Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ

ਕਿਹਾ, ਪੰਜਾਬ ਸਰਕਾਰ ਦਾ ਉਦੇਸ਼ ਹਰ ਪਿੰਡ, ਸ਼ਹਿਰ ਨੂੰ ਨਸ਼ਾ ਮੁਕਤ ਕਰਨਾ

Labh Singh Ugoke, Bhadaur, Barnala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਭਦੌੜ , 17 May 2025

Last updated on: May 19, 2025, 14:04 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਉਪਰਾਲੇ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਮੁਕਤੀ ਸਭਾਵਾਂ ਕੀਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਤਲਵੰਡੀ ਵਿਚ ਨਸ਼ਾ ਮੁਕਤੀ ਸਭਾ ਨੂੰ ਸੰਬੋਧਨ ਕਰਦਿਆਂ ਕੀਤਾ। 

ਓਨ੍ਹਾਂ ਦੱਸਿਆ ਕਿ ਅੱਜ ਪਿੰਡ ਤਲਵੰਡੀ ਤੋਂ ਇਲਾਵਾ ਖੜਕ ਸਿੰਘ ਵਾਲਾ ਅਤੇ ਭਦੌੜ ਵਾਰਡ ਨੰਬਰ 10 ਵਿੱਚ ਵੀ ਅੱਜ ਇਹ ਇਕੱਤਰਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋਂ ਉਭਰੇਗੀ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਤਮ ਕਰਕੇ ਹੀ ਦਮ ਲਵੇਗੀ।

ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ। ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਏ ਜਾਣ, ਇਸ ਲਈ ਪੰਜਾਬ ਸਰਕਾਰ ਡਟੀ ਹੋਈ ਹੈ ਅਤੇ ਲੋਕ ਵੀ ਪੂਰਾ ਸਹਿਯੋਗ ਦੇਣ। ਓਨ੍ਹਾਂ ਪਿੰਡਾਂ ਦੇ ਪਹਿਰੇਦਾਰਾਂ ਨੂੰ ਮੁਹਿੰਮ ਵਿੱਚ ਸਰਗਰਮ ਹੋਣ ਦਾ ਸੱਦਾ ਦਿੱਤਾ।ਇਸ ਮੌਕੇ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕਰਦੇ ਹੋਏ ਹਰ ਪਿੰਡ ਅਤੇ ਸ਼ਹਿਰ ਵਾਸੀ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੁਨੇਹਾ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਤੁਹਾਡੇ ਆਲੇ ਦੁਆਲੇ ਨਸ਼ਾ ਕਰਦਾ ਹੈ ਤਾਂ ਉਸਦੀ ਜਾਣਕਾਰੀ ਦਿਓ, ਸਿਹਤ ਵਿਭਾਗ ਵਲੋਂ ਓਸਦਾ ਮੁਫ਼ਤ ਇਲਾਜ ਕੀਤਾ ਜਾਵੇਗਾ। 

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਸਿੰਘ ਢਿੱਲਵਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਢਿੱਲਵਾਂ, ਸਿੱਖਿਆ ਕੋਆਰਡੀਨੇਟਰ ਗੁਰਤੇਜ ਧਾਲੀਵਾਲ, ਜਸਵੰਤ ਕੌਰ ਭਦੌੜ ਜ਼ਿਲ੍ਹਾ ਪ੍ਰਧਾਨ (ਇਸਤਰੀ ਵਿੰਗ), ਸਿਹਤ ਵਿਭਾਗ ਤੋਂ ਡਾਕਟਰ ਬਾਂਕੇ ਬਿਹਾਰੀ ਮੈਡੀਕਲ ਅਫ਼ਸਰ, ਬੀ ਡੀ ਪੀ ਓ ਜਗਰਾਜ ਸਿੰਘ, ਐੱਸ ਐਚ ਓ ਲਖਵਿੰਦਰ ਸਿੰਘ, ਸਰਪੰਚ ਤਲਵੰਡੀ ਪਰਮਜੀਤ ਕੌਰ ਤੇ ਜਗਸੀਰ ਸਿੰਘ ਖੜਕ ਸਿੰਘ ਵਾਲਾ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , Barnala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD