Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਿੱਖਿਆ ਕ੍ਰਾਂਤੀ ਦਾ ਇਕ ਹੋਰ ਕਦਮ : ਨੀਨਾ ਮਿੱਤਲ ਵੱਲੋਂ ਸੈਂਟਰ ਕਾਲੋਮਾਜਰਾ ਦੇ 6 ਸਰਕਾਰੀ ਸਕੂਲਾਂ 'ਚ 59.29 ਲੱਖ ਰੁਪਏ ਦੇ ਵਿਕਾਸ ਕਾਰਜਾਂ ਲੋਕ ਅਰਪਣ

Neena Mittal, Rajpura, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਰਾਜਪੁਰਾ , 17 May 2025

Last updated on: May 19, 2025, 13:52 IST

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆ ਰਹੀ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਅਧੀਨ ਹਲਕਾ ਰਾਜਪੁਰਾ ਦੇ ਸੈਂਟਰ ਕਾਲੋਮਾਜਰਾ ਦੇ 6 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 59.29 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਵਿਧਾਇਕਾ ਨੀਨਾ ਮਿੱਤਲ ਦੀ ਦੇਖ-ਰੇਖ ਹੇਠ ਉਦਘਾਟਨ ਕੀਤੇ ਗਏ। ਇਹ ਉਪਰਾਲਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਹੋ ਰਹੇ ਨਿਰੰਤਰ ਸੁਧਾਰਾਂ ਦਾ ਹਿੱਸਾ ਹੈ। 

ਵਿਧਾਇਕਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਗੜ੍ਹੀ, ਝਾਂਸਲਾ, ਕਾਲੋਮਾਜਰਾ, ਜਲਾਲਪੁਰ, ਬੱਲਮਾਜਰਾ ਅਤੇ ਰਾਮਨਗਰ ਵਿੱਚ ਨਵੇਂ ਸਮਾਰਟ ਕਲਾਸਰੂਮ, ਚਾਰਦੀਵਾਰੀ ਦੀ ਉਸਾਰੀ ਅਤੇ ਰਿਪੇਅਰ ਜਿਹੇ ਮਹੱਤਵਪੂਰਨ ਕਾਰਜਾਂ ਦਾ ਉਦਘਾਟਨ ਕੀਤਾ। ਵਿਜੇ ਮੈਨਰੋ ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਜਲਾਲਪੁਰ ਵਿੱਚ 2 ਲੱਖ 74 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਦੀ ਮੁਰੰਮਤ ਕੀਤੀ ਗਈ। 

ਸਰਕਾਰੀ ਪ੍ਰਾਇਮਰੀ ਸਕੂਲ ਬਲਮਾਜਰਾ ਵਿੱਚ ਵੀ 8 ਲੱਖ 69 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ ਅਤੇ ਚਾਰਦੀਵਾਰੀ ਦੀ ਰਿਪੇਅਰ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਝਾਂਸਲਾ ਵਿੱਚ 7 ਲੱਖ 39 ਹਜ਼ਾਰ ਰੁਪਏ ਨਾਲ ਨਵਾਂ ਕਲਾਸਰੂਮ ਬਣਾਇਆ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਫ਼ਤਿਹਪੁਰ ਗੜ੍ਹੀ ਵਿਖੇ ਚਾਰਦੀਵਾਰੀ ਦੀ ਨਵੀਂ ਉਸਾਰੀ ਲਈ 2 ਲੱਖ 32 ਹਜ਼ਾਰ ਰੁਪਏ ਦੀ ਰਕਮ ਵਰਤੀ ਗਈ ਅਤੇ 9 ਲੱਖ 55 ਹਜ਼ਾਰ ਰੁਪਏ ਨਾਲ ਨਵੇਂ ਸਮਾਰਟ ਕਲਾਸਰੂਮ ਦੀ ਉਸਾਰੀ ਕਰਵਾਈ ਗਈ।

ਸਰਕਾਰੀ ਪ੍ਰਾਇਮਰੀ ਸਕੂਲ ਰਾਮਨਗਰ ਵਿੱਚ ਵੀ 14 ਲੱਖ 35 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਬਣਾਈ ਗਈ। ਸਰਕਾਰੀ ਪ੍ਰਾਇਮਰੀ ਸਕੂਲ ਕਾਲੋਮਾਜਰਾ ਵਿਖੇ ਵੀ 14 ਲੱਖ 25 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਨਵੀਂ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ। ਵਿਧਾਇਕਾ ਨੀਨਾ ਮਿੱਤਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਇਹ ਇਕ ਵੱਡਾ ਕਦਮ ਹੈ, ਜਿਸ ਨਾਲ ਬੱਚਿਆਂ ਨੂੰ  ਸਿੱਖਣ ਦਾ ਵਧੀਆ ਅਨੁਕੂਲ ਮਾਹੌਲ ਮਿਲੇਗਾ। ਸਮਾਰਟ ਕਲਾਸਰੂਮ ਦੇ ਰਾਹੀਂ ਹੋਣ ਵਾਲੀ ਤਕਨਾਲੋਜੀ ਅਧਾਰਿਤ ਪੜ੍ਹਾਈ ਬੱਚਿਆਂ ਦੇ ਭਵਿੱਖ ਨੂੰ ਨਿਖਾਰੇਗੀ। 

ਵਿਧਾਇਕਾ ਨੇ ਭਵਿੱਖ ਵਿੱਚ ਹੋਰ ਵੀ ਵਧੀਆ ਸਹੂਲਤਾਂ ਸਕੂਲਾਂ ਨੂੰ ਮੁਹੱਈਆ ਕਰਵਾਉਣ ਦੀ ਗੱਲ ਕਹੀ ਅਤੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਜਤਾਉਣ ਦੀ ਅਪੀਲ ਕੀਤੀ। ਸਰਕਾਰੀ ਪ੍ਰਾਇਮਰੀ ਸਕੂਲ ਰਾਮਨਗਰ ਵਿਖੇ ਕਰਵਾਏ ਸਮਾਰੋਹ ਦੌਰਾਨ ਵਿਧਾਇਕਾ ਨੀਨਾ ਮਿੱਤਲ ਦਾ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੱਚਿਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਅਤੇ ਅਧਿਆਪਕਾਂ ਵੱਲੋਂ ਤਿਆਰ ਕੀਤੀ ਗਈ ਸਿੱਖਣ ਸਹਾਇਕ ਸਮੱਗਰੀ ਦੀ ਪ੍ਰਦਰਸ਼ਨੀ ਮਹਿਮਾਨਾਂ ਨੂੰ ਕਾਫ਼ੀ ਪਸੰਦ ਆਈ।

ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਵਿਭਾਗ ਦੇ ਵਿਜੇ ਮੈਨਰੋ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ, ਸੁਰਜੀਤ ਸਿੰਘ ਗੜ੍ਹੀ,  ਸਤਨਾਮ ਸਿੰਘ ਜਲਾਲਪੁਰ, ਬੀਪੀਈਓ ਮਨਜੀਤ ਕੌਰ, ਰਾਜਿੰਦਰ ਸਿੰਘ ਚਾਨੀ, ਮੇਜਰ ਸਿੰਘ, ਪਿਆਰਾ ਸਿੰਘ, ਦਲਜੀਤ ਸਿੰਘ ਸੈਂਟਰ ਹੈੱਡ ਟੀਚਰ ਕਾਲੋਮਾਜਰਾ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਸੰਦੀਪ ਸਿੰਘ ਲਵਲੀ, ਨਿਰਵੈਰ ਸਿੰਘ,  ਕੁਲਵਿੰਦਰ ਸਿੰਘ, ਵਾਹਿਗੁਰੂ ਸਿੰਘ, ਭੁਪਿੰਦਰ ਪਾਲ ਸਿੰਘ, ਸੁਖਮਿੰਦਰ ਸਿੰਘ, ਬਲਕਾਰ ਸਿੰਘ, ਗੁਰਦੀਪ ਸਿੰਘ, ਅਮਨ ਸੈਣੀ ਸੋਸ਼ਲ ਮੀਡੀਆ ਕੋਆਰਡੀਨੇਟਰ, ਤਰੁਣ ਸ਼ਰਮਾ ਮੀਡੀਆ ਕੋਆਰਡੀਨੇਟਰ, ਗੁਰਸ਼ਰਨ ਸਿੰਘ ਵਿਰਕ ਮੀਡੀਆ ਇੰਚਾਰਜ, ਗੁਰਦੀਪ ਸਿੰਘ ਸਰਪੰਚ ਫ਼ਤਿਹਪੁਰ ਗੜ੍ਹੀ, ਹਰਜੀਤ ਸਿੰਘ ਸਰਪੰਚ, ਜਗਦੀਪ ਸਿੰਘ ਪੰਚ, ਜਥੇਦਾਰ ਦਿਲਬਾਗ ਸਿੰਘ,  ਬਾਬਾ ਨਿਰਮੈਲ ਸਿੰਘ, ਪੰਚ ਗੁਰਵਿੰਦਰ ਸਿੰਘ, ਪੰਚ ਨਿਰਮਲ ਸਿੰਘ,  ਜਸਵਿੰਦਰ ਕੌਰ ਬੱਲਮਾਜਰਾ, ਬਲਕਾਰ ਸਿੰਘ,ਦਲਵਿੰਦਰ ਪਾਲ, ਕੰਵਲਜੀਤ, ਹਰਪ੍ਰੀਤ ਸਿੰਘ,  ਪ੍ਰੀਤੀ ਵਰਮਾ, ਹਰਜੋਤ ਕੌਰ,  ਜਨਕੋ ਰਾਣੀ, ਕੀਮਤ ਸਿੰਘ, ਰਵਦੀਪ ਕੌਰ,  ਮੋਨਿਕਾ ਰਾਣੀ, ਕੁਲਵੰਤ ਕੌਰ, ਬਲਵਿੰਦਰ ਕੌਰ,  ਰਣਜੀਤ ਸਿੰਘ, ਅਮਨਦੀਪ ਕੌਰ, ਸੁਨੀਤਾ ਦੇਵੀ, ਰਜਨੀ ਜੈਨ, ਰਮਨਦੀਪ ਕੌਰ, ਬਲਵਿੰਦਰ ਕੌਰ,  ਕੁਲਵੰਤ ਕੌਰ, ਮਹੇਸ਼ਇੰਦਰ ਲਾਂਬਾ, ਰਵਿੰਦਰ ਕੌਰ, ਮੋਹਿਤ ਵਰਮਾ, ਸ਼ਿਫਾਲੀ, ਸਿਕੰਦਰ ਸਿੰਘ,  ਗਗਨਦੀਪ ਕੌਰ, ਭੁਪਿੰਦਰ ਸਿੰਘ ਸਰਪੰਚ, ਰਾਜਵੀਰ ਸਿੰਘ,  ਪਰਮਜੀਤ ਕੌਰ, ਆਮ ਆਦਮੀ ਪਾਰਟੀ ਦੇ ਵਲੰਟੀਅਰ, ਪਿੰਡਾਂ ਦੇ ਸਰਪੰਚ, ਪੰਚ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਂਬਰ, ਮਾਪੇ ਅਤੇ ਵਿਦਿਆਰਥੀ ਵੀ ਹਾਜ਼ਰ ਰਹੇ।

 

Tags: Neena Mittal , Rajpura , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD