Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ : ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਪਿੰਡ ਕਮਾਲ ਵਾਲਾ ਤੋਂ ਹੋਈ ਸ਼ੁਰੂਆਤ

ਪੰਜਾਬ ਬਣੇਗਾ ਰੰਗਲਾ, ਮੁੱਕੇਗਾ ਨਸ਼ਾ, ਜਿੱਤੇਗੀ ਜਵਾਨੀ- ਜਗਦੀਪ ਕੰਬੋਜ ਗੋਲਡੀ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੰਡੀ ਅਰਨੀਵਾਲਾ (ਜਲਾਲਾਬਾਦ) , 16 May 2025

Last updated on: May 17, 2025, 17:27 IST

ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਪਿੰਡ ਕਮਾਲ ਵਾਲਾ ਤੋਂ ਹੋਈ। ਇੱਥੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਯਾਤਰਾ ਦੀ ਸ਼ੁਰੂਆਤ ਕੀਤੀ। 

ਇਹ ਯਾਤਰਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਪੁੱਜੇਗੀ ਅਤੇ ਨਸ਼ਿਆਂ ਖਿਲਾਫ ਸਮਾਜਿਕ ਜਾਗਰੂਕਤਾ ਅਤੇ ਲੋਕ ਭਾਗੀਦਾਰੀ ਨੂੰ ਉਤਸਾਹਿਤ ਕਰਨਾ ਇਸ ਯਾਤਰਾ ਦਾ ਉਦੇਸ਼ ਹੈ। ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਕਰਾਰਾ ਵਾਰ ਕੀਤਾ ਗਿਆ ਹੈ ਅਤੇ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ। 

ਉਨਾਂ ਨੇ ਕਿਹਾ ਕਿ ਹੁਣ ਸਮਾਜਿਕ ਭਾਗੀਦਾਰੀ ਦੀ ਜਰੂਰਤ ਹੈ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਵਟਸ ਨੰਬਰ 9779-100-200 ਤੇ ਦਿੱਤੀ ਜਾਵੇ। ਉਨਾਂ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦਿਆਂ ਹੋਇਆਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਇਸੇ ਤਰਾਂ ਉਹਨਾਂ ਦੱਸਿਆ ਕਿ ਜਿਹੜੇ ਲੋਕ ਨਸ਼ੇ ਤੋਂ ਪੀੜਿਤ ਹਨ ਉਹਨਾਂ ਦੇ ਇਲਾਜ ਦੀ ਵਿਵਸਥਾ ਵੀ ਸਰਕਾਰ ਵੱਲੋਂ ਕੀਤੀ ਗਈ ਹੈ । ਇਹ ਇਲਾਜ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਅਤੇ ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਦੀ ਗੁਪਤ ਰੱਖੀ ਜਾਂਦੀ ਹੈ। 

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ ਚੜ ਕੇ ਭਾਗ ਲੈਣ ਅਤੇ ਆਪੋ ਆਪਣੇ ਪਿੰਡਾਂ ਨੂੰ ਨਸ਼ੇ ਮੁਕਤ ਪਿੰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਬਣੇਗਾ, ਨਸ਼ਾ ਮੁੱਕੇਗਾ ਅਤੇ ਜਵਾਨੀ ਜਿੱਤੇਗੀ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਨਸ਼ੇ ਵਰਗੀਆਂ ਅਲਾਮਤਾਂ ਪ੍ਰਗਟ ਹੀ ਨਾ ਹੋਣ ਇਸ ਲਈ ਜਰੂਰੀ ਹੈ ਕਿ ਸਾਡੀ ਨੌਜਵਾਨੀ ਨੂੰ ਸਹੀ ਦਿਸ਼ਾ ਮਿਲੇ ਅਤੇ ਰਾਜ ਦਾ ਸਹੀ ਸਮਾਜਿਕ ਆਰਥਿਕ ਵਿਕਾਸ ਹੋਵੇ। 

ਇਸ ਲਈ ਸੂਬਾ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਹੈ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਣੀ ਅਤੇ ਜਵਾਨੀ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਹਨਾਂ ਨੇ ਕਿਹਾ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇਗੀ। 

ਇਸ ਦੌਰਾਨ ਪਿੰਡ ਸਜਰਾਣਾ ਵਿੱਚ ਵੀ ਇਹ ਯਾਤਰਾ ਪਹੁੰਚੀ ਅਤੇ ਇੱਥੇ ਵੀ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦਾ ਸੱਦਾ ਦਿੱਤਾ । ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ।

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD