Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਕਾਬੂ

30,000/- ਰੁਪਏ, ਪੁਲਿਸ ਵਰਦੀ ਅਤੇ ਚਿੱਟੇ ਰੰਗ ਦੀ ਪੁਲਿਸ ਲੋਗੋ ਲੱਗੀ ਟੀ ਸ਼ਰਟ ਬ੍ਰਾਮਦ

Crime News Punjab, Punjab Police, Police, Crime News, Sangrur Police, Sangrur

Web Admin

Web Admin

5 Dariya News

ਸੰਗਰੂਰ , 16 May 2025

Last updated on: May 17, 2025, 16:24 IST

ਸ੍ਰ ਦਿਲਪ੍ਰੀਤ ਸਿੰਘ, ਐਸ.ਐਸ. (ਸਥਾਨਕ) ਸੰਗਰੂਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਨੂੰ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ ਜਦੋਂ ਇੱਕ ਵਿਅਕਤੀ ਨੂੰ ਨਕਲੀ ਪੁਲਿਸ ਮੁਲਾਜਮ ਬਣ ਕੇ ਲੋਕਾਂ ਨਾਲ ਠੱਗੀਆਂ ਮਾਰਦਾ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ 30,000/- ਰੁਪਏ, ਪੁਲਿਸ ਵਰਦੀ ਅਤੇ ਚਿੱਟੇ ਰੰਗ ਦੀ ਪੁਲਿਸ ਲੋਗੋ ਲੱਗੀ ਟੀ-ਸ਼ਰਟ ਬ੍ਰਾਮਦ ਕਰਵਾਈ ਗਈ।

ਉਹਨਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰਨਵੀਰ ਵਰਮਾਂ ਪੁੱਤਰ ਅਮਰਿੰਦਰ ਵਰਮਾ ਵਾਸੀ ਬੇਨੜਾ ਖਿਲ਼ਾਫ ਇੱਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸਣ ਕਰਨ ਸਬੰਧੀ ਦਰਖਾਸਤ ਦਿੱਤੀ ਸੀ, ਜਿਸਦੀ ਪੜਤਾਲ ਉਪ ਕਪਤਾਨ ਪੁਲਿਸ (CAW) ਸੰਗਰੂਰ ਵੱਲੋਂ ਕੀਤੀ ਜਾ ਰਹੀ ਸੀ ਤਾਂ ਇਸ ਦਰਮਿਆਨ ਤਰਨਵੀਰ ਵਰਮਾਂ ਦੇ ਭਰਾ ਕਰਨਵੀਰ ਵਰਮਾ ਨੂੰ ਉਸਦੇ ਦੋਸਤ ਜਸਕਰਨ ਸਿੰਘ ਵਾਸੀ ਪੇਦਨੀ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਜੌਲੀਆਂ ਨੂੰ ਮਿਲਾਇਆ।

ਅੰਮ੍ਰਿਤਪਾਲ ਸਿੰਘ ਨੇ ਆਪਣੇ ਫੇਸਬੁਕ ਅਤੇ ਇੰਸਟਾਗ੍ਰਾਮ ਪਰ ਆਪਣੀ ਪੁਲਿਸ ਦੀ ਵਰਦੀ ਵਿੱਚ ਅਤੇ ਪਿਸਤੌਲ ਨਾਲ ਫੋਟੋ ਪਾਈ ਹੋਈ ਸੀ, ਜੋ ਆਪਣੇ ਆਪ ਨੂੰ ਪੁਲਿਸ ਮੁਲਾਜਮ ਦੱਸਦਾ ਸੀ। ਜਿਸਨੇ ਕਰਨਵੀਰ ਵਰਮਾਂ ਨੂੰ ਕਿਹਾ ਕਿ ਉਹ ਉਸਦੇ ਭਰਾ ਦੇ ਖਿਲਾਫ ਚੱਲ ਰਹੀ ਦਰਖਾਸਤ ਨੂੰ ਉੱਥੇ ਹੀ ਬੰਦ ਕਰਵਾ ਦੇਵੇਗਾ ਤੇ ਉਸਦੇ ਭਰਾ ਖਿਲਾਫ ਕੋਈ ਕਾਰਵਾਈ ਨਹੀ ਹੋਣ ਦੇਵੇਗਾ। 

ਇਸ ਕੰਮ ਬਦਲੇ ਅੰਮ੍ਰਿਤਪਾਲ ਸਿੰਘ ਉਕਤ ਨੇ ਪੁਲਿਸ ਦੇ ਨਾਮ ਪਰ ਕਰਨਵੀਰ ਵਰਮਾਂ ਪਾਸੋਂ 2,30,000/- ਰੁਪਏ ਆਪਣੇ ਬੈਂਕ ਖਾਤੇ ਵਿੱਚ ਗੂਗਲ ਪੇਅ ਕਰਵਾਏ ਅਤੇ 2,50,000/- ਰੁਪਏ ਨਗਦ ਲੈ ਲਏ ਸਨ। ਇਸ ਤੋਂ ਇਲਾਵਾ ਹਾਈਕੋਰਟ ਦੇ ਵਕੀਲ ਦੇ ਨਾਮ ਤੇ ਅੰਮ੍ਰਿਤਪਾਲ ਸਿੰਘ ਨੇ 2,00,000/- ਰੁਪਏ ਹੋਰ ਲੈ ਲਏ ਸਨ। ਇਸ ਤਰਾਂ ਅੰਮ੍ਰਿਤਪਾਲ ਸਿੰਘ ਨੇ ਕੁੱਲ 6,80,000/- ਰੁਪਏ ਦੀ ਠੱਗੀ ਮਾਰੀ ਹੈ।

ਇਸ ਤੋਂ ਬਾਅਦ ਜਦੋਂ ਤਰਨਵੀਰ ਵਰਮਾਂ ਦੇ ਖਿਲਾਫ ਬਲਾਤਕਾਰ ਦਾ ਮੁਕੱਦਮਾ ਦਰਜ ਰਜਿਸਟਰ ਹੋ ਗਿਆ ਤਾਂ ਕਰਨਵੀਰ ਵਰਮਾਂ ਨੇ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਪੁਲਿਸ ਦੇ ਨਾਮ ਪਰ ਪੈਸੇ ਲੈ ਕੇ ਠੱਗੀ ਮਾਰਨ ਸਬੰਧੀ ਦਰਖਾਸਤ ਦਿੱਤੀ, ਜਿਸ ਦੀ ਪੜਤਾਲ ਕਪਤਾਨ ਪੁਲਿਸ (ਸਥਾਨਕ) ਸੰਗਰੂਰ ਵੱਲੋਂ ਕਰਨ ਉਪਰੰਤ ਮੁਕੱਦਮਾ ਨੰਬਰ 84 ਮਿਤੀ 13.05.2025 ਅ/ਧ 318(4),316(2),205 BNS ਅਤੇ 25/54/59 ਆਰਮਜ ਐਕਟ ਥਾਣਾ ਸਿਟੀ-1 ਸੰਗਰੂਰ ਬਰਖਿਲਾਫ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਪਿੰਡ ਜੌਲੀਆ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕਰਨ ਉਪਰੰਤ ਦੋਸੀ ਪਾਸੋਂ 30,000/- ਰੁਪਏ, ਪੁਲਿਸ ਵਰਦੀ ਅਤੇ ਇੱਕ ਚਿੱਟੇ ਰੰਗ ਦੀ ਟੀ-ਸ਼ਰਟ ਜਿਸ ਪਰ ਪੁਲਿਸ ਦਾ ਲੋਗੋ ਲੱਗਿਆ ਹੋਇਆ ਸੀ, ਬ੍ਰਾਮਦ ਕਰਵਾਇਆ ਗਿਆ। ਤਫਤੀਸ਼ ਜਾਰੀ ਹੈ, ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਜੌਲੀਆਂ ਵੱਲੋਂ ਅਵਤਾਰ ਸਿੰਘ ਪੁੱਤਰ ਗੰਢਾ ਸਿੰਘ ਵਾਸੀ ਸਹਿਬਜਾਦਾ ਜੁਝਾਰ ਸਿੰਘ ਨਗਰ ਸੰਗਰੂਰ ਨਾਲ ਸਾਂਝੀ ਨਵੀਂ ਫਾਰਚੂਨਰ ਗੱਡੀ ਲੈ ਕੇ ਉਸ ਪਾਸੋਂ 9,00,000/- ਰੁਪਏ ਹਾਸਲ ਕਰਕੇ ਗੱਡੀ ਦੀ ਆਰ.ਸੀ. ਰਮਨਦੀਪ ਸਿੰਘ ਵਾਸੀ ਜੌਲੀਆਂ ਦੇ ਨਾਮ ਪਰ ਕਰਵਾ ਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਨੰਬਰ 102 ਮਿਤੀ 15.05.2025 ਅ/ਧ 318(4),316(2) ਬੀ.ਐਨ.ਐਸ ਥਾਣਾ ਸਿਟੀ ਸੰਗਰੂਰ ਬਰਖਿਲਾਫ ਅੰਮ੍ਰਿਤਪਾਲ ਸਿੰਘ ਉਕਤ ਦਰਜ ਰਜਿਸਟਰ ਕੀਤਾ ਗਿਆ। ਤਫਤੀਸ਼ ਜਾਰੀ ਹੈ।

 

Tags: Crime News Punjab , Punjab Police , Police , Crime News , Sangrur Police , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD