Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਦਿੱਤਾ ਸੱਦਾ

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਫੱਗੂਵਾਲਾ, ਭੱਟੀਵਾਲ ਅਤੇ ਭਵਾਨੀਗੜ੍ਹ ਵਾਰਡ ਨੰਬਰ 02 ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਭਵਾਨੀਗੜ੍ਹ , 17 May 2025

Last updated on: May 19, 2025, 14:05 IST

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਉਪ ਮੰਡਲ ਭਵਾਨੀਗੜ੍ਹ ਦੇ ਪਿੰਡ ਫੱਗੂਵਾਲਾ, ਭੱਟੀਵਾਲ ਅਤੇ ਭਵਾਨੀਗੜ੍ਹ ਵਾਰਡ ਨੰਬਰ 02 ਵਿਖੇ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਹਾਈ ਸਿੱਧ ਹੋਣਗੀਆਂ।

ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਤਹਿਤ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। 

ਉਹਨਾਂ ਕਿਹਾ ਕਿ ਪੰਚਾਇਤ ਵਿਭਾਗ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਹਨ ਅਤੇ ਹਰੇਕ ਪੱਖ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਹਲਕਾ ਵਿਧਾਇਕ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾ ਰਹੀ ਕਾਰਵਾਈ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ।

ਉਹਨਾਂ ਨੇ ਇਹ ਵੀ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ, ਜਿਸ ਵਿੱਚ ਸਹਿਯੋਗ ਲਈ ਲੋਕਾਂ ਨੂੰ ਵੀ ਵਧ ਚੜ੍ਹ ਕੇ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਡੀ ਗਿਣਤੀ ਆਮ ਲੋਕ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD