Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਸਕੂਲਾਂ ਵਿੱਚ ਸੁਖਾਵਾਂ ਮਹੌਲ ਸਿਰਜਣ ਲਈ ਇਕੱਠੇ ਹੋਵੋ - ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 17 May 2025

Last updated on: May 19, 2025, 12:26 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਹਲਕੇ ਦੇ ਸਕੂਲਾਂ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਕੀਤੀ ਅਤੇ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਤਣਾਅ ਭਰੇ ਸਕੂਲਾਂ ਵਿੱਚ ਸੁਖਾਵਾਂ ਮਹੌਲ ਸਿਰਜਣ ਲਈ ਨਿੱਜੀ ਹਿੱਤਾਂ ਤੋਂ ਉਪਰ ਉਠਕੇ ਕੰਮ ਕਰਨ ਲਈ ਕਿਹਾ ਅਤੇ ਉਹਨਾਂ ਵੱਲੋਂ ਅਧਿਆਪਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ। 

ਉਹਨਾਂ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅਧਿਆਪਕ ਸਮਾਜ ਦੀ ਸਿਰਜਣਾ ਕਰਦੇ ਹਨ ਅਤੇ ਬੱਚਿਆਂ ਦਾ ਭਵਿੱਖ ਬਨਾਉਣ ਲਈ ਰਾਹ ਦਿਸੇਰਾ ਬਣਦੇ ਹਨ, ਪਰੰਤੂ ਕਈ ਸਕੂਲਾਂ ਵਿੱਚ ਅਧਿਆਪਕਾਂ ਦੀ ਆਪਸੀ ਧੜੇਬੰਦੀ ਕਾਰਨ ਸਕੂਲਾਂ ਦਾ ਮਹੌਲ ਖਰਾਬ ਹੋ ਜਾਂਦਾ ਹੈ। ਇਸ ਲਈ ਏਕਾ ਉਸਾਰਕੇ ਅਜਿਹੇ ਸਕੂਲਾਂ ਦਾ ਮਹੌਲ ਸੁਖਾਵਾਂ ਬਨਾਉਣ ਦੀ ਬਹੁਤ ਲੋੜ ਹੈ, ਤਾਂ ਜੋ ਬੱਚਿਆਂ ਨੂੰ ਤਣਾਅ ਭਰੇ ਮਹੌਲ ਵਿੱਚੋਂ ਮੁਕਤ ਕਰਾਕੇ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।

ਉਹਨਾਂ ਅਧਿਆਪਕਾਂ ਦੀ ਪ੍ਰਸੰਸਾ ਕਰਦੇ ਹੋਏ ਆਖਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਲਗਭਗ ਚੰਗੇ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਜਿੰਨਾਂ ਕੋਲ ਸਹੂਲਤਾਂ ਹੁੰਦੀਆ ਹਨ, ਪਰੰਤੂ ਸਰਕਾਰੀ ਸਕੂਲਾਂ ਵਿੱਚ ਗਰੀਬ ਅਤੇ ਮੱਧ-ਵਰਗੀ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ, ਘੱਟ ਸਹੂਲਤਾਂ ਹੋਣ ਦੇ ਬਾਵਜੂਦ ਵੀ ਚੰਗੇ ਨੰਬਰ ਲੈ ਕੇ ਪੁਜੀਸ਼ਨਾਂ ਹਾਸਲ ਕਰਦੇ ਹਨ, ਜੋ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਮਿਹਨਤ ਅਤੇ ਲਗਨ ਦਾ ਪ੍ਰਗਟਾਵਾ ਕਰਦੇ ਹਨ। 

ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਮੌਕੇ ਸਕੂਲਾਂ ਵਾਲੇ ਗਰਾਂਟਾਂ ਨੂੰ ਤਰਸਦੇ ਰਹਿੰਦੇ ਸਨ, ਪਰੰਤੂ ਹੁਣ ਧੜਾਧੜ ਗਰਾਂਟਾਂ ਆ ਰਹੀਆਂ ਹਨ ਅਤੇ ਕਈ ਸਕੂਲਾਂ ਦੇ ਅਧਿਆਪਕ ਗਰਾਂਟਾਂ ਖਰਚਣ ਦੀ ਬਜਾਇ ਟਾਲ-ਮਟੋਲ ਕਰਦੇ ਹਨ ਅਤੇ ਬਹੁਤ ਸਾਰੇ ਸਕੂਲਾਂ ਵੱਲੋਂ ਸਰਕਾਰੀ ਗਰਾਂਟ ਪ੍ਰਾਪਤ ਕਰਨ ਲਈ ਗੂਗਲ ਸ਼ੀਟ ਹੀ ਨਹੀਂ ਭਰੀ ਗਈ। ਇਸ ਮਾਮਲੇ ਨੂੰ ਵਿਧਾਇਕਾ ਮਾਣੂੰਕੇ ਨੇ ਆੜੇ-ਹੱਥੀਂ ਲੈਂਦਿਆਂ ਆਖਿਆ ਕਿ ਸਰਕਾਰ ਵੱਲੋਂ ਸਕੂਲਾਂ ਲਈ ਪੈਸਾ ਬੱਚਿਆਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਪ੍ਰਦਾਨ ਕਰਕੇ ਉਹਨਾਂ ਦਾ ਸੁਨਹਿਰੀ ਭਵਿੱਖ ਬਨਾਉਣ ਭੇਜਿਆ ਜਾ ਰਿਹਾ ਹੈ। ਇਸ ਲਈ ਸਰਕਾਰੀ ਗਰਾਂਟਾ ਦੇ ਮਾਮਲੇ ਵਿੱਚ ਲਾ-ਪ੍ਰਵਾਹੀ ਵਰਤਣ ਵਾਲੇ ਸਕੂਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

ਉਹਨਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਇਤਿਹਾਸ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਅਤੇ ਇਤਿਹਾਸ ਦੀਆਂ ਨਾਮਵਰ ਸਖ਼ਸ਼ੀਅਤਾਂ ਬਾਰੇ ਲੇਖ ਲਿਖਣ ਅਤੇ ਬੋਲਣ ਲਈ ਉਤਸ਼ਾਹਿਤ ਕੀਤਾ ਜਾਵੇ ਅਤੇ ਬੱਚਿਆਂ ਦੀਆਂ ਸੂਖਮ ਕਲਾਵਾਂ ਤੇ ਹੁਨਰ ਨੂੰ ਪਹਿਚਾਣਕੇ ਅੱਗੇ ਲਿਆਂਦਾ ਜਾਵੇ ਤੇ ਦੂਜੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਮੋਹਰੀ ਬੱਚਿਆਂ ਨੂੰ ਮਾਣ-ਸਨਮਾਨ ਦਿੱਤਾ ਜਾਵੇ। ਇਸ ਮੌਕੇ ਉਹਨਾਂ ਆਖਿਆ ਕਿ ਜੇਕਰ ਕਿਸੇ ਸਕੂਲ ਵਿੱਚ ਐਜੂਕੇਸ਼ਨ ਪਾਰਕ, ਐਜੂਕੇਸ਼ਨ ਜਾਂ ਖੇਡ ਪਾਰਕ ਜਾਂ ਕੋਈ ਕਲਾਸ ਰੂਮ ਆਦਿ ਬਨਾਉਣ ਲਈ ਜਗ੍ਹਾ ਹੈ, ਤਾਂ ਉਸ ਸਬੰਧੀ ਮਤਾ ਪਾਕੇ ਕੇਸ ਭੇਜਿਆ ਜਾਵੇ, ਤਾਂ ਜੋ ਸਰਕਾਰ ਕੋਲੋਂ ਗਰਾਂਟ ਪ੍ਰਾਪਤ ਕੀਤੀ ਜਾ ਸਕੇ। 

ਇਸ ਮੌਕੇ ਕੋਅਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਪ੍ਰਿੰ:ਗੁਰਵਿੰਦਰਜੀਤ ਸਿੰਘ, ਪ੍ਰਿੰ:ਰੁਪਿੰਦਰ ਕੌਰ ਗਿੱਲ, ਪ੍ਰਿੰ:ਸਰਬਜੀਤ ਕੌਰ ਅਖਾੜਾ, ਪ੍ਰਿੰ:ਹਰਪ੍ਰੀਤ ਸਿੰਘ ਗਿੱਦੜਵਿੰਡੀ, ਮੁੱਖ ਅਧਿਆਪਕ ਰਾਕੇਸ਼ ਕੁਮਾਰ ਮਲਕ, ਪੂਜਾ ਵਰਮਾਂ ਕਾਉਂਕੇ ਕਲਾਂ, ਇੰਦਰਜੀਤ ਕੌਰ ਚੀਮਨਾਂ, ਨੀਤੂ ਗਗੜਾ, ਸਨਦੀਪ ਕੌਰ ਚੀਮਾਂ, ਦਲਜੀਤ ਕੌਰ ਕਾਉਂਕੇ ਕਲਾਂ, ਹਰਦੀਪ ਕੌਰ ਬਾਰਦੇਕੇ, ਪਰਮਜੀਤ ਦੁੱਗਲ, ਜਗਦੀਪ ਸਿੰਘ, ਕਮਲਜੀਤ ਕੁਮਾਰ, ਮੁਨੀਸ਼ ਕੁਮਾਰ, ਤਲਜਿੰਦਰ ਸਿੰਘ, ਨਰੇਸ਼ ਕੁਮਾਰ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਰਵਿੰਦਰ ਕੌਰ, ਪਰਮਜੀਤ ਕੌਰ, ਕੁਲਦੀਪ ਕੌਰ, ਸੁਮਨਦੀਪ, ਅਮਰਦੀਪ ਕੌਰ, ਜਯੋਤੀ, ਸਤਵੀਰ ਕੌਰ, ਦਵਿੰਦਰ ਸਿੰਘ, ਜਗਰੂਪ ਸਿੰਘ ਚੀਮਾਂ, ਕਮਲਦੀਪ ਸਿੰਘ, ਬਲਜੀਤ ਸਿੰਘ ਬਾਵਾ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਤੇਜ ਸਿੰਘ, ਚਰਨਜੀਤ ਸਿੰਘ, ਅਮਰਦੀਪ ਕੁਮਾਰ, ਕੁਲਦੀਪ ਸਿੰਘ ਚਕਰ, ਜਤਿੰਦਰ ਸਿੰਘ ਸਹੋਤਾ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD