Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਲਾਮਬੰਦ ਹੋਣਾ ਜ਼ਰੂਰੀ-ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਸਮਾਜ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਅਤੇ ਜਵਾਨੀ ਨੂੰ ਬਚਾਉਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਪ੍ਰਥਾਮਿਕਤਾ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 17 May 2025

Last updated on: May 19, 2025, 16:02 IST

ਹਲਕਾ  ਪੱਛਮੀ ਦੇ  ਵਿਧਾਇਕ ਡਾ: ਜਸਬੀਰ ਸਿੰਘ ਸੰਧੂ  ਦੀ ਅਗਵਾਈ ਅਧੀਨ ਹਲਕੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਪੱਛਮੀ ਹਲਕੇ ਦੇ ਵਾਰਡ ਨੰ: 64  ਅਤੇ 65 ਦੇ ਇਲਾਕੇ ਗਵਾਲ ਮੰਡੀ ਤੋ਼ ਸ਼ੁਰੂ ਹੋ ਕੇ ਪੁਤਲੀਘਰ ਤੱਕ ਨਸ਼ਾ ਮੁਕਤੀ ਯਾਤਰਾ ਕੱਢੀ ਗਈ।  ਆਮ ਆਦਮੀ ਪਾਰਟੀ ਵਲੋ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਯਾਤਰਾ ਮਾਝਾ ਜੋਨ ਦੇ ਇੰਚਾਰਜ਼ ਮੈਡਮ ਸੋਨੀਆ ਮਾਨ ਅਤੇ ਜ਼ਿਲਾ੍ ਕੁਆਡੀਨੇਟਰ ਸ਼੍ਰੀ ਦੀਕਸ਼ਤ ਧਵਨ ਵਲੋ ਇਸ ਯਾਤਰਾ ਨੂੰ ਲੋਕ ਲਹਿਰ ਬਣਾਉਨ ਲਈ ਲਗਾਤਾਰ ਲੋਕਾਂ ਦਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

ਵਿਧਾਇਕ  ਡਾ: ਸੰਧੂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਸੀ ਵਿਰੋਧਤਾ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਰੁੱਖ ਅਖਤਿਆਰ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੀ ਨੌਜਵਾਨ ਪੀੜੀ ਨੂੰ ਬਚਾ ਸਕਾਂਗੇ । ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ । ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜਰੂਰੀ ਹੈ।

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਇੱਕ ਅਵਾਜ ਬੁਲੰਦ ਕਰੀਏ ਅਤੇ ਸਰਕਾਰ ਦਾ ਹਰ ਤਰ੍ਹਾਂ ਸਾਥ ਦੇ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰੀਏ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਪੁਲਿਸ ਵਲੋਂ ਪੁਲਿਸ ਨਿਰਪੱਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਸਾਂਝੀ ਕਰਨ ਦੀ ਮੁੜ ਅਪੀਲ ਵੀ ਕੀਤੀ । ਇਸ ਮੌਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਸਹੁੰ ਵੀ ਚੁਕਾਈ ਗਈ।

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD