Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਆਪ ਮੁਹਾਰੇ ਜੁੜਨ ਲੱਗੇ ਲੋਕ -ਵਿਧਾਇਕ

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕੀਤੀ ਵਾਰਡ ਨੰਬਰ 8, 9, 10 ਦੀ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ

Amandeep Kaur Arora, Dr Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 17 May 2025

Last updated on: May 19, 2025, 14:12 IST

ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। 

ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ 'ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ 8, 9, 10 ਵਾਰਡ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਉਨਾਂ ਨਾਲ ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਕੌਂਸਲਰ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜ਼ਰ ਸਨ।

ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ।

ਇਹ ਯਾਤਰਾ 18 ਮਈ ਨੂੰ ਵਾਰਡ ਨੰਬਰ 13, 14, 15 ਵਿੱਚ, 19 ਮਈ ਨੂੰ ਵਾਰਡ ਨੰਬਰ 16, 17, 18 ਵਿੱਚ, 20 ਮਈ ਨੂੰ ਵਾਰਡ ਨੰਬਰ 19, 20, 21 ਵਿੱਚ, 21 ਮਈ ਨੂੰ ਝੰਡੇਵਾਲਾ, ਚੜਿੱਕ ਪੱਤੀ, ਚੁੱਪਕੀਤੀ, 22 ਮਈ ਨੂੰ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ, 23 ਮਈ ਨੂੰ ਘੱਲ ਕਲਾਂ, ਅਜੀਤਵਾਲ, ਦਾਰਾਪੁਰ, ਢੁੱਡੀਕੇ, ਮੰਗੇਵਾਲਾ ਅਤੇ ਮੱਦੋਕੇ ਵਿਖੇ ਕਰਵਾਈ ਜਾ ਰਹੀ ਹੈ।

 

Tags: Amandeep Kaur Arora , Dr Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD