Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਪਿੰਡਾਂ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਨਸ਼ਾ ਮੁਕਤੀ ਯਾਤਰਾ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫਿਰੋਜ਼ਪੁਰ , 17 May 2025

Last updated on: May 19, 2025, 14:11 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਗਈ ਹੈ ਅਤੇ ਹੁਣ ਨਸ਼ਾ ਮੁਕਤ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਚੁਕਿਆ ਹੈ, ਜਿਸ ਤਹਿਤ ਅੱਜ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ ਨੇ ਪਿੰਡ ਚੰਗਾਲੀ ਜਦੀਦ, ਫ਼ਰੀਦੇ ਵਾਲਾ ਅਤੇ ਸੁਰ ਸਿੰਘ ਵਾਲਾ ਵਿਖੇ "ਯੁੱਧ ਨਸ਼ਿਆਂ ਵਿਰੁੱਧ "ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ।

 ਇਸ ਦੌਰਾਨ ਵਿਧਾਇਕ ਰਜਨੀਸ਼ ਦਹੀਯਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸੇ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ| ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਜੋ ਲੋਕ ਨਸ਼ਾ ਛੱਡਣਾ ਚਾਹੁੰਦੇ ਹਨ, ਉਨ੍ਹਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਸੁਵਿਧਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਕੇਵਲ ਨਸ਼ਾ ਵਿਰੋਧੀ ਜਾਗਰੂਕਤਾ ਨਹੀਂ, ਸਗੋਂ ਸਮਾਜ ਵਿੱਚ ਸਕਾਰਾਤਮਕ ਮਾਹੌਲ ਪੈਦਾ ਕਰਨਾ ਹੈ। ਇਸ ਦੌਰਾਨ ਉਹਨਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।

ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖਿਲਾਫ ਖੜੇ ਹੋਣ ਅਤੇ ਜੇਕਰ ਕੋਈ ਵੀ ਉਹਨਾਂ ਨੂੰ ਨਸ਼ਾ ਕਰਨ ਜਾਂ ਨਸ਼ਾ ਵੇਚਣ ਵਾਲੇ ਬਾਰੇ ਪਤਾ ਚੱਲਦਾ ਹੈ ਤਾਂ ਉਹ ਉਸ ਦੀ ਰਿਪੋਰਟ ਨਜ਼ਦੀਕੀ ਥਾਣੇ ਵਿੱਚ ਦੇਣ| ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਹੈ ਜਿਸ ਨੂੰ ਸਫਲ ਬਣਾਉਣ ਲਈ ਹਰ ਵਿਅਕਤੀ ਦੇ ਸਹਿਯੋਗ ਦੀ ਜ਼ਰੂਰਤ ਹੈ।

ਇਸ ਮੌਕੇ ਪਰਮਜੀਤ ਸਿੰਘ ਜੰਮੂ,ਰੇਸ਼ਮ ਸਿੰਘ ਚਗਾਲੀ ਜਦੀਦ,ਬੂਟਾ ਬਲਮਿਕ,ਨਿਮਾ ਗਿੱਲ, ਹਰਮਨ ਰਹੀਮੈ ਕੇ ਨਸ਼ਾ ਮੁਕਤੀ ਮੋਰਚਾ, ਗੁਰਪ੍ਰੀਤ ਸਿੰਘ ਸਰਪੰਚ ਫ਼ਰੀਦੇ ਵਾਲਾ, ਗੁਰਪ੍ਰੀਤ ਸਿੰਘ ਗੋਰਾ, ਗੁਰਪ੍ਰੀਤ ਸਿੰਘ ਬਸਤੀ ਆਸਾ ਸਿੰਘ, ਰਣਜੀਤ ਸਿੰਘ ਸੁਰ ਸਿੰਘ, ਗੁਰਮੀਤ ਸਿੰਘ ਸਰਪੰਚ ਸੁਰ ਸਿੰਘ, ਅਨਮੋਲ ਯੋਧਪੁਰ ਆਦਿ ਹਜ਼ਾਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD