Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਲਕਪੁਰ ਨਸ਼ਾ ਮੁਕਤ ਪਿੰਡ ਘੋਸ਼ਿਤ

ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹੁਸੈਨਪੁਰ, ਮਲਕਪੁਰ ਅਤੇ ਸੈਣੀ ਮਾਜਰਾ ਢੱਕੀ ਦਾ ਦੌਰਾ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਰੂਪਨਗਰ , 16 May 2025

Last updated on: May 17, 2025, 16:51 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ ਜਿਸ ਦੇ ਪਹਿਲੇ ਦਿਨ ਹੀ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਪਿੰਡ ਮਲਕਪੁਰ ਦੀ ਪੰਚਾਇਤ ਵਲੋਂ ਪਿੰਡ ਮਲਕਪੁਰ ਨੂੰ ਨਸ਼ਾ ਮੁਕਤ ਪਿੰਡ ਘੋਸ਼ਿਤ ਕੀਤਾ ਗਿਆ ਜਿੱਥੇ ਇਕ ਵੀ ਨਸ਼ੇ ਸੰਬੰਧੀ ਮਾਮਲਾ ਦਰਜ ਨਹੀਂ ਹੈ ਅਤੇ ਨਾ ਹੀ ਕੋਈ ਨੌਜਵਾਨ ਨਸ਼ਾ ਕਰਦਾ ਹੈ।

ਵਿਧਾਨ ਸਭਾ ਹਲਕਾ ਰੂਪਨਗਰ ਵਿੱਚ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਲਖ ਜਗਾਉਂਦੀ ਇਹ ਯਾਤਰਾ ਅੱਜ ਹੁਸੈਨਪੁਰ, ਮਲਕਪੁਰ ਅਤੇ ਸੈਣੀ ਮਾਜਰਾ ਢੱਕੀ ਵਿਖੇ ਪਹੁੰਚੀ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। 

ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇਣ। ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। 

ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ਤੇ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਕਰੋੜਾਂ ਰੁਪਏ ਸਕੂਲਾਂ ਤੇ ਖਰਚ ਕੀਤੇ ਗਏ ਹਨ।

ਇਸ ਮੋਕੇ ਐਸਡੀਐਮ ਰੂਪਨਗਰ ਸ਼੍ਰੀ ਸੰਜੀਵ ਕੁਮਾਰ, ਬੀਡੀਪੀਓ ਰੂਪਨਗਰ ਸ. ਰਵਿੰਦਰ ਸਿੰਘ, ਤਹਿਸੀਲਦਾਰ ਸ. ਹਰਸਿਮਰਨ ਸਿੰਘ, ਐੱਸਐੱਚਓ ਸ਼੍ਰੀ ਪਵਨ ਚੌਧਰੀ, ਸਿਹਤ ਵਿਭਾਗ ਤੋਂ ਡਾ. ਅਮਰਜੀਤ ਸਿੰਘ, ਹਲਕਾ ਕੋਆਰਡੀਨੇਟਰ ਸ. ਅਵਤਾਰ ਸਿੰਘ ਕੁੰਨਰ ਮਾਰਕੀਟ ਕਮੇਟੀ ਦੇ ਪ੍ਰਧਾਨ ਸ. ਭਾਗ ਸਿੰਘ ਮਦਾਨ, ਇੰਮਪਰੂਵਮੈਂਟ ਟਰੱਸਟ ਰੂਪਨਗਰ ਦੇ ਚੇਅਰਮੈਨ ਸ਼੍ਰੀ ਸ਼ਿਵ ਕੁਮਾਰ ਲਾਲਪੁਰਾ, ਐਸ ਐੱਚ ਓ ਸਿਮਰਜੀਤ, ਸ. ਮਲਕੀਤ ਸਿੰਘ ਭੰਗੂ, ਸ. ਪਰਮਿੰਦਰ ਸਿੰਘ ਬਾਲਾ, ਸ. ਜਗਤਾਰ ਸਿੰਘ ਜੱਗਾ, ਸ. ਜਸਪ੍ਰੀਤ ਸਿੰਘ ਹੁਸੈਨਪੁਰ, ਸ. ਕੇਵਲ ਸਿੰਘ ਫੋਜੀ, ਐਡਵੋਕੇਟ ਸ਼੍ਰੀ ਗੌਰਵ ਕਪੂਰ, ਸ. ਸਤਵਿੰਦਰ ਸਿੰਘ ਸੈਣੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD