Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਬਾਅਦ ਸੂਬਾ ਸਰਕਾਰ ਦਾ ਧਿਆਨ ਹੁਣ ਮੁੜ ਵਸੇਬੇ 'ਤੇ ਕੇਂਦਰਿਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Arvind Kejriwal, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Jalalpur, Hoshiarpur

Web Admin

Web Admin

5 Dariya News

ਜਲਾਲਪੁਰ (ਹੁਸ਼ਿਆਰਪੁਰ) , 17 May 2025

Last updated on: May 19, 2025, 15:56 IST

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ। ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ 'ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਨੂੰ ਇਸ ਲਾਹਨਤ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਇਹ ਲਾਹਨਤ ਰਾਤੋ-ਰਾਤ ਨਹੀਂ ਪੈਦਾ ਹੋਈ ਬਲਕਿ ਸਾਲਾਂ ਤੋਂ ਇਸ ਨੇ ਆਪਣੇ ਪੈਰ ਪਸਾਰੇ ਹਨ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਅਣਗਿਣਤ ਪਰਿਵਾਰ ਨਸ਼ਿਆਂ ਦੇ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਹੱਦ ਦੁੱਖ ਸਹਿਣਾ ਪਿਆ ਹੈ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ਼ ਨਸ਼ੇ ਦੀ ਸਪਲਾਈ ਲਾਈਨ ਤੋੜ ਰਹੀ ਹੈ ਬਲਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ 'ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਨੂੰ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।

'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਦਲਦਲ ਚੋਂ ਬਾਹਰ ਹੋਵੇਗਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਆਪਣੀ ਪੁਰਾਤਨ ਸ਼ਾਨ ਮੁੜ ਬਹਾਲ ਕਰੇ ਅਤੇ ਹਰ ਖੇਤਰ ਵਿੱਚ ਦੁਨੀਆਂ ਦਾ ਝੰਡਾ ਬਰਦਾਰ ਬਣ ਕੇ ਉਭਰੇ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਲਈ ਵੀ ਵਧਾਈ ਦਿੱਤੀ। 

ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬੜੀ ਤਸੱਲੀ ਹੁੰਦੀ ਹੈ ਕਿ ਉਹ ਪਿੰਡ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਹੇਠ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ,  ਪਰ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਨਾਲ ਰਾਬਤਾ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਆਪਣੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾ ਉਲੀਕੀ ਗਈ ਹੈ।     

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Arvind Kejriwal , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Jalalpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD