Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ

ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਸ਼ੈਰੀ ਕਲਸੀ ਨੇ ਪਿੰਡਾਂ ਅੰਦਰ ਜਾਗਰੂਕਤਾ ਸਭਾ ਨੂੰ ਕੀਤਾ ਸੰਬੋਧਨ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਟਾਲਾ , 17 May 2025

Last updated on: May 19, 2025, 15:25 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਮਸਾਣੀਆਂ,ਪੱਟੀ ਰਿਆੜ ਅਤੇ  ਕੰਡਿਆਲ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਕਰਵਾਏ ਸਮਾਗਮਾਂ ਨੂੰ ਸੰਬੋਧਨ ਕੀਤਾ।

ਪਿੰਡ ਸ਼ਾਮਪੁਰਾ ਵਿੱਚ ਜਾਗਰੂਕਤਾ ਸਭਾ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਸਦਾ, ਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ। 

ਵਿਧਾਇਕ ਸ਼ੈਰੀ ਕਲਸੀ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਤਾਂ ਕਿ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨਸ਼ੇ ਵੇਚ ਕੇ ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਲਈ ਸਹੁੰ ਵੀ ਚੁਕਾਈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਇਆ ਜਾਵੇ। 

ਇਸ ਮੌਕੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ,ਬੀਡੀਪੀਓ ਬਲਜੀਤ ਸਿੰਘ,, ਅੰਮਿ੍ਤ ਕਲਸੀ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮੈਨੇਜਰ ਅਤਰ ਸਿੰਘ, ਚੇਅਰਮੈਨ ਮਾਨਿਕ ਮਹਿਤਾ ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਹਲਕਾ, ਸ਼ਰਨਜੀਤ ਸਿੰਘ ਸੈਕਰਟਰੀ, ਕਰਨੈਲ ਸਿੰਘ, ਸਰਪੰਚ ਪ੍ਰਭ ਮੱਲੀ, ਮੰਗਲ ਸਿੰਘ, ਜਗਜੀਤ ਸਿੰਘ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਗੁਰਿੰਦਰ ਸਿੰਘ, ਕੁਲਜੀਤ ਸਿੰਘ,ਜਗਜੀਤ ਸਿੰਘ ਮੱਲੀ, ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਬਰਿੰਦਰ ਸਿੰਘ  ਆਦਿ ਮੌਜੂਦ ਸਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD