Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ

ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 17 May 2025

Last updated on: May 17, 2025, 19:03 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼  ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ  ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। 

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ - ਗੇਟ ਹਕੀਮਾਂ ਅਤੇ ਪੁਲਿਸ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੂਰੇ ਤਸਕਰੀ ਮਾਡਿਊਲ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੀਆਈਏ-2 ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ, ਅੰਮ੍ਰਿਤਸਰ ਦੇ ਆਨੰਦ ਵਿਹਾਰ ਵਿੱਚ ਉਸਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ  ਅਤੇ ਇੱਕ ਨਕਦੀ ਗਿਣਨ ਵਾਲੀ  ਮਸ਼ੀਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ ਵਿਦੇਸ਼-ਅਧਾਰਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਉਪਰੰਤ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। 

ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ 16/5/2025 ਨੂੰ ਐਫਆਈਆਰ ਨੰਬਰ 117 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸੇ ਲੜੀ ਵਿੱਚ ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਥਾਣਾ ਵੇਰਕਾ ਦੀਆਂ ਪੁਲਿਸ ਟੀਮਾਂ ਨੇ ਗੁਰਮੁਖ ਸਿੰਘ ਅਤੇ ਵਰਿੰਦਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹਨਾਂ ਦੇ ਕਬਜ਼ੇ ਚੋਂ 500 ਗ੍ਰਾਮ ਹੈਰੋਇਨ, 15.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਕੈਮਰੇ ਵਾਲਾ ਇੱਕ ਖਿਡੌਣੇ-ਨੁਮਾ ਡਰੋਨ ਬਰਾਮਦ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪਿੰਡ ਅਕਾਲਗੜ੍ਹ ਵਿੱਚ ਸਥਿਤ ਘਰ ਵਿੱਚ ਬੈੱਡ-ਬਾਕਸ (ਗੁਪਤ ਲਾਕਰ) ਬਣਾਇਆ ਹੋਇਆ ਸੀ , ਜਿੱਥੋਂ ਇਹ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਅਭਿਆਸ ਵਜੋਂ ਖਿਡੌਣੇ- ਨੁਮਾ ਡਰੋਨ ਦੀ ਵਰਤੋਂ ਕਰ ਰਹੇ ਸਨ। ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। 

ਅੰਮ੍ਰਿਤਸਰ ਦੇ ਵੇਰਕਾ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 25 ਅਤੇ 29 ਤਹਿਤ ਐਫਆਈਆਰ ਨੰਬਰ 40 ਮਿਤੀ 14-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD