲਾ ਕੇ ਵੋਟਾਂ ਵਟੋਰਨ ਤੱਕ ਹੀ ਸੀਮਿਤ ਰਹੇ, ਪੰਜਾਬ ਦੇ ਲੋਕਾਂ ਨੇ ਦੁੱਖੀ ਹੋ ਕੇ ਨਵਾਂ ਪੰਜਾਬ ਸਿਰਜਦਿਆਂ ਆਮ ਆਦਮੀਂ ਪਾਰਟੀ ਨੂੰ ਪੰਜਾਬ ਦੀ ਸੱਤਾ ਉਪਰ ਕਾਬਜ਼ ਕੀਤਾ, ਤਾਂ ਹੀ ਲੋਕਾਂ ਦੀਆਂ ਵੱਡੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋ ਰਿਹਾ ਹੈ। 

ਬੀਬੀ ਮਾਣੂੰਕੇ ਨੇ ਦੱਸਿਆ ਕਿ ਇਸ ਪੁੱਲ ਦੀ ਫਿਟਿੰਗ ਦਾ ਕੰਮ ਲਗਭਗ ਡੇਢ ਤੋਂ ਦੋ ਮਹੀਨੇ ਦੌਰਾਨ ਮੁਕੰਮਲ ਹੋ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਜ਼ਲਦੀ ਹੀ ਚਾਲੂ ਕਰ ਦਿੱਤਾ ਜਾਵੇਗਾ। ਬੀਬੀ ਮਾਣੂੰਕੇ ਨੇ ਆਖਿਆ ਕਿ ਪੁਰਾਣਾ ਪੁਲ ਕੇਵਲ 12 ਕੁ ਫੁੱਟ ਹੀ ਚੌੜਾ ਹੋਣ ਕਾਰਨ ਵੱਡੇ ਜ਼ਾਮ ਲੱਗ ਜਾਂਦੇ ਸਨ, ਪਰੰਤੂ ਹੁਣ ਨਵਾਂ ਬਣਨ ਵਾਲਾ ਪੁਲ ਲਗਭਗ 60 ਮੀਟਰ ਲੰਮਾਂ ਅਤੇ 40 ਫੁੱਟ ਚੌੜਾ ਬਣੇਗਾ, ਜਿਸ ਉਪਰ ਲਗਭਗ 7 ਕਰੋੜ 80 ਲੱਖ ਰੁਪਏ ਦਾ ਖਰਚਾ ਆਵੇਗਾ। 

ਇਸ ਮੌਕੇ ਹਾਜ਼ਰ ਪੀ.ਡਬਲਿਯੂ.ਡੀ.ਵਿਭਾਗ ਪੰਜਾਬ ਦੇ ਅਧਿਕਾਰੀਆਂ, ਕਰਮਚਾਰੀਆਂ, ਠੇਕੇਦਾਰ ਦੀ ਟੀਮ ਅਤੇ ਇਕੱਠੇ ਹੋਏ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾਂ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਦਲਜੀਤ ਸਿੰਘ ਡੱਲਾ, ਅਮਰਦੀਪ ਸਿੰਘ ਟੂਰੇ, ਐਸ.ਡੀ.ਓ.ਸਹਿਜਪ੍ਰੀਤ ਸਿੰਘ ਮਾਂਗਟ, ਕਰਮਜੀਤ ਸਿੰਘ ਜੇਈ ਕਮਾਲਪੁਰਾ, ਵੀਰਪਾਲ ਕੌਰ ਜੇਈ, ਜਸਕਿਰਨ ਕੌਰ ਜੇਈ, ਠੇਕੇਦਾਰ ਰਾਹੁਲ ਗਰਗ, ਠੇਕੇਦਾਰ ਰੋਹਿਨ ਗਰਗ, ਪ੍ਰੋਜੈਕਟ ਡਾਇਰੈਕਟਰ ਬਿੱਕਰ ਸਿੰਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD