Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ

ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ, ਡਿਪਟੀ ਸਪੀਕਰ ਅਤੇ ਵਿਧਾਇਕਾਂ ਦੀ ਅਗਵਾਈ ’ਚ ਹੋਏ ਜਾਗਰੂਕਤਾ ਸਮਾਗਮ

Dr Ravajot Singh, Sham Chaurasi, AAP, Aam Aadmi Party, Aam Aadmi Party Punjab, AAP Punjab, Bram Shanker Jimpa, Raj Kumar Chabbewal, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਹੁਸ਼ਿਆਰਪੁਰ , 18 May 2025

Last updated on: May 19, 2025, 17:10 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਐਤਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਗਈਆਂ। ਇਹ ਯਾਤਰਾਵਾਂ ਜ਼ਿਲ੍ਹੇ ਦੇ 21 ਪਿੰਡਾਂ ਵਿਚ ਕੱਢੀਆਂ ਗਈਆ, ਜਿਨ੍ਹਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ।

ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਬੁੱਲੋਵਾਲ, ਫਤੋਵਾਲ ਅਤੇ ਪਥਿਆਲੀਆਂ ਪਿੰਡਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ।ਚੱਬੇਵਾਲੇ ਹਲਕੇ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਭੂੰਗਰਨੀ, ਹੇੜੀਆਂ ਅਤੇ ਪੰਡੋਰੀ ਕੱਦ ਪਿੰਡਾਂ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ।

ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਨੇ ਡਗਾਮ, ਦੇਨੋਵਾਲ ਕਲਾਂ ਅਤੇ ਫਤਹਿਪੁਰ ਕਲਾਂ ਪਿੰਡਾਂ ਵਿਚ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ।ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਬਸੀ ਦੌਲਤ ਖਾਂ, ਨਾਰੂ ਨੰਗਲ ਅਤੇ ਕੌਂਡਲਾ ਪਿੰਡਾਂ ਵਿਚ ਰੈਲੀਆਂ ਆਯੋਜਿਤ ਕੀਤੀਆਂ ਗਈਆਂ। ਟਾਂਡਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੱਟੀ ਤਲਵੰਡੀ ਸੱਲਾ, ਤਲਵੰਡੀ ਡੰਡੀਆਂ ਅਤੇ ਸ਼ਹਿਬਾਜਪੁਰ ਪਿੰਡਾਂ ਵਿਚ ਮੁਹਿੰਮ ਚਲਾਈ।

 ਦਸੂਹਾ ਵਿਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਚੰਡੀਦਾਸ, ਕੋਲੋਵਾਲ ਅਤੇ ਜਲੋਟਾ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੱਢੀ ।ਮੁਕੇਰੀਆਂ ਹਲਕੇ ਵਿਚ ਵਿਧਾਨ ਸਭਾ ਹਲਕਾ ਇੰਚਾਰਜ ਪ੍ਰੋ: ਜੀ.ਐਸ. ਮੁਲਤਾਨੀ ਨੇ ਦੋਲੋਵਾਲ, ਜਮਾਲਪੁਰ ਅਤੇ ਕਮਾਲਪੁਰ ਪਿੰਡਾਂ ਵਿਚ ਰੈਲੀ ਦਾ ਸੰਚਾਲਨ ਕੀਤਾ। ਸਾਰੇ ਜਨ ਪ੍ਰਤੀਨਿੱਧੀਆਂ ਨੇ ਇਕ ਸੂਰ ਵਿਚ ਕਿਹਾ ਕਿ ਨਸ਼ਾ ਪੰਜਾਬ ਦੀਆਂ ਜੜ੍ਹਾਂ ਨੂੰ ਖੋਖਲਾ ਕਰ ਰਿਹਾ ਹੈ ਅਤੇ ਇਸ ਨਾਲ ਲੜ੍ਹਾਈ ਕੇਵਲ ਸਰਕਾਰ ਨਹੀਂ, ਬਲਕਿ ਪੂਰੇ ਸਮਾਜ ਨੂੰ ਮਿਲ ਕੇ ਲੜ੍ਹਨੀ ਹੋਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕਰ ਰਹੀ ਹੈ ਅਤੇ ਪੁਨਰਵਾਸ ਕੇਂਦਰਾਂ ਰਾਹੀਂ ਪੀੜ੍ਹਤ ਨੌਜਵਾਨਾਂ ਨੂੰ ਮੁਖਧਾਰਾ ਵਿਚ ਲਿਆਉਣ ਦਾ ਯਤਨ ਕਰ ਰਹੀ ਹੈ।ਸਰਕਾਰ ਦਾ ਉਦੇਸ਼ ਹੈ ਕਿ ਇਸ ਤਰ੍ਹਾਂ ਦੀਆਂ ਨਿਰੰਤਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਦਿਸ਼ਾ ਵਿਚ ਲਿਜਾਣਾ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਸਿਰਫ਼ ਇਕ ਸਮਾਗਮ ਨਹੀਂ, ਬਲਕਿ ਨਸ਼ਿਆਂ ਖਿਲਾਫ਼

ਜਨ ਅੰਦੋਲਨ ਹੈ। ਅਸੀਂ ਹਰ ਪਿੰਡ, ਹਰ ਗਲੀ ਵਿਚ ਜਾ ਕੇ ਨੌਜਵਾਨਾਂ ਨੂੰ ਜਾਗਰੂਕ ਕਰਾਂਗੇ ਕਿ ਉਨ੍ਹਾਂ ਦਾ ਅਸਲੀ ਭਵਿੱਖ ਖੇਡ, ਸਿੱਖਿਆ ਅਤੇ ਰੋਜ਼ਗਾਰ ਵਿਚ ਹੈ, ਨਾ ਕਿ ਨਸ਼ਿਆਂ ਦੀ ਦਲਦਲ ਵਿਚ। ਇਸ ਦੌਰਾਨ ਪਿੰਡਾਂ ਵਿਚ ਲੋਕਾਂ ਨੇ ਹੱਥਾਂ ਵਿਚ ਬੈਨਰ ਅਤੇ ਤਖਤੀਆਂ ਲੈ ਕੇ ਨਾਅਰੇ ਲਗਾਏ। ਨੌਜਵਾਨਾਂ, ਸਮਾਜਿਕ ਵਰਕਰਾਂ ਅਤੇ ਉਘੇ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨੇ ਇਨ੍ਹਾਂ ਯਾਤਰਾਵਾਂ ਨੂੰ ਜਨ ਅੰਦੋਲਨ ਦਾ ਰੂਪ ਦੇ ਦਿੱਤਾ।

 

Tags: Dr Ravajot Singh , Sham Chaurasi , AAP , Aam Aadmi Party , Aam Aadmi Party Punjab , AAP Punjab , Bram Shanker Jimpa , Raj Kumar Chabbewal , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD