Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਨੇ ਨਸ਼ਿਆਂ ਵਿਰੁੱਧ ਬਾਰਦੇਕੇ, ਮੀਰਪੁਰ ਤੇ ਗਗੜਾ ਦੇ ਲੋਕਾਂ ਨੂੰ ਚੁਕਾਈ ਸਹੁੰ

ਨਸ਼ਿਆਂ ਦੇ ਸਮੱਗਲਰੋ 'ਪਿੰਡ ਨਾ ਛੱਡਿਓ, ਨਸ਼ਾ ਛੱਡ ਦਿਓ...!' ਨਹੀਂ ਤਾਂ ਰਗੜੇ ਜਾਓਂਗੇ - ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

5 Dariya News

5 Dariya News

5 Dariya News

ਜਗਰਾਉਂ , 17 May 2025

Last updated on: May 19, 2025, 13:57 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਪੰਜਾਬ ਸਰਕਾਰ ਵੱਲੋਂ ਨੌਜੁਆਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਹਲਕੇ ਦੇ ਪਿੰਡ ਬਾਰਦੇਕੇ, ਮੀਰਪੁਰ ਹਾਂਸ ਅਤੇ ਗਗੜਾ ਵਿੱਚ ਨਗਰ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ਅਤੇ ਮਾਰੂ ਨਸ਼ਿਆਂ ਦੇ ਹੱਲੇ ਨੂੰ ਰੋਕਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ। ਇਹਨਾਂ ਪਿੰਡਾਂ ਦੇ ਰੱਖੇ ਗਏ ਵੱਖ-ਵੱਖ ਸਮਾਗਮਾਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਨਸ਼ਿਆਂ ਦੇ ਸਮੱਗਲਰਾਂ ਨੂੰ ਤਾੜਨਾਂ ਕਰਦੇ ਹੋਏ ਆਖਿਆ ਕਿ 'ਪਿੰਡ ਨਾ ਛੱਡਿਓ, ਨਸ਼ਾ ਛੱਡ ਦਿਓ...! ਨਹੀਂ ਤਾਂ ਰਗੜੇ ਜਾਓਂਗੇ,' ਕਿਉਂਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਨੂੰ ਜ਼ੇਲਾਂ ਵਿੱਚ ਡੱਕਣ ਦੀ ਪੂਰੀ ਤਿਆਰੀ ਕੀਤੀ ਹੋਈ ਹੈ। 

ਉਹਨਾਂ ਨਗਰ ਨਿਵਾਸੀਆਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋ ਸਕਦੀ ਹੈ ਅਤੇ ਉਸਦਾ ਆਹੁਦਾ ਵੀ ਖੁੱਸ ਸਕਦਾ ਹੈ। ਵਿਧਾਇਕਾ ਮਾਣੂੰਕੇ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਖੇਡਾਂ ਦੇ ਮੈਦਾਨਾਂ ਨਾਲ ਜੁੜਨ ਅਤੇ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜੁਆਨਾਂ ਨੂੰ ਖੇਡ ਗਰਾਊਂਡਾਂ ਬਣਾਕੇ ਦੇਵੇਗੀ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਵੇਗੀ ਅਤੇ ਨਸ਼ਾ ਛੱਡਣ ਵਾਲੇ ਨੌਜੁਆਨਾਂ ਨੂੰ 'ਨਸ਼ਾ ਛੁਡਾਊ' ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦੀ ਮੱਦਦ ਕੀਤੀ ਜਾਵੇਗੀ। 

ਉਹਨਾਂ ਇਹ ਵੀ ਕਿਹਾ ਕਿ ਜਿਹੜਾ ਪਿੰਡ ਪੂਰੀ ਤਰਾਂ ਨਸ਼ਾ ਮੁਕਤ ਹੋਵੇਗਾ, ਤਾਂ ਪੰਜਾਬ ਸਰਕਾਰ ਵੱਲੋਂ ਉਸ ਪਿੰਡ ਦਾ ਸਨਮਾਨ ਕੀਤਾ ਜਾਵੇਗਾ ਅਤੇ ਵਿਸ਼ੇਸ਼ ਗਰਾਂਟ ਵੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਉਹਨਾਂ ਦੇ ਨਾਲ ਕੋਆਰਡੀਨੇਟਰ ਵਿਕਰਮਜੀਤ ਸਿੰਘ 'ਵਿੱਕੀ ਥਿੰਦ', ਸਿੱਖਿਆ ਕੋਆਰਡੀਨੇਟਰ ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਯੂਥ ਪ੍ਰਧਾਨ ਸਤਿੰਦਰ ਸਿੰਘ ਗਾਲਿਬ, ਸ਼ੋਸ਼ਲ ਮੀਡੀਆ ਇੰਚਾਰਜ ਅਮਰਦੀਪ ਸਿੰਘ ਟੂਰੇ, ਥਾਣਾ ਸਦਰ ਜਗਰਾਉਂ ਦੇ ਐਸ.ਐਚ.ਓ.ਸੁਰਜੀਤ ਸਿੰਘ ਅਤੇ ਬੀ.ਡੀ.ਪੀ.ਓ.ਜਗਰਾਉਂ ਸੁਖਦੀਪ ਸਿੰਘ ਆਦਿ ਵੀ ਨੇ ਵੀ ਲੋਕਾਂ ਨੂੰ ਮਾਰੂ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਗੁਰਦੇਵ ਸਿੰਘ ਬਾਰਦੇਕੇ, ਸਰਪੰਚ ਸਿਮਰਨਜੀਤ ਸਿੰਘ ਬਾਰਦੇਕੇ, ਸਰਪੰਚ ਮਨਪ੍ਰੀਤ ਕੌਰ ਮੀਰਪੁਰ ਹਾਂਸ, ਬਲਾਕ ਪ੍ਰਧਾਨ ਮਨਦੀਪ ਸਿੰਘ ਮੀਰਪੁਰ, ਅਵਤਾਰ ਸਿੰਘ ਪੰਚ, ਚਰਨਜੀਤ ਕੌਰ ਪੰਚ, ਸਰਬਜੀਤ ਕੌਰ ਪੰਚ, ਸੁਖਦੇਵ ਸਿੰਘ ਪੰਚ, ਪਰਗਟ ਸਿੰਘ ਪੰਚ, ਸਵਰਨਜੀਤ ਕੌਰ ਪੰਚ, ਰਵਤਾਰ ਸਿੰਘ ਪੰਚ, ਨੰਬਰਦਾਰ ਬਚਨ ਸਿੰਘ, ਬੰਤ ਸਿੰਘ ਗਿੱਲ, ਅਮਰ ਸਿੰਘ ਗਿੱਲ, ਮਹਿੰਦਰ ਸਿੰਘ ਗਿੱਲ, ਗਿਆਨੀ ਬਲਜੀਤ ਸਿੰਘ, ਨੰਬਰਦਾਰ ਕੁਲਵੰਤ ਸਿੰਘ, ਨੰਬਰਦਾਰ ਹਰਮਨ ਸਿੰਘ, ਨੰਬਰਦਾਰ ਨਿਰਮਲ ਸਿੰਘ, ਅਜਮੇਰ ਸਿੰਘ ਪੰਚ, ਅਮਨਦੀਪ ਕੌਰ ਪੰਚ, ਜਸਵੀਰ ਸਿੰਘ ਪੰਚ, ਗੁਰਤੇਜ ਸਿੰਘ ਪੰਚ, ਜਗਮੇਲ ਸਿੰਘ ਪੰਚ, ਸਾਬਕਾ ਸਰਪੰਚ ਗੁਰਮੁੱਖ ਸਿੰਘ, ਜਗਮੋਹਣ ਸਿੰਘ, ਰਣਧੀਰ ਸਿੰਘ, ਇਕਬਾਲ ਸਿੰਘ, ਕੈਪਟਨ ਗੁਰਪਾਲ ਸਿੰਘ, ਹਰਵਿੰਦਰ ਸਿੰਘ, ਗੁਰਪਾਲ ਸਿੰਘ ਆਸਟ੍ਰੇਲੀਆ, ਸੈਕਟਰੀ ਰਜ਼ੇਸ਼ ਕੁਮਾਰ, ਸੈਕਟਰੀ ਜਗਦੇਵ ਸਿੰਘ ਧਾਲੀਵਾਲ, ਸੈਕਟਰੀ ਬਲਜਿੰਦਰ ਸਿੰਘ, ਹਰਮੀਤ ਸਿੰਘ ਮੀਤ ਗਗੜਾ, ਮਨਜੀਤ ਸਿੰਘ, ਗੁਰਇਕਬਾਲ ਸਿੰਘ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD