Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ‘ਰਾਸ਼ਟਰ ਪ੍ਰਥਮ’ ਮੁਹਿੰਮ ਰਾਹੀਂ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਈ

ਸੀਯੂ ਪੰਜਾਬ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਤਿਰੰਗਾ ਰੈਲੀ ਅਤੇ ਦੇਸ਼ ਭਗਤੀ ਦੀਆਂ ਗਤੀਵਿਧੀਆਂ ਵਿੱਚ ਜੋਸ਼ ਅਤੇ ਖੁਸ਼ੀ ਨਾਲ ਭਾਗ ਲਿਆ

Central University of Punjab, CUPB, Bathinda, Prof Raghvendra P Tiwari

Web Admin

Web Admin

5 Dariya News

ਬਠਿੰਡਾ , 16 May 2025

Last updated on: May 17, 2025, 16:54 IST

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ‘ਰਾਸ਼ਟਰ ਪ੍ਰਥਮ’ ਮੁਹਿੰਮ ਤਹਿਤ ਇੱਕ ਉਤਸ਼ਾਹ ਭਰੀ ਤਿਰੰਗਾ ਰੈਲੀ ਦਾ ਆਯੋਜਨ ਕਰਕੇ ਭਾਰਤੀ ਸੈਨਿਕ ਬਲਾਂ ਦੀ ਬਹਾਦਰੀ ਅਤੇ ਬਲੀਦਾਨ ਨੂੰ ਸਲਾਮ ਕੀਤਾ। ਇਸ ਰੈਲੀ ਵਿੱਚ ਪਿੰਡ ਘੁੱਦਾ ਦੇ ਸਕੂਲੀ ਵਿਦਿਆਰਥੀਆਂ ਅਤੇ ਸਥਾਨਕ ਵਾਸੀਆਂ ਨੇ ਪੂਰੇ ਜ਼ੋਰ-ਸ਼ੋਰ ਨਾਲ ਭਾਗ ਲਿਆ ਅਤੇ ‘ਵੰਦੇ ਮਾਤਰਮ’ ਤੇ ‘ਭਾਰਤ ਮਾਤਾ ਦੀ ਜੈ’ ਜਿਹੇ ਦੇਸ਼ ਭਗਤੀ ਦੇ ਨਾਰੇ ਲਾ ਕੇ ਮਾਹੌਲ ਨੂੰ ਸਵੈਮਾਣ ਅਤੇ ਉਤਸ਼ਾਹ ਨਾਲ ਭਰ ਦਿੱਤਾ।

ਇਸ ਮੁਹਿੰਮ ਦੇ ਤਹਿਤ ਯੂਨੀਵਰਸਿਟੀ ਵਿੱਚ ਵੱਖ-ਵੱਖ ਦੇਸ਼ ਭਗਤੀ ਨਾਲ ਸਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਸ਼ੇਸ਼ ਭਾਸ਼ਣ, ਨੁੱਕੜ ਨਾਟਕ, ‘ਦੇਸ਼ ਦੇ ਨਾਮ ਸੰਦੇਸ਼’, ਨਿਬੰਧ ਲੇਖਣ ਅਤੇ ਕਵਿਤਾ ਮੁਕਾਬਲੇ ਸ਼ਾਮਲ ਸਨ। ਇਹਨਾਂ ਆਯੋਜਨਾਂ ਦਾ ਮਕਸਦ ਨੌਜਵਾਨਾਂ ਵਿੱਚ ਰਾਸ਼ਟਰੀ ਗੌਰਵ, ਏਕਤਾ ਅਤੇ ਨਾਗਰਿਕ ਜ਼ਿੰਮੇਵਾਰੀ ਦੀ ਭਾਵਨਾ ਜਗਾਉਣਾ ਸੀ।

ਪ੍ਰੋਗਰਾਮ ਦੀ ਮੁੱਖ ਗਤੀਵਿਧੀ ਕਰਨਲ (ਸੇਵਾਮੁਕਤ) ਜੈਬੰਸ ਸਿੰਘ ਵੱਲੋਂ ‘ਭਾਰਤ ਦੀਆਂ ਰੱਖਿਆ ਤਿਆਰੀਆਂ ਅਤੇ ਬਦਲ ਰਹੇ ਸੁਰੱਖਿਆ ਸਿਧਾਂਤ’ ‘ਤੇ ਦਿੱਤਾ ਗਿਆ ਵਿਸ਼ੇਸ਼ ਭਾਸ਼ਣ ਸੀ। ਉਨ੍ਹਾਂ ਭਾਰਤ ਦੀ ਰੱਖਿਆ ਨੀਤੀ ਵਿੱਚ ਆ ਰਹੇ ਬਦਲਾਅ ਨੂੰ ਦਰਸਾਉਂਦੇ ਹੋਏ ਦੱਸਿਆ ਕਿ ਹੁਣ ਭਾਰਤ ਰਵਾਇਤੀ ਰੱਖਿਆ ਨੀਤੀ ਤੋਂ ਸਰਗਰਮ ਸੁਰੱਖਿਆ ਨੀਤੀ ਵੱਲ ਵਧ ਰਿਹਾ ਹੈ, ਜਿਸ ਵਿੱਚ ਤਕਨੀਕੀ ਉੱਨਤੀ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤੁਰੰਤ ਪ੍ਰਤੀਕਿਰਿਆ ਯੋਗਤਾਵਾਂ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਕਰਨਲ ਸਿੰਘ ਨੇ ਭਾਰਤ ਦੀ ਆਜ਼ਾਦੀ ਤੋਂ ਬਾਅਦ ਹੋਈਆਂ ਸੈਨਿਕ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ 1947, 1962, 1965, 1971 ਅਤੇ 1999 ਦੇ ਯੁੱਧਾਂ ਵਿੱਚ ਭਾਰਤੀ ਫੌਜੀਆਂ ਦੀ ਬਹਾਦਰੀ ਅਤੇ 1998 ਵਿੱਚ ਭਾਰਤ ਦੇ ਪਰਮਾਣੂ ਸ਼ਕਤੀ ਵਜੋਂ ਉਭਰਨ ਦਾ ਵੀ ਜਿਕਰ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਏ ਰੱਖਿਆ ਸੁਧਾਰਾਂ ਦੀ ਵੀ ਪ੍ਰਸੰਸਾ ਕੀਤੀ, ਜਿਸ ਵਿੱਚ ਆਧੁਨਿਕ ਹਥਿਆਰਾਂ ਦੀ ਖਰੀਦ, ‘ਮੇਕ ਇਨ ਇੰਡੀਆ’ ਤਹਿਤ ਦੇਸੀ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਸੈਨਿਕ ਬਲਾਂ ਨੂੰ ਵੱਧ ਸੁਤੰਤਰਤਾ ਦੇਣਾ ਸ਼ਾਮਲ ਹੈ। 

ਉਨ੍ਹਾਂ ‘ਆਪਰੇਸ਼ਨ ਸਿੰਧੂਰ’ ਨੂੰ ਆਤੰਕਵਾਦ ਖ਼ਿਲਾਫ਼ ਇੱਕ ਨਿਰਣਾਇਕ ਕਾਰਵਾਈ ਕਰਨ ਵਾਲੀ ਮੁਹਿੰਮ ਕਹਿੰਦੇ ਹੋਏ ਇਸ ਨੂੰ ਭਾਰਤ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਦੱਸਿਆ। ਉਹਨਾਂ ਨੇ ਨਾਗਰਿਕਾਂ ਨੂੰ ਇਕੱਠੇ ਹੋ ਕੇ ਦੇਸ਼ ਦੀ ਸੁਰੱਖਿਆ ਵਿੱਚ ਯੋਗਦਾਨ ਦੇਣ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ੀ ਰਾਸ਼ਟਰੀ ਸੁਰੱਖਿਆ ਨੀਤੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ‘ਆਪਰੇਸ਼ਨ ਸਿੰਧੂਰ’ ਨੂੰ ਧਰਮ, ਰਾਸ਼ਟਰੀ ਸਤਿਕਾਰ ਅਤੇ ਆਤੰਕਵਾਦ ਦੇ ਖ਼ਿਲਾਫ਼ ਇਕ ਨਿਰਣਾਇਕ ਕਾਰਵਾਈ ਕਰਨ ਵਾਲੀ ਲੜਾਈ ਦੀ ਭਾਵਨਾ ਨਾਲ ਪ੍ਰੇਰਿਤ ਦੱਸਿਆ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ‘ਰਾਸ਼ਟਰ ਪ੍ਰਥਮ’ ਦੀ ਭਾਵਨਾ ਨੂੰ ਅਪਨਾਉਣ ਅਤੇ ਨਿੱਜੀ ਸਵਾਰਥ ਅਤੇ ਵਖਰੇਵਿਆਂ ਤੋਂ ਉੱਪਰ ਹੋ ਕੇ ਦੇਸ਼ ਭਲਾਈ ਨੂੰ ਸਭ ਤੋਂ ਵੱਧ ਮੰਨਣ।

ਪ੍ਰੋਗਰਾਮ ਵਿੱਚ ਪਰਫਾਰਮਿੰਗ ਐਂਡ ਫਾਈਨ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ‘ਦੇਸ਼ ਦੇ ਨਾਮ’ ਸਿਰਲੇਖ ਹੇਠ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ, ਜਿਸ ਵਿੱਚ ਭਾਰਤ ਦੀ ਸੰਸਕ੍ਰਿਤਿਕ ਧਰੋਹਰ ਅਤੇ ਸੰਘਰਸ਼ ਦੀ ਭਾਵਨਾ ਦਰਸਾਈ ਗਈ। ‘ਦੇਸ਼ ਦੇ ਨਾਮ ਸੰਦੇਸ਼’ ਗਤੀਵਿਧੀ ਵਿੱਚ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਦੇਸ਼ ਦੇ ਵੀਰ ਸਪੂਤਾਂ ਨੂੰ ਗਹਿਰੀ ਸ਼ਰਧਾਂਜਲੀ ਦਿੱਤੀ ਅਤੇ ਭਾਗੀਦਾਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਨੂੰ ਜਗਾਇਆ।

ਸ਼ੁਰੂਆਤ ਵਿੱਚ ਭਾਗੀਦਾਰਾਂ ਦਾ ਸਵਾਗਤ ਕਰਦੇ ਹੋਏ ਪ੍ਰੋ. ਵਿਪਨ ਪਾਲ ਸਿੰਘ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਖਿਲਾਫ਼ ਭਾਰਤ ਦੀ ਪ੍ਰਤੀਕਿਰਿਆ ਆਕ੍ਰਾਮਕਤਾ ਨਹੀਂ ਸਗੋਂ ਧਰਮ ਤੋਂ ਪ੍ਰੇਰਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਆਪਰੇਸ਼ਨ ਸਿੰਧੂਰ’ ਸਿਰਫ਼ ਇੱਕ ਸੈਨਿਕ ਅਭਿਆਨ ਨਹੀਂ, ਸਗੋਂ ਸ਼ਾਂਤੀ ਦੀ ਬੇਅਦਬੀ ਖ਼ਿਲਾਫ਼ ਇੱਕ ਸਭਿਆਚਾਰਕ ਜਵਾਬ ਅਤੇ ਭਾਰਤ ਦੀ ਤਾਕਤ ਦਾ ਸਬੂਤ ਹੈ। ਅੰਤ ਵਿੱਚ ਰਜਿਸਟਰਾਰ ਡਾ. ਵਿਜੇ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD