Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ ’ਚ ਇੱਕਜੁੱਟ ਹੋਣ ਦਾ ਸੱਦਾ

ਸਨੌਰ ਦੇ ਪਿੰਡ ਚਿੜਵਾ ਤੇ ਚਿੜਵੀ ’ਚ ਨਸ਼ਾ ਮੁਕਤੀ ਯਾਤਰਾ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸਨੌਰ/ਪਟਿਆਲਾ , 17 May 2025

Last updated on: May 19, 2025, 15:25 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਛੇੜੀ ਜੰਗ ’ਚ ਇੱਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਪਿੰਡ ਚਿੜਵਾ ਤੇ ਚਿੜਵੀ ’ਚ ਪੁੱਜੀ ਨਸ਼ਾ ਮੁਕਤੀ ਯਾਤਰਾ ’ਚ ਵੱਡੀ ਗਿਣਤੀ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕਰਕੇ ਨਸ਼ਿਆਂ ਖਿਲਾਫ਼ ਛੇੜੀ ਜੰਗ ’ਚ ਸਾਥ ਦੇਣ ਦਾ ਅਹਿਦ ਲਿਆ ਗਿਆ। ਇਸ ਮੌਕੇ ਐਸ.ਡੀ.ਐਮ ਕ੍ਰਿਪਾਲਵੀਰ ਸਿੰਘ ਤੇ ਸਿਮਰਨਜੀਤ ਕੌਰ ਵੀ ਮੌਜੂਦ ਰਹੇ

 ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸੁਨੇਹੇ ’ਚ ਕਿਹਾ ਕਿ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਨਸ਼ਿਆਂ ਖ਼ਿਲਾਫ਼ ਇਸ ਲੜਾਈ ਨੂੰ ਅੰਜਾਮ ਤੱਕ ਲਿਜਾਣਾ ਬਹੁਤ ਜ਼ਰੂਰੀ ਹੈ ਤੇ ਇਹ ਸਭ ਕੁਝ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਦੇ ਇਲਾਜ ਸਮੇਤ ਉਨ੍ਹਾਂ ਦੇ ਮੁੜ ਵਸੇਬੇ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਹ ਨਸ਼ਿਆਂ ਦੀ ਦਲਦਲ ਵਿਚੋਂ ਨਿਕਲ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣ ਲਈ ਪਿੰਡ ਪੱਧਰ ’ਤੇ ਖੇਡ ਮੈਦਾਨ ਬਣਾਏ ਗਏ ਹਨ ਤਾਂ ਜੋ ਉਹ ਖੇਡਾਂ ਰਾਹੀਂ ਆਪਣਾ ਤੇ ਆਪਣੇ ਸੂਬੇ ਦਾ ਨਾਮ ਚਮਕਾ ਸਕਣ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਘਰ ਵਿੱਚ ਇਕ ਵਿਅਕਤੀ ਵੀ ਨਸ਼ਾ ਕਰਦਾ ਹੈ ਤਾਂ ਉਹ ਘਰ ਆਰਥਿਕ ਤੌਰ ’ਤੇ ਤਾਂ ਕਮਜ਼ੋਰ ਹੁੰਦਾ ਹੀ ਹੈ ਸਗੋਂ ਸਮਾਜਿਕ ਪੱਧਰ ’ਤੇ ਵੀ ਪਰਿਵਾਰ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ, ਇਸ ਲਈ ਜ਼ਰੂਰੀ ਹੈ ਕਿ ਇਸ ਬੁਰਾਈ ਨੂੰ ਜੜ੍ਹ ਤੋਂ ਹੀ ਖ਼ਤਮ ਕੀਤਾ ਜਾਵੇ।ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਪਿੰਡ ਵਿੱਚ ਕੋਈ ਨਸ਼ਾ ਵੇਚਣ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਅਤੇ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਬਲਜੀਤ ਸਿੰਘ ਝੂੰਗੀਆ, ਗੁਰਪ੍ਰੀਤ ਸਿੰਘ ਗੁਰੀ, ਗੁਰਚਰਨ ਸਿੰਘ, ਵਰਿੰਦਰ ਸਿੰਘ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਵੀ ਮੌਜੂਦ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD