Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ - ਨਸ਼ਾ ਪੰਜਾਬ ਦਾ ਦੁਸ਼ਮਣ, ਹਰ ਪੰਜਾਬੀ ਬਣੇਗਾ ਯੋਧਾ : ਡਾ. ਰਵਜੋਤ ਸਿੰਘ

ਨਸ਼ੇ ਵਿਰੁੱਧ ਇਹ ਸਿਰਫ਼ ਸਰਕਾਰੀ ਨਹੀਂ, ਬਲਕਿ ਲੋਕਾਂ ਦੀ ਮੁਹਿੰਮ : ਡਾ. ਚੱਬੇਵਾਲ

Dr Ravjot Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Raj Kumar Chabbewal, Jasvir Singh Raja Gill, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਹੁਸ਼ਿਆਰਪੁਰ (ਟਾਂਡਾ) , 17 May 2025

Last updated on: May 17, 2025, 18:45 IST

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਹੁਸ਼ਿਆਰਪੁਰ ਦੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਟਾਂਡਾ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੰਜਾਬ ਸਰਕਾਰ ਦੇ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪ੍ਰਸੰਸਾ ਕੀਤੀ ਅਤੇ ਨਸ਼ੇ ਦੇ ਖ਼ਾਤਮੇ ਵਿਚ ਇਸ ਮੁਹਿੰਮ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ ਕੀਤੀ। ਉਹ ਅੱਜ ਪਿੰਡ ਜਲਾਲਪੁਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਨਸ਼ਾ ਮੁਕਤੀ ਯਾਤਰਾ ਵਿਚ ਹਿੱਸਾ ਲੈਣ ਉਪਰੰਤ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਨ੍ਹਾਂ ਨੇਤਾਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਚਲ ਰਹੀ ਇਸ ਇਤਿਹਾਸਕ ਮੁਹਿੰਮ ਦੀ ਜ਼ੋਰਦਾਰ ਸਰਾਹਨਾ ਕੀਤੀ ਅਤੇ ਇਸ ਨਸ਼ੇ ਦੇ ਖ਼ਾਤਮੇ ਦੀ ਦਿਸ਼ਾ ਵਿਚ ਇਕ ਨਿਰਣਾਇਕ ਪਹਿਲ ਦੱਸਿਆ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਲੰਮੇ ਹੱਥੀਂ ਲੈਂਦਿਆਂ ਦੋਸ਼ ਲਗਾਇਆ ਕਿ ਉਨ੍ਹਾਂ ਨੇ ਨਸ਼ੇ ਦੇ ਗੰਭੀਰ ਮਸਲੇ ਨੂੰ ਰਾਜਨੀਤਿਕ ਲਾਭ ਲਈ ਨਜ਼ਰਅੰਦਾਜ਼ ਕੀਤਾ, ਜਿਸ ਵਿਚ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰਾ ਹੋਇਆ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ’ਯੁੱਧ ਨਸ਼ਿਆਂ ਵਿਰੁੱਧ’ ਹੁਣ ਇਕ ਸਰਕਾਰੀ ਪ੍ਰੋਗਰਾਮ ਨਹੀਂ ਬਲਕਿ ਲੋਕ ਲਹਿਰ ਵਾਲਾ ਅੰਦੋਲਨ ਬਣ ਚੁਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਅਤੇ ਸਮਾਜ ਲਈ ਯੁੱਧ ਲੜੇ ਹਨ ਪਰੰਤੂ ਹੁਣ ਇਹ ਯੁੱਧ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ’ਨਸ਼ੇ’ ਖਿਲਾਫ਼ ਹੈ। 

ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ ਵਾਲਿਆ ’ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗੀ। ਨਾਲ ਹੀ ਨਸ਼ਾ ਛੱਡਣ ਵਾਲਿਆਂ ਲਈ ਮੁੜ ਵਸੇਬਾ ਕੇਂਦਰਾਂ ਵਿਚ ਸੁਵਿਧਾਵਾਂ ਵਧਾਈਆਂ ਜਾ ਰਹੀਆਂ ਹਨ ਤਾਂ ਜੋ ਉਹ ਸਨਮਾਨਜਨਕ ਜੀਵਨ ਦੁਬਾਰਾ ਸ਼ੁਰੂ ਕਰ ਸਕਣ। ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਯਾਤਰਾ ਹੁਣ ਲੋਕ ਅੰਦੋਲਨ ਦਾ ਰੂਪ ਲੈ ਚੁੱਕੀ ਹੈ। 

ਉਨ੍ਹਾਂ ਦੱਸਿਆ ਕਿ ਰੋਜ਼ਾਨਾ ਰਾਜ ਭਰ ਵਿਚ 351 ਪਿੰਡਾਂ ਵਿਚ ਮੀਟਿੰਗਾਂ ਹੋ ਰਹੀਆਂ ਹਨ ਜਿਸ ਵਿਚ ਨੌਜਵਾਨਾਂ ਨੂੰ ਜਾਗਰੂਕ ਕਰਕੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਨਸ਼ਾ ਮੁਕਤ ਪੰਜਾਬ ਹੈ ਅਤੇ ਇਸ ਲਈ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਟਾਂਡਾ ਵਿਧਾਨਿ ਸਭਾ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਉਨ੍ਹਾਂ ਦੇ ਹਲਕਿਆਂ ਦੀਆ 118 ਪੰਚਾਇਤਾਂ ਨੇ ਲਿਖਤ ਮਤਾ ਪਾ ਕੇ ਮੁੱਖ ਮੰਤਰੀ ਨੂੰ ਇਹ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਨਾ ਕੋਈ ਨਸ਼ਾ ਹੋਵੇਗਾ ਅਤੇ ਨਾ ਹੀ ਵਿਕੇਗਾ। ਉਨ੍ਹਾਂ ਦੱਸਿਆ ਕਿ ਟਾਂਡਾ ਹਲਕੇ ਵਿਚ ਹੁਣ ਤੱਕ 17 ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਨਾਲ ਜੁੜੀ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਕਈ ਤਸਕਰ ਜੇਲ੍ਹ ਵਿਚ ਹਨ। 

ਉਨ੍ਹਾਂ ਦੁਹਰਾਇਆ ਕਿ ਨਸ਼ੇ ਖਿਲਾਫ਼ ਜ਼ੀਰੋ ਟਾਲਰੈਂਸ ਹੀ ਸਾਡਾ ਸੰਕਲਪ ਹੈ।

 

Tags: Dr Ravjot Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Raj Kumar Chabbewal , Jasvir Singh Raja Gill , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD